TSK

TSK · ਮਰਕੁਸ 14:31

مراجع Treasury of Scripture Knowledge في ਪੰਜਾਬੀ IRV.

العودة إلى المقطع

ਫਿਰ ਸਾਰੀ ਪਰਜਾ ਨੇ ਰਲ ਕੇ ਉੱਤਰ ਦਿੱਤਾ, ਸਭ ਕੁਝ ਜੋ ਯਹੋਵਾਹ ਬੋਲਿਆ ਹੈ ਅਸੀਂ ਕਰਾਂਗੇ। ਤਾਂ ਮੂਸਾ ਨੇ ਪਰਜਾ ਦੀਆਂ ਗੱਲਾਂ ਯਹੋਵਾਹ ਦੇ ਅੱਗੇ ਰੱਖੀਆਂ।

ਪਰ ਫ਼ਿਰਊਨ ਨੇ ਉਹ ਨੂੰ ਆਖਿਆ, ਤੈਨੂੰ ਮੇਰੀ ਵੱਲੋਂ ਕੀ ਥੁੜ ਸੀ ਕਿ ਵੇਖ ਤੂੰ ਆਪਣੇ ਦੇਸ ਨੂੰ ਜਾਣਾ ਚਾਹੁੰਦਾ ਹੈਂ ਤਾਂ ਅੱਗੋਂ ਉਹ ਬੋਲਿਆ, ਕੋਈ ਥੁੜ ਨਹੀਂ ਰਹੀ ਪਰ ਮੈਨੂੰ ਜ਼ਰੂਰ ਭੇਜ ਦਿਓ।

ਵੇਖ, ਮੈਂ ਨਿਕੰਮਾ ਹਾਂ, ਮੈਂ ਕੀ ਉੱਤਰ ਦੇਵਾਂ? ਮੈਂ ਆਪਣਾ ਹੱਥ ਮੂੰਹ ਤੇ ਰੱਖਦਾ ਹਾਂ।

ਨਾਸ ਤੋਂ ਪਹਿਲਾਂ ਹੰਕਾਰ ਅਤੇ ਡਿੱਗਣ ਤੋਂ ਪਹਿਲਾਂ ਘਮੰਡੀ ਰੂਹ ਆਉਂਦੀ ਹੈ।

ਆਦਮੀ ਦਾ ਹੰਕਾਰ ਉਹ ਨੂੰ ਨੀਵਾਂ ਕਰੇਗਾ, ਪਰ ਮਨ ਦਾ ਅਧੀਨ ਆਦਰ ਪ੍ਰਾਪਤ ਕਰੇਗਾ।

ਦਿਲ ਸਭ ਚੀਜ਼ਾਂ ਨਾਲੋਂ ਧੋਖੇਬਾਜ਼ ਹੈ, ਉਹ ਪੁੱਜ ਕੇ ਖ਼ਰਾਬ ਹੈ, ਉਹ ਨੂੰ ਕੌਣ ਜਾਣ ਸਕਦਾ ਹੈ?

ਪਤਰਸ ਨੇ ਕਿਹਾ, “ਪ੍ਰਭੂ ਜੀ ਹੁਣ ਮੈਂ ਤੇਰੇ ਮਗਰ ਕਿਉਂ ਨਹੀਂ ਆ ਸਕਦਾ? ਮੈਂ ਤੇਰੇ ਲਈ ਜਾਨ ਦੇਣ ਨੂੰ ਤਿਆਰ ਹਾਂ।”