ਮੈਂ ਤੇਰੇ ਅਤੇ ਇਸਤਰੀ ਵਿੱਚ, ਤੇਰੀ ਸੰਤਾਨ ਤੇ ਇਸਤਰੀ ਦੀ ਸੰਤਾਨ ਵਿੱਚ ਵੈਰ ਪਾਵਾਂਗਾ। ਉਹ ਤੇਰੇ ਸਿਰ ਨੂੰ ਫੇਵੇਂਗਾ ਅਤੇ ਤੂੰ ਉਸ ਦੀ ਅੱਡੀ ਨੂੰ ਡੰਗ ਮਾਰੇਂਗਾ।
TSK
TSK · ਮਰਕੁਸ 14:21
مراجع Treasury of Scripture Knowledge في ਪੰਜਾਬੀ IRV.
ਮੌਤ ਉਨ੍ਹਾਂ ਉੱਤੇ ਅਚਾਨਕ ਆ ਪਵੇ, ਉਹ ਜਿਉਂਦੇ ਜੀਅ ਪਤਾਲ ਵਿੱਚ ਉਤਰ ਜਾਣ, ਕਿਉਂ ਜੋ ਉਨ੍ਹਾਂ ਦੇ ਨਿਵਾਸ ਸਥਾਨਾਂ ਵਿੱਚ ਸਗੋਂ ਉਨ੍ਹਾਂ ਦੇ ਅੰਦਰ ਬੁਰਿਆਈ ਹੈ!
ਦੁਸ਼ਟ ਉਹ ਦੇ ਉੱਤੇ ਲਾ, ਅਤੇ ਵਿਰੋਧੀ ਉਹ ਦੇ ਸੱਜੇ ਹੱਥ ਖੜ੍ਹਾ ਰਹੇ!
¶ ਸਾਡੇ ਸੰਦੇਸ਼ ਦੀ ਕਿਸ ਨੇ ਪਰਤੀਤ ਕੀਤੀ? ਅਤੇ ਯਹੋਵਾਹ ਦੀ ਭੁਜਾ ਕਿਸ ਦੇ ਉੱਤੇ ਪਰਗਟ ਹੋਈ?
ਅਤੇ ਬਾਹਠਾਂ ਸਾਤਿਆਂ ਦੇ ਪਿੱਛੋਂ ਮਸੀਹ ਵੱਢਿਆ ਜਾਵੇਗਾ ਅਤੇ ਉਹ ਦੇ ਕੋਲ ਕੁਝ ਨਹੀਂ ਹੋਵੇਗਾ। ਜਿਹੜਾ ਪਾਤਸ਼ਾਹ ਆਵੇਗਾ ਉਹ ਦੇ ਲੋਕ ਸ਼ਹਿਰ ਅਤੇ ਪਵਿੱਤਰ ਥਾਂ ਨੂੰ ਉਜਾੜਨਗੇ ਅਤੇ ਹੜ੍ਹ ਦੇ ਜ਼ੋਰ ਨਾਲ ਉਹ ਦਾ ਛੇਕੜ ਹੋਵੇਗਾ ਅਤੇ ਅੰਤ ਤੱਕ ਲੜਾਈ ਰਹੇਗੀ ਅਤੇ ਠਹਿਰਾਈਆਂ ਹੋਈਆਂ ਉਜਾੜਾਂ ਹੋਣਗੀਆਂ।
¶ ‹ਪਰ ਜੋ ਕੋਈ ਇਨ੍ਹਾਂ ਛੋਟਿਆਂ ਵਿੱਚੋਂ ਜਿਹੜੇ ਮੇਰੇ ਉੱਤੇ ਵਿਸ਼ਵਾਸ ਕਰਦੇ ਹਨ, ਇੱਕ ਨੂੰ ਵੀ ਠੋਕਰ ਖੁਆਵੇ ਤਾਂ ਚੰਗਾ ਹੁੰਦਾ ਕਿ ਉਸ ਦੇ ਗਲ਼ ਵਿੱਚ ਚੱਕੀ ਦਾ ਪੁੜ ਪਾ ਕੇ ਸਮੁੰਦਰ ਦੀ ਗਹਿਰਾਈ ਵਿੱਚ ਡੋਬਿਆ ਜਾਂਦਾ।›
‹ਫੇਰ ਉਹ ਪਵਿੱਤਰ ਗ੍ਰੰਥ ਦੀਆਂ ਲਿਖਤਾਂ ਕਿਵੇਂ ਪੂਰੀਆਂ ਹੋਣਗੀਆਂ, ਜਿਹਨਾਂ ਵਿੱਚ ਲਿਖਿਆ ਕਿ ਇਹ ਹੋਣਾ ਜ਼ਰੂਰੀ ਹੈ?›
¶ ਤਦ ਯਹੂਦਾ ਜਿਸ ਨੇ ਉਸ ਨੂੰ ਫੜ੍ਹਵਾਇਆ ਸੀ, ਜਦੋਂ ਉਹ ਨੇ ਇਹ ਵੇਖਿਆ ਕਿ ਉਸ ਉੱਤੇ ਸਜ਼ਾ ਦਾ ਹੁਕਮ ਹੋ ਗਿਆ ਹੈ, ਤਾਂ ਉਹ ਪਛਤਾਇਆ ਅਤੇ ਉਹ ਤੀਹ ਚਾਂਦੀ ਦੇ ਸਿੱਕੇ ਮੁੱਖ ਜਾਜਕਾਂ ਅਤੇ ਬਜ਼ੁਰਗਾਂ ਕੋਲ ਮੋੜ ਲਿਆਇਆ
‹ਕਿਉਂ ਜੋ ਮਨੁੱਖ ਦਾ ਪੁੱਤਰ ਤਾਂ ਜਾਂਦਾ ਹੈ, ਜਿਵੇਂ ਠਹਿਰਾਇਆ ਹੋਇਆ ਹੈ ਪਰ ਅਫ਼ਸੋਸ ਉਸ ਮਨੁੱਖ ਉੱਤੇ ਜਿਸ ਦੇ ਰਾਹੀਂ ਉਹ ਫੜ੍ਹਵਾਇਆ ਜਾਂਦਾ ਹੈ!›
¶ ਤਦ ਉਸ ਨੇ ਉਨ੍ਹਾਂ ਨੂੰ ਆਖਿਆ, ‹ਇਹ ਮੇਰੀਆਂ ਉਹੋ ਗੱਲਾਂ ਹਨ, ਜਿਹੜੀਆਂ ਮੈਂ ਤੁਹਾਡੇ ਨਾਲ ਰਹਿੰਦਿਆਂ ਹੋਇਆਂ ਤੁਹਾਨੂੰ ਆਖੀਆਂ ਕਿ ਉਨ੍ਹਾਂ ਸਭਨਾਂ ਗੱਲਾਂ ਦਾ ਪੂਰਾ ਹੋਣਾ ਜ਼ਰੂਰੀ ਹੈ, ਜੋ ਮੂਸਾ ਦੀ ਬਿਵਸਥਾ ਅਤੇ ਨਬੀਆਂ ਦੀਆਂ ਪੁਸਤਕਾਂ ਅਤੇ ਜ਼ਬੂਰਾਂ ਵਿੱਚ ਮੇਰੇ ਹੱਕ ਵਿੱਚ ਲਿਖੀਆਂ ਹੋਈਆਂ ਹਨ।›
ਪਵਿੱਤਰ ਗ੍ਰੰਥ ਦੀ ਇਹ ਲਿਖਤ ਪੂਰੀ ਹੋਈ ਇਸ ਲਈ ਵਾਪਰਿਆ: “ਉਸ ਦੀ ਕੋਈ ਹੱਡੀ ਨਹੀਂ ਤੋੜੀ ਜਾਵੇਗੀ।”
ਜੋ ਇਸ ਸੇਵਾ ਅਤੇ ਰਸੂਲਗੀ ਦੀ ਉਹ ਜਗ੍ਹਾ ਲਵੇ, ਜਿਸ ਨੂੰ ਯਹੂਦਾ ਨੇ ਕੁਧਰਮ ਵਿੱਚ ਛੱਡਿਆ ਤਾਂ ਕਿ ਆਪਣੇ ਨਿੱਜ ਥਾਂ ਨੂੰ ਜਾਵੇ
ਕਿਉਂਕਿ ਸੱਚ-ਮੁੱਚ ਇਸ ਸ਼ਹਿਰ ਵਿੱਚ ਤੇਰੇ ਪਵਿੱਤਰ ਸੇਵਕ ਯਿਸੂ ਦੇ ਵਿਰੁੱਧ ਜਿਸ ਨੂੰ ਤੁਸੀਂ ਮਸਹ ਕੀਤਾ ਹੇਰੋਦੇਸ ਅਤੇ ਪੁੰਤਿਯੁਸ ਪਿਲਾਤੁਸ ਪਰਾਈਆਂ ਕੌਮਾਂ ਅਤੇ ਇਸਰਾਏਲ ਦੇ ਲੋਕਾਂ ਨਾਲ ਇਕੱਠੇ ਹੋਏ।