ਸਗੋਂ ਮੇਰਾ ਸਾਥੀ ਜਿਸ ਦੇ ਉੱਤੇ ਮੇਰਾ ਭਰੋਸਾ ਸੀ, ਅਤੇ ਜਿਸ ਨੇ ਮੇਰੇ ਨਾਲ ਰੋਟੀ ਖਾਧੀ, ਉਸ ਨੇ ਮੇਰੇ ਵਿਰੁੱਧ ਆਪਣੀ ਲੱਤ ਚੁੱਕੀ ਹੈ।
TSK
TSK · ਮਰਕੁਸ 14:18
مراجع Treasury of Scripture Knowledge في ਪੰਜਾਬੀ IRV.
‹ਕਿਉਂ ਜੋ ਮੈਂ ਤੁਹਾਨੂੰ ਸੱਚ ਆਖਦਾ ਹਾਂ ਕਿ ਜਦੋਂ ਤੱਕ ਅਕਾਸ਼ ਅਤੇ ਧਰਤੀ ਟਲ ਨਾ ਜਾਣ, ਬਿਵਸਥਾ ਵਿੱਚੋਂ ਇੱਕ ਅੱਖਰ ਜਾਂ ਇੱਕ ਬਿੰਦੀ ਵੀ ਨਾ ਟਲੇਗੀ, ਜਦ ਤੱਕ ਸਭ ਕੁਝ ਪੂਰਾ ਨਾ ਹੋਵੇ।›
¶ ‹ਜਦੋਂ ਤੁਸੀਂ ਪ੍ਰਾਰਥਨਾ ਕਰੋ ਤਾਂ ਕਪਟੀਆਂ ਦੀ ਤਰ੍ਹਾਂ ਨਾ ਕਰੋ ਕਿਉਂਕਿ ਉਹ ਪ੍ਰਾਰਥਨਾ ਘਰਾਂ ਅਤੇ ਚੌਕਾਂ ਵਿੱਚ ਖੜ੍ਹੇ ਹੋ ਕੇ ਪ੍ਰਾਰਥਨਾ ਕਰਨੀ ਪਸੰਦ ਕਰਦੇ ਹਨ, ਤਾਂ ਜੋ ਮਨੁੱਖ ਉਨ੍ਹਾਂ ਨੂੰ ਵੇਖਣ। ਮੈਂ ਤੁਹਾਨੂੰ ਸੱਚ ਆਖਦਾ ਹਾਂ ਕਿ ਉਹ ਆਪਣਾ ਫਲ ਪਾ ਚੁੱਕੇ ਹਨ।›
ਅਤੇ ਜਦ ਉਹ ਖਾ ਰਹੇ ਸਨ ਉਸ ਨੇ ਆਖਿਆ, ‹ਮੈਂ ਤੁਹਾਨੂੰ ਸੱਚ ਆਖਦਾ ਹਾਂ ਜੋ ਤੁਹਾਡੇ ਵਿੱਚੋਂ ਇੱਕ ਮੈਨੂੰ ਫੜਵਾਏਗਾ।›
‹ਪਰ ਜਿਸ ਨਗਰ ਦੇ ਲੋਕ ਤੁਹਾਨੂੰ ਕਬੂਲ ਨਾ ਕਰਨ ਅਤੇ ਤੁਹਾਡੀ ਨਾ ਸੁਣਨ ਤਾਂ ਉੱਥੋਂ ਨਿੱਕਲ ਕੇ ਉਨ੍ਹਾਂ ਉੱਤੇ ਗਵਾਹੀ ਲਈ ਆਪਣੇ ਪੈਰਾਂ ਦੀ ਧੂੜ ਝਾੜ ਸੁੱਟੋ।›
¶ ਫੇਰ ਉਸ ਨੇ ਉਨ੍ਹਾਂ ਨੂੰ ਕਿਹਾ, ‹ਮੈਂ ਤੁਹਾਨੂੰ ਸੱਚ ਆਖਦਾ ਹਾਂ ਕਿ ਇਹਨਾਂ ਵਿੱਚੋਂ ਜਿਹੜੇ ਐਥੇ ਖੜ੍ਹੇ ਹਨ ਕਈ ਹਨ ਕਿ ਜਦ ਤੱਕ ਪਰਮੇਸ਼ੁਰ ਦੇ ਰਾਜ ਨੂੰ ਸਮਰੱਥਾ ਨਾਲ ਆਇਆ ਹੋਇਆ ਨਾ ਵੇਖ ਲੈਣ, ਤਦ ਤੱਕ ਮੌਤ ਦਾ ਸੁਆਦ ਨਾ ਚੱਖਣਗੇ।›
‹ਮੈਂ ਤੁਹਾਨੂੰ ਸੱਚ ਕਹਿੰਦਾ ਹਾਂ ਕਿ ਜੋ ਕੋਈ ਪਰਮੇਸ਼ੁਰ ਦੇ ਰਾਜ ਨੂੰ ਛੋਟੇ ਬੱਚੇ ਦੀ ਤਰ੍ਹਾਂ ਕਬੂਲ ਨਾ ਕਰੇ ਉਹ ਉਸ ਵਿੱਚ ਕਦੇ ਨਾ ਵੜੇਗਾ।›
‹ਮੈਂ ਤੁਹਾਨੂੰ ਸੱਚ ਆਖਦਾ ਹਾਂ ਜੋ ਸਾਰੇ ਸੰਸਾਰ ਵਿੱਚ ਜਿੱਥੇ ਵੀ ਖੁਸ਼ਖਬਰੀ ਦਾ ਪਰਚਾਰ ਕੀਤਾ ਜਾਵੇਗਾ ਉੱਥੇ ਇਹ ਵੀ ਜੋ ਇਸ ਨੇ ਕੀਤਾ ਹੈ ਉਸ ਦੀ ਯਾਦਗੀਰੀ ਲਈ ਕਿਹਾ ਜਾਵੇਗਾ।›
ਉਸ ਨੇ ਕਿਹਾ, ‹ਮੈਂ ਤੁਹਾਨੂੰ ਸੱਚ ਆਖਦਾ ਹਾਂ ਕਿ ਕੋਈ ਨਬੀ ਆਪਣੇ ਦੇਸ ਵਿੱਚ ਆਦਰ ਨਹੀਂ ਪਾਉਂਦਾ।›
ਯਿਸੂ ਨੇ ਉਸ ਨੂੰ ਆਖਿਆ, ‹“ਮੈਂ ਤੁਹਾਨੂੰ ਸੱਚ-ਸੱਚ ਆਖਦਾ ਹਾਂ ਤੁਸੀਂ ਸਵਰਗ ਨੂੰ ਖੁੱਲ੍ਹਾ ਵੇਖੋਂਗੇ ਅਤੇ ਪਰਮੇਸ਼ੁਰ ਦੇ ਦੂਤਾਂ ਨੂੰ ਮਨੁੱਖ ਦੇ ਪੁੱਤਰ ਉੱਤੇ ਚੜਦੇ ਅਤੇ ਉੱਤਰਦੇ ਵੇਖੋਂਗੇ।”›
ਪਰ ਯਿਸੂ ਨੇ ਉੱਤਰ ਦਿੱਤਾ, ‹“ਮੈਂ ਤੁਹਾਨੂੰ ਸੱਚ ਕਹਿੰਦਾ ਹਾਂ ਜੇਕਰ ਕੋਈ ਵਿਅਕਤੀ ਪਾਣੀ ਅਤੇ ਆਤਮਾ ਤੋਂ ਨਹੀਂ ਜਨਮ ਲੈਂਦਾ ਤਾਂ ਉਹ ਪਰਮੇਸ਼ੁਰ ਦੇ ਰਾਜ ਵਿੱਚ ਜਾ ਨਹੀਂ ਸਕਦਾ।›
¶ ਪਰ ਯਿਸੂ ਨੇ ਉੱਤਰ ਦਿੱਤਾ, ‹“ਮੈਂ ਤੁਹਾਨੂੰ ਸੱਚ-ਸੱਚ ਦੱਸਦਾ ਹਾਂ ਕਿ ਪੁੱਤਰ ਆਪਣੇ ਆਪ ਕੁਝ ਨਹੀਂ ਕਰ ਸਕਦਾ। ਪੁੱਤਰ ਉਹੀ ਕਰਦਾ ਹੈ ਜੋ ਉਹ ਪਿਤਾ ਨੂੰ ਕਰਿਦਆਂ ਵੇਖਦਾ ਹੈ। ਜੋ ਕੁਝ ਪਿਤਾ ਕਰਦਾ ਉਹੀ ਪੁੱਤਰ ਵੀ ਕਰਦਾ।›
ਯਿਸੂ ਨੇ ਆਖਿਆ, ‹“ਤੁਸੀਂ ਮੇਰੀ ਭਾਲ ਕਿਉਂ ਕਰ ਰਹੇ ਹੋ? ਕੀ ਇਸ ਲਈ ਕਿ ਤੁਸੀਂ ਮੈਨੂੰ ਚਮਤਕਾਰ ਕਰਦਿਆਂ ਵੇਖਿਆ ਹੈ ਜਿਹੜੇ ਕਿ ਮੇਰੀ ਸ਼ਕਤੀ ਨੂੰ ਸਾਬਤ ਕਰਦੇ ਹਨ? ਨਹੀਂ! ਮੈਂ ਤੁਹਾਨੂੰ ਸੱਚ-ਸੱਚ ਦੱਸਦਾ ਹਾਂ ਕਿ ਤੁਸੀਂ ਮੇਰੀ ਭਾਲ ਇਸ ਲਈ ਕਰ ਰਹੇ ਸੀ, ਕਿਉਂਕਿ ਤੁਸੀਂ ਰੋਟੀ ਖਾਧੀ ਤੇ ਤੁਸੀਂ ਸੰਤੁਸ਼ਟ ਹੋ ਗਏ ਸੀ।›
‹ਮੈਂ ਤੁਹਾਨੂੰ ਸੱਚ-ਸੱਚ ਆਖਦਾ ਹਾਂ, ਜੋ ਮਨੁੱਖ ਵਿਸ਼ਵਾਸ ਕਰਦਾ ਹੈ ਸਦੀਪਕ ਜੀਵਨ ਪਾਉਂਦਾ ਹੈ।›
¶ ਯਿਸੂ ਇਹ ਗੱਲਾਂ ਆਖਦੇ ਹੋਏ ਬੜਾ ਦੁੱਖੀ ਹੋਇਆ ਅਤੇ ਉਸ ਨੇ ਸਾਫ਼ ਆਖਿਆ, ‹“ਮੈਂ ਤੁਹਾਨੂੰ ਸੱਚ-ਸੱਚ ਦੱਸਦਾ ਹਾਂ। ਤੁਹਾਡੇ ਵਿੱਚੋਂ ਇੱਕ ਮੈਨੂੰ ਧੋਖਾ ਦੇਵੇਗਾ।”›
‹ਮੈਂ ਤੈਨੂੰ ਸੱਚ-ਸੱਚ ਆਖਦਾ ਜਦੋਂ ਤੂੰ ਜਵਾਨ ਸੀ ਤੂੰ ਲੱਕ ਦੁਆਲੇ ਪੇਟੀ ਬੰਨ੍ਹ ਕੇ ਜਿੱਥੇ ਤੇਰਾ ਜੀਅ ਕਰਦਾ ਤੂੰ ਤੁਰ ਜਾਂਦਾ ਸੀ, ਪਰ ਜਦ ਤੂੰ ਬੁੱਢਾ ਹੋਵੇਂਗਾ ਤੂੰ ਆਪਣੇ ਹੱਥ ਲੰਬੇ ਕਰੇਗਾ ਅਤੇ ਕੋਈ ਹੋਰ ਵਿਅਕਤੀ ਤੇਰੇ ਲੱਕ ਬੰਨ੍ਹੇਗਾ ਅਤੇ ਜਿੱਥੇ ਤੇਰਾ ਜੀਅ ਨਹੀਂ ਕਰੇਗਾ ਜਾਣ ਨੂੰ ਉਹ ਤੈਨੂੰ ਉੱਥੇ ਲੈ ਜਾਵੇਗਾ।”›