TSK

TSK · ਮਰਕੁਸ 16:9

مراجع Treasury of Scripture Knowledge في ਪੰਜਾਬੀ IRV.

العودة إلى المقطع

ਕਿਸੇ ਨੇ ਅੰਦਰ ਜਾ ਕੇ ਆਪਣੇ ਸੁਆਮੀ ਨੂੰ ਦੱਸਿਆ ਕਿ ਉਸ ਕੁੜੀ ਨੇ ਜੋ ਇਸਰਾਏਲ ਦੇ ਦੇਸ ਦੀ ਹੈ, ਇਸ ਤਰ੍ਹਾਂ ਆਖਿਆ ਹੈ।

¶ ਕਈ ਔਰਤਾਂ ਦੂਰੋਂ ਵੇਖ ਰਹੀਆਂ ਸਨ। ਉਨ੍ਹਾਂ ਵਿੱਚੋਂ ਮਰਿਯਮ ਮਗਦਲੀਨੀ ਅਤੇ ਛੋਟੇ ਯਾਕੂਬ ਅਤੇ ਯੋਸੇਸ ਦੀ ਮਾਤਾ ਮਰਿਯਮ ਅਤੇ ਸਲੋਮੀ ਸੀ।

ਅਤੇ ਕਈ ਔਰਤਾਂ ਵੀ ਜਿਹੜੀਆਂ ਦੁਸ਼ਟ ਆਤਮਾਵਾਂ ਤੋਂ ਚੰਗੀਆਂ ਕੀਤੀਆਂ ਗਈਆਂ ਸਨ ਅਰਥਾਤ ਮਰਿਯਮ ਜਿਸ ਨੂੰ ਮਗਦਲੀਨੀ ਆਖਦੇ ਸਨ। ਜਿਸ ਦੇ ਵਿੱਚੋਂ ਸੱਤ ਭੂਤਾਂ ਨਿੱਕਲੀਆਂ ਸਨ।

ਮਰਿਯਮ ਨੇ ਦੋ ਦੂਤਾਂ ਨੂੰ ਚਿੱਟੇ ਕੱਪੜੇ ਪਾਏ ਹੋਏ ਵੇਖਿਆ, ਉਹ ਉੱਥੇ ਬੈਠੇ ਹੋਏ ਸਨ ਜਿੱਥੇ ਯਿਸੂ ਦਾ ਸਰੀਰ ਰੱਖਿਆ ਹੋਇਆ ਸੀ। ਇੱਕ ਦੂਤ ਯਿਸੂ ਦੇ ਸਿਰ ਵਾਲੇ ਪਾਸੇ ਸੀ ਤੇ ਦੂਜਾ ਦੂਤ ਉਸ ਦੇ ਪੈਰਾਂ ਵਾਲੇ ਪਾਸੇ ਸੀ।

¶ ਹਫ਼ਤੇ ਦੇ ਪਹਿਲੇ ਦਿਨ ਜਦੋਂ ਅਸੀਂ ਰੋਟੀ ਤੋੜਨ ਲਈ ਇਕੱਠੇ ਹੋਏ ਤਾਂ ਪੌਲੁਸ ਨੇ ਜੋ ਅਗਲੇ ਦਿਨ ਜਾਣ ਲਈ ਤਿਆਰ ਸੀ, ਉਨ੍ਹਾਂ ਨੂੰ ਬਚਨ ਸੁਣਾਇਆ ਅਤੇ ਉਹ ਅੱਧੀ ਰਾਤ ਤੱਕ ਉਪਦੇਸ਼ ਕਰਦਾ ਰਿਹਾ।

ਮੈਂ ਪ੍ਰਭੂ ਦੇ ਦਿਨ ਆਤਮਾ ਵਿੱਚ ਆਇਆ ਅਤੇ ਮੈਂ ਆਪਣੇ ਪਿੱਛੇ ਤੁਰ੍ਹੀ ਜਿਹੀ ਇੱਕ ਵੱਡੀ ਅਵਾਜ਼ ਇਹ ਆਖਦੇ ਸੁਣੀ,