TSK

TSK · ਮਰਕੁਸ 14:38

مراجع Treasury of Scripture Knowledge في ਪੰਜਾਬੀ IRV.

العودة إلى المقطع

‹ਸੋ ਜਾਗਦੇ ਰਹੋ ਕਿਉਂਕਿ ਤੁਸੀਂ ਨਹੀਂ ਜਾਣਦੇ ਜੋ ਤੁਹਾਡਾ ਪ੍ਰਭੂ ਕਿਹੜੇ ਦਿਨ ਆਉਂਦਾ ਹੈ।›

‹ਜਾਗੋ ਅਤੇ ਪ੍ਰਾਰਥਨਾ ਕਰੋ ਤਾਂ ਜੋ ਤੁਸੀਂ ਪਰਤਾਵੇ ਵਿੱਚ ਨਾ ਪਓ। ਆਤਮਾ ਤਾਂ ਤਿਆਰ ਹੈ, ਪਰ ਸਰੀਰ ਕਮਜ਼ੋਰ ਹੈ।›

‹ਪਰ ਪ੍ਰਾਰਥਨਾ ਕਰਦਿਆਂ ਹਰ ਸਮੇਂ ਜਾਗਦੇ ਰਹੋ, ਜੋ ਤੁਸੀਂ ਉਨ੍ਹਾਂ ਸਭ ਗੱਲਾਂ ਤੋਂ ਜਿਹੜੀਆਂ ਹੋਣ ਵਾਲੀਆਂ ਹਨ, ਬਚ ਸਕੋ ਅਤੇ ਮਨੁੱਖ ਦੇ ਪੁੱਤਰ ਦੇ ਸਾਹਮਣੇ ਖੜ੍ਹੇ ਹੋ ਸਕੋ।›

ਅਤੇ ਉਨ੍ਹਾਂ ਨੂੰ ਕਿਹਾ, ‹ਤੁਸੀਂ ਕਿਉਂ ਸੌਂਦੇ ਹੋ? ਉੱਠ ਕੇ ਪ੍ਰਾਰਥਨਾ ਕਰੋ ਜੋ ਪਰਤਾਵੇ ਵਿੱਚ ਨਾ ਪਓ।›

¶ ਜਾਗਦੇ ਰਹੋ। ਵਿਸ਼ਵਾਸ ਵਿੱਚ ਦ੍ਰਿੜ੍ਹ ਰਹੋ, ਹੌਂਸਲਾ ਰੱਖੋ, ਤਕੜੇ ਹੋਵੋ।

¶ ਇਸ ਲਈ, ਹੇ ਮੇਰੇ ਪਿਆਰਿਓ, ਜਿਵੇਂ ਤੁਸੀਂ ਸਦਾ ਆਗਿਆਕਾਰੀ ਕੀਤੀ, ਸਿਰਫ਼ ਮੇਰੇ ਹੁੰਦਿਆਂ ਨਹੀਂ ਸਗੋਂ ਹੁਣ ਬਹੁਤ ਵਧੀਕ ਮੇਰੇ ਦੂਰ ਹੁੰਦਿਆਂ ਤੁਸੀਂ ਡਰਦੇ ਅਤੇ ਕੰਬਦੇ ਹੋਏ ਆਪਣੀ ਮੁਕਤੀ ਦੇ ਕੰਮ ਨੂੰ ਪੂਰਾ ਕਰੋ।

‹ਚੌਕਸ ਹੋ ਜਾ ਅਤੇ ਜੋ ਕੁਝ ਰਹਿ ਗਿਆ ਹੈ, ਭਾਵੇਂ ਮਿਟਣ ਵਾਲਾ ਹੋਵੇ, ਉਹ ਨੂੰ ਪੱਕਿਆਂ ਕਰ ਕਿਉਂ ਜੋ ਮੈਂ ਤੇਰੇ ਕੰਮ ਆਪਣੇ ਪਰਮੇਸ਼ੁਰ ਦੇ ਅੱਗੇ ਪੂਰੇ ਨਹੀਂ ਪਾਏ।›