‹ਸੋ ਜਾਗਦੇ ਰਹੋ ਕਿਉਂਕਿ ਤੁਸੀਂ ਨਹੀਂ ਜਾਣਦੇ ਜੋ ਤੁਹਾਡਾ ਪ੍ਰਭੂ ਕਿਹੜੇ ਦਿਨ ਆਉਂਦਾ ਹੈ।›
TSK
TSK · ਮਰਕੁਸ 13:33
مراجع Treasury of Scripture Knowledge في ਪੰਜਾਬੀ IRV.
ਅਤੇ ਚੇਲਿਆਂ ਦੇ ਕੋਲ ਆ ਕੇ ਉਨ੍ਹਾਂ ਨੂੰ ਸੁੱਤੇ ਹੋਏ ਵੇਖਿਆ ਅਤੇ ਪਤਰਸ ਨੂੰ ਆਖਿਆ, ‹ਇਹ ਕੀ, ਤੁਸੀਂ ਮੇਰੇ ਨਾਲ ਇੱਕ ਘੜੀ ਵੀ ਨਾ ਜਾਗ ਸਕੇ?›
‹ਸੋ ਜਾਗਦੇ ਰਹੋ ਕਿਉਂ ਜੋ ਤੁਸੀਂ ਨਹੀਂ ਜਾਣਦੇ ਜੋ ਘਰ ਦਾ ਮਾਲਕ ਕਦ ਆਵੇਗਾ, ਸ਼ਾਮ ਨੂੰ ਜਾਂ ਅੱਧੀ ਰਾਤ ਨੂੰ ਜਾਂ ਕੁੱਕੜ ਦੇ ਬਾਂਗ ਦੇਣ ਦੇ ਵੇਲੇ ਜਾਂ ਤੜਕੇ ਨੂੰ।›
‹ਤੁਸੀਂ ਵੀ ਤਿਆਰ ਰਹੋ ਕਿਉਂਕਿ ਜਿਸ ਸਮੇਂ ਤੁਹਾਨੂੰ ਖਿਆਲ ਵੀ ਨਾ ਹੋਵੇ ਉਸੇ ਸਮੇਂ ਮਨੁੱਖ ਦਾ ਪੁੱਤਰ ਆ ਜਾਵੇਗਾ।›
¶ ਅਤੇ ਤੁਸੀਂ ਸਮੇਂ ਨੂੰ ਪਹਿਚਾਣ ਲਵੋ ਕਿਉਂਕਿ ਹੁਣ ਤੁਹਾਡੇ ਨੀਂਦ ਤੋਂ ਜਾਗਣ ਦੀ ਘੜੀ ਆ ਪਹੁੰਚੀ ਹੈ, ਕਿਉਂ ਜੋ ਜਿਸ ਵੇਲੇ ਅਸੀਂ ਵਿਸ਼ਵਾਸ ਕੀਤਾ ਸੀ, ਉਸ ਸਮੇਂ ਦੇ ਵਿਚਾਰ ਨਾਲ ਹੁਣ ਸਾਡੀ ਮੁਕਤੀ ਨੇੜੇ ਹੈ।
¶ ਜਾਗਦੇ ਰਹੋ। ਵਿਸ਼ਵਾਸ ਵਿੱਚ ਦ੍ਰਿੜ੍ਹ ਰਹੋ, ਹੌਂਸਲਾ ਰੱਖੋ, ਤਕੜੇ ਹੋਵੋ।
ਕਿਉਂ ਜੋ ਤੁਸੀਂ ਸਾਰੇ ਚਾਨਣ ਅਤੇ ਦਿਨ ਦੀ ਸੰਤਾਨ ਹੋ। ਅਸੀਂ ਰਾਤ ਦੇ ਨਹੀਂ, ਨਾ ਹੀ ਹਨ੍ਹੇਰੇ ਦੇ ਹਾਂ।
¶ ਪਰ ਸਭਨਾਂ ਵਸਤਾਂ ਦਾ ਅੰਤ ਨੇੜੇ ਹੈ। ਇਸ ਕਾਰਨ ਤੁਸੀਂ ਸੁਰਤ ਵਾਲੇ ਹੋਵੋ ਅਤੇ ਪ੍ਰਾਰਥਨਾ ਕਰਨ ਲਈ ਸੁਚੇਤ ਰਹੋ
‹ਚੌਕਸ ਹੋ ਜਾ ਅਤੇ ਜੋ ਕੁਝ ਰਹਿ ਗਿਆ ਹੈ, ਭਾਵੇਂ ਮਿਟਣ ਵਾਲਾ ਹੋਵੇ, ਉਹ ਨੂੰ ਪੱਕਿਆਂ ਕਰ ਕਿਉਂ ਜੋ ਮੈਂ ਤੇਰੇ ਕੰਮ ਆਪਣੇ ਪਰਮੇਸ਼ੁਰ ਦੇ ਅੱਗੇ ਪੂਰੇ ਨਹੀਂ ਪਾਏ।›