TSK

TSK · ਮਰਕੁਸ 16:6

مراجع Treasury of Scripture Knowledge في ਪੰਜਾਬੀ IRV.

العودة إلى المقطع

ਉਹ ਦੇ ਪਵਿੱਤਰ ਨਾਮ ਉੱਤੇ ਮਾਣ ਕਰੋ, ਯਹੋਵਾਹ ਦੇ ਖੋਜ਼ੀਆਂ ਦੇ ਮਨ ਅਨੰਦ ਹੋਣ!

‹ਕਿਉਂਕਿ ਜਿਸ ਤਰ੍ਹਾਂ ਯੂਨਾਹ ਤਿੰਨ ਦਿਨ ਅਤੇ ਤਿੰਨ ਰਾਤ ਮੱਛੀ ਦੇ ਢਿੱਡ ਵਿੱਚ ਰਿਹਾ ਉਸੇ ਤਰ੍ਹਾਂ ਮਨੁੱਖ ਦਾ ਪੁੱਤਰ ਤਿੰਨ ਦਿਨ ਅਤੇ ਤਿੰਨ ਰਾਤਾਂ ਧਰਤੀ ਦੇ ਅੰਦਰ ਰਹੇਗਾ।›

ਅਤੇ ਉਹ ਦੇ ਡਰ ਦੇ ਕਾਰਨ ਰਖਵਾਲੇ ਕੰਬ ਉੱਠੇ ਅਤੇ ਮੁਰਦਿਆਂ ਵਾਂਗੂੰ ਹੋ ਗਏ।

¶ ਜਦੋਂ ਉਹ ਪਹਾੜੋਂ ਉੱਤਰੇ ਆਉਂਦੇ ਸਨ ਤਾਂ ਉਸ ਨੇ ਉਨ੍ਹਾਂ ਨੂੰ ਹੁਕਮ ਕੀਤਾ ਕਿ ਜਦ ਤੱਕ ਮਨੁੱਖ ਦਾ ਪੁੱਤਰ ਮੁਰਦਿਆਂ ਵਿੱਚੋਂ ਨਾ ਜੀ ਉੱਠੇ, ਤਦ ਤੱਕ ਜੋ ਕੁਝ ਤੁਸੀਂ ਵੇਖਿਆ ਕਿਸੇ ਨੂੰ ਨਾ ਦੱਸਣਾ।

ਅਤੇ ਇਸ ਤਰ੍ਹਾਂ ਹੋਇਆ ਕਿ ਜਦ ਉਹ ਇਸ ਦੇ ਕਾਰਨ ਉਲਝਣ ਵਿੱਚ ਸਨ, ਤਾਂ ਵੇਖੋ, ਦੋ ਪੁਰਸ਼ ਚਮਕੀਲੀ ਪੁਸ਼ਾਕ ਪਹਿਨੀ ਉਨ੍ਹਾਂ ਦੇ ਕੋਲ ਆ ਖਲੋਤੇ।

ਅਤੇ ਉਨ੍ਹਾਂ ਨੂੰ ਆਖਿਆ ਕਿ ‹ਇਹ ਲਿਖਿਆ ਹੈ ਜੋ ਮਸੀਹ ਦੁੱਖ ਝੱਲੇਗਾ ਅਤੇ ਤੀਜੇ ਦਿਨ ਮੁਰਦਿਆਂ ਵਿੱਚੋਂ ਫਿਰ ਜੀ ਉੱਠੇਗਾ।›

ਪਿਲਾਤੁਸ ਨੇ ਇੱਕ ਦੋਸ਼ ਪੱਤ੍ਰੀ ਲਿਖਵਾ ਕੇ ਸਲੀਬ ਉੱਪਰ ਲਾਈ ਜਿਸ ਉੱਤੇ ਇਹ ਲਿਖਿਆ ਹੋਇਆ ਸੀ “ਯਿਸੂ ਨਾਸਰੀ ਯਹੂਦੀਆਂ ਦਾ ਰਾਜਾ।”

ਤਾਂ ਤੁਹਾਨੂੰ ਸਭਨਾਂ ਨੂੰ ਅਤੇ ਇਸਰਾਏਲ ਦੇ ਸਾਰਿਆਂ ਲੋਕਾਂ ਨੂੰ ਪਤਾ ਹੋਵੇ ਕਿ ਯਿਸੂ ਮਸੀਹ ਨਾਸਰੀ ਦੇ ਨਾਮ ਨਾਲ ਜਿਸ ਨੂੰ ਤੁਸੀਂ ਸਲੀਬ ਉੱਤੇ ਚੜ੍ਹਾਇਆ ਅਤੇ ਉਸ ਨੂੰ ਪਰਮੇਸ਼ੁਰ ਨੇ ਮੁਰਦਿਆਂ ਵਿੱਚੋਂ ਜਿਉਂਦਾ ਕੀਤਾ ਉਸ ਤੋਂ ਇਹ ਮਨੁੱਖ ਤੁਹਾਡੇ ਸਾਹਮਣੇ ਚੰਗਾ ਭਲਾ ਖੜ੍ਹਾ ਹੈ।

ਕਿਉਂ ਜੋ ਮੈਂ ਮੁੱਖ ਗੱਲਾਂ ਵਿੱਚੋਂ ਉਹ ਗੱਲ ਤੁਹਾਨੂੰ ਸੌਂਪ ਦਿੱਤੀ ਜਿਹੜੀ ਮੈਨੂੰ ਪ੍ਰਾਪਤ ਹੋਈ ਜੋ ਮਸੀਹ ਪਵਿੱਤਰ ਗ੍ਰੰਥਾਂ ਦੇ ਅਨੁਸਾਰ ਸਾਡੇ ਪਾਪਾਂ ਦੇ ਕਾਰਨ ਮਰਿਆ।