ਉਹ ਤੁੱਛ ਅਤੇ ਮਨੁੱਖਾਂ ਵੱਲੋਂ ਤਿਆਗਿਆ ਹੋਇਆ ਸੀ, ਇੱਕ ਦੁਖੀਆ ਮਨੁੱਖ, ਸੋਗ ਦਾ ਜਾਣੂ, ਅਤੇ ਉਸ ਵਾਂਗੂੰ ਜਿਸ ਤੋਂ ਲੋਕ ਮੂੰਹ ਲੁਕਾਉਂਦੇ, ਉਹ ਤੁੱਛ ਜਾਣਿਆ ਗਿਆ ਅਤੇ ਅਸੀਂ ਉਸ ਦੀ ਕਦਰ ਨਾ ਕੀਤੀ।
TSK
TSK · ਮਰਕੁਸ 15:14
مراجع Treasury of Scripture Knowledge في ਪੰਜਾਬੀ IRV.
ਅਤੇ ਬੋਲਿਆ, ਮੈਂ ਪਾਪ ਕੀਤਾ, ਜੋ ਨਿਰਦੋਸ਼ ਜਾਨ ਨੂੰ ਫੜ੍ਹਵਾ ਦਿੱਤਾ। ਪਰ ਉਹ ਬੋਲੇ, ਸਾਨੂੰ ਕੀ? ਤੂੰ ਹੀ ਜਾਣ।
ਪਰ ਉਸ ਨੇ ਆਖਿਆ, ਉਹ ਨੇ ਕੀ ਬੁਰਿਆਈ ਕੀਤੀ ਹੈ? ਪਰ ਉਨ੍ਹਾਂ ਨੇ ਹੋਰ ਵੀ ਰੌਲ਼ਾ ਪਾ ਕੇ ਆਖਿਆ, ਇਸ ਨੂੰ ਸਲੀਬ ਤੇ ਚੜ੍ਹਾ ਦਿਓ!
ਪਿਲਾਤੁਸ ਨੇ ਮੁੱਖ ਜਾਜਕਾਂ ਅਤੇ ਭੀੜ ਨੂੰ ਆਖਿਆ, ਮੈਂ ਇਸ ਮਨੁੱਖ ਵਿੱਚ ਕੋਈ ਦੋਸ਼ ਨਹੀਂ ਵੇਖਦਾ।
ਪਰ ਉਹ ਹੋਰ ਵੀ ਉੱਚੀ ਅਵਾਜ਼ ਵਿੱਚ ਬੋਲੇ ਕਿ ਇਸ ਨੂੰ ਸਲੀਬ ਤੇ ਚੜਾਓ! ਸਲੀਬ ਚੜਾਓ!
ਅਸੀਂ ਤਾਂ ਨਿਆਂ ਨਾਲ ਆਪਣੀ ਕਰਨੀ ਦਾ ਫਲ ਭੋਗਦੇ ਹਾਂ, ਪਰ ਉਸ ਨੇ ਕੋਈ ਅਪਰਾਧ ਨਹੀਂ ਕੀਤਾ।
ਪਿਲਾਤੁਸ ਨੇ ਕਿਹਾ, “ਸੱਚ ਕੀ ਹੈ?”
ਇਸ ਤੋਂ ਬਾਅਦ ਪਿਲਾਤੁਸ ਨੇ ਯਿਸੂ ਨੂੰ ਅਜ਼ਾਦ ਕਰਨ ਦੀ ਬਹੁਤ ਕੋਸ਼ਿਸ਼ ਕੀਤੀ। ਪਰ ਯਹੂਦੀ ਰੌਲ਼ਾ ਪਾ ਰਹੇ ਸਨ, “ਇਸ ਲਈ ਜੇਕਰ ਤੂੰ ਇਸ ਆਦਮੀ ਨੂੰ ਛੱਡੇਂਗਾ ਤਾਂ ਇਸ ਦਾ ਮਤਲਬ ਤੂੰ ਕੈਸਰ ਦਾ ਮਿੱਤਰ ਨਹੀਂ ਹੈ।”
ਪਰ ਜਦੋਂ ਉਨ੍ਹਾਂ ਨੂੰ ਪਤਾ ਲੱਗਿਆ ਕਿ ਇਹ ਯਹੂਦੀ ਹੈ, ਤਾਂ ਸਾਰੇ ਇੱਕ ਅਵਾਜ਼ ਨਾਲ ਦੋ ਕੁ ਘੰਟਿਆਂ ਤੱਕ ਉੱਚੀ-ਉੱਚੀ ਬੋਲਦੇ ਰਹੇ ਕਿ ਅਫ਼ਸੀਆਂ ਦੀ ਅਰਤਿਮਿਸ ਵੱਡੀ ਹੈ।
ਇਹੋ ਜਿਹਾ ਪ੍ਰਧਾਨ ਜਾਜਕ ਸਾਡੇ ਲਈ ਫੱਬਦਾ ਸੀ ਜਿਹੜਾ ਪਵਿੱਤਰ, ਨਿਰਦੋਸ਼, ਨਿਰਮਲ, ਪਾਪੀਆਂ ਤੋਂ ਨਿਆਰਾ ਅਤੇ ਅਕਾਸ਼ਾਂ ਤੋਂ ਉੱਚਾ ਕੀਤਾ ਹੋਇਆ ਹੋਵੇ।