TSK

TSK · ਮਰਕੁਸ 14:65

مراجع Treasury of Scripture Knowledge في ਪੰਜਾਬੀ IRV.

العودة إلى المقطع

ਜਦੋਂ ਰਾਜਾ ਸ਼ਾਹੀ ਬਾਗ਼ ਤੋਂ ਮਧ ਪੀਣ ਦੇ ਸਥਾਨ ਨੂੰ ਮੁੜ ਕੇ ਆਇਆ, ਤਾਂ ਕੀ ਵੇਖਿਆ ਕਿ ਹਾਮਾਨ ਉਸ ਚੌਂਕੀ ਉੱਤੇ ਜਿਹ ਦੇ ਉੱਤੇ ਅਸਤਰ ਬੈਠੀ ਹੋਈ ਸੀ, ਝੁਕਿਆ ਹੋਇਆ ਸੀ, ਤਦ ਰਾਜਾ ਨੇ ਕਿਹਾ, “ਕੀ ਇਹ ਘਰ ਵਿੱਚ ਮੇਰੇ ਹੀ ਸਾਹਮਣੇ ਰਾਣੀ ਉੱਤੇ ਜ਼ਬਰਦਸਤੀ ਕਰਨਾ ਚਾਹੁੰਦਾ ਹੈ?” ਇਹ ਗੱਲ ਰਾਜਾ ਦੇ ਮੂੰਹ ਤੋਂ ਨਿੱਕਲੀ ਹੀ ਸੀ ਕਿ ਸਿਪਾਹੀਆਂ ਨੇ ਹਾਮਾਨ ਦਾ ਮੂੰਹ ਢੱਕ ਦਿੱਤਾ।

ਮੈਂ ਆਪਣੀ ਪਿੱਠ ਮਾਰਨ ਵਾਲਿਆਂ ਨੂੰ, ਅਤੇ ਆਪਣੀਆਂ ਗੱਲ੍ਹਾਂ ਦਾੜ੍ਹੀ ਪੁੱਟਣ ਵਾਲਿਆਂ ਨੂੰ ਦਿੱਤੀਆਂ, ਮੈਂ ਆਪਣਾ ਮੂੰਹ ਸ਼ਰਮਿੰਦਗੀ ਅਤੇ ਥੁੱਕ ਤੋਂ ਨਾ ਲੁਕਾਇਆ।

ਉਹ ਤੁੱਛ ਅਤੇ ਮਨੁੱਖਾਂ ਵੱਲੋਂ ਤਿਆਗਿਆ ਹੋਇਆ ਸੀ, ਇੱਕ ਦੁਖੀਆ ਮਨੁੱਖ, ਸੋਗ ਦਾ ਜਾਣੂ, ਅਤੇ ਉਸ ਵਾਂਗੂੰ ਜਿਸ ਤੋਂ ਲੋਕ ਮੂੰਹ ਲੁਕਾਉਂਦੇ, ਉਹ ਤੁੱਛ ਜਾਣਿਆ ਗਿਆ ਅਤੇ ਅਸੀਂ ਉਸ ਦੀ ਕਦਰ ਨਾ ਕੀਤੀ।

ਤਦ ਉਨ੍ਹਾਂ ਨੇ ਉਹ ਦੇ ਮੂੰਹ ਉੱਤੇ ਥੁੱਕਿਆ ਅਤੇ ਉਹ ਨੂੰ ਮੁੱਕੇ ਮਾਰੇ ਅਤੇ ਹੋਰਨਾਂ ਨੇ ਚਪੇੜਾਂ ਮਾਰ ਕੇ ਕਿਹਾ,

ਅਤੇ ਉਹ ਦੇ ਸਿਰ ਉੱਤੇ ਕਾਨੇ ਮਾਰਦੇ ਅਤੇ ਉਸ ਉੱਤੇ ਥੁੱਕਦੇ ਅਤੇ ਗੋਡੇ ਟੇਕ ਕੇ ਉਹ ਨੂੰ ਮੱਥਾ ਟੇਕਦੇ ਸਨ।

ਜਦੋਂ ਯਿਸੂ ਨੇ ਇਹ ਆਖਿਆ ਤਾਂ ਉਸ ਕੋਲ ਖੜ੍ਹੇ ਪਹਿਰੇਦਾਰਾਂ ਵਿੱਚੋਂ ਇੱਕ ਨੇ ਉਸ ਨੂੰ ਮਾਰਿਆ ਤੇ ਆਖਿਆ, “ਤੈਨੂੰ ਪ੍ਰਧਾਨ ਜਾਜਕ ਨਾਲ ਇਸ ਤਰ੍ਹਾਂ ਨਹੀਂ ਬੋਲਣਾ ਚਾਹੀਦਾ।”

ਤਦ ਹਨਾਨਿਯਾਹ ਨਾਮ ਦੇ ਪ੍ਰਧਾਨ ਜਾਜਕ ਨੇ ਉਨ੍ਹਾਂ ਨੂੰ ਜਿਹੜੇ ਕੋਲ ਖੜੇ ਸਨ ਹੁਕਮ ਦਿੱਤਾ ਕਿ ਇਹ ਦੇ ਮੂੰਹ ਤੇ ਮਾਰੋ।