ਦੁਸ਼ਟ ਆਪਣੇ ਰਾਹ ਨੂੰ ਤਿਆਗੇ, ਅਤੇ ਬੁਰਿਆਰ ਆਪਣੇ ਖ਼ਿਆਲਾਂ ਨੂੰ, ਉਹ ਯਹੋਵਾਹ ਵੱਲ ਮੁੜੇ ਅਤੇ ਉਹ ਉਸ ਦੇ ਉੱਤੇ ਰਹਮ ਕਰੇਗਾ, ਅਤੇ ਸਾਡੇ ਪਰਮੇਸ਼ੁਰ ਵੱਲ ਜੋ ਅੱਤ ਦਿਆਲੂ ਹੈ,
TSK
TSK · ਮਰਕੁਸ 2:17
مراجع Treasury of Scripture Knowledge في ਪੰਜਾਬੀ IRV.
¶ ‹ਵੇਖੋ, ਤੁਸੀਂ ਇਨ੍ਹਾਂ ਛੋਟੇ ਬੱਚਿਆਂ ਵਿੱਚੋਂ ਕਿਸੇ ਨੂੰ ਤੁਛ ਨਾ ਜਾਣੋ, ਕਿਉਂ ਜੋ ਮੈਂ ਤੁਹਾਨੂੰ ਆਖਦਾ ਹਾਂ ਕਿ ਸਵਰਗ ਵਿੱਚ ਉਨ੍ਹਾਂ ਦੇ ਦੂਤ ਮੇਰੇ ਪਿਤਾ ਦਾ ਜਿਹੜਾ ਸਵਰਗ ਵਿੱਚ ਹੈ ਮੂੰਹ ਸਦਾ ਵੇਖਦੇ ਹਨ।›
‹ਮੈਂ ਤੁਹਾਨੂੰ ਆਖਦਾ ਹਾਂ ਜੋ ਇਸੇ ਤਰ੍ਹਾਂ ਸਵਰਗ ਵਿੱਚ ਵੀ ਇੱਕ ਤੋਬਾ ਕਰਨ ਵਾਲੇ ਪਾਪੀ ਕੇ ਕਾਰਨ ਬਹੁਤ ਖੁਸ਼ੀ ਹੋਵੇਗੀ, ਜਿੰਨੀ ਕਿ ਉਨ੍ਹਾਂ ਨੜਿੰਨਵਿਆਂ ਧਰਮੀਆਂ ਦੇ ਕਾਰਨ ਨਹੀਂ ਜਿਨ੍ਹਾਂ ਨੂੰ ਤੋਬਾ ਕਰਨ ਦੀ ਲੋੜ ਨਹੀਂ ਹੈ।›
‹ਪਰ ਪੁੱਤਰ ਨੇ ਆਪਣੇ ਪਿਤਾ ਨੂੰ ਉੱਤਰ ਦਿੱਤਾ, ਵੇਖ ਮੈਂ ਐਨੇ ਸਾਲਾਂ ਤੋਂ ਤੁਹਾਡੀ ਸੇਵਾ ਕਰਦਾ ਆ ਰਿਹਾ ਹਾਂ ਅਤੇ ਕਦੇ ਤੁਹਾਡਾ ਹੁਕਮ ਨਹੀਂ ਮੋੜਿਆ ਪਰ ਤੁਸੀਂ ਮੈਨੂੰ ਕਦੇ ਇੱਕ ਬੱਕਰੀ ਦਾ ਬੱਚਾ ਵੀ ਨਾ ਦਿੱਤਾ ਜੋ ਮੈਂ ਆਪਣੇ ਮਿੱਤਰਾਂ ਨਾਲ ਖੁਸ਼ੀ ਕਰਾਂ।›
‹ਕਿਉਂ ਜੋ ਮਨੁੱਖ ਦਾ ਪੁੱਤਰ ਗੁਆਚੇ ਹੋਏ ਨੂੰ ਲੱਭਣ ਅਤੇ ਬਚਾਉਣ ਆਇਆ ਹੈ।›
ਕੁਝ ਫ਼ਰੀਸੀਆਂ ਨੇ ਜੋ ਯਿਸੂ ਨੇੜੇ ਖੜ੍ਹੇ ਸਨ, ਇਹ ਸੁਣਿਆ ਅਤੇ ਕਿਹਾ, “ਕੀ! ਤੇਰਾ ਮਤਲਬ ਇਹ ਹੈ ਕਿ ਅਸੀਂ ਵੀ ਅੰਨ੍ਹੇ ਹਾਂ?”
ਸਗੋਂ ਪਹਿਲਾਂ ਦੰਮਿਸ਼ਕ ਦੇ ਰਹਿਣ ਵਾਲਿਆਂ ਨੂੰ, ਫਿਰ ਯਰੂਸ਼ਲਮ, ਸਾਰੇ ਯਹੂਦਿਯਾ ਦੇਸ ਵਿੱਚ ਅਤੇ ਪਰਾਈਆਂ ਕੌਮਾਂ ਨੂੰ ਵੀ ਉਪਦੇਸ਼ ਕੀਤਾ ਕਿ ਤੋਬਾ ਕਰੋ ਅਤੇ ਪਰਮੇਸ਼ੁਰ ਦੀ ਵੱਲ ਮੁੜੋ ਅਤੇ ਤੋਬਾ ਦੇ ਯੋਗ ਕੰਮ ਕਰੋ।
ਅਤੇ ਬਿਵਸਥਾ ਵਿਚਕਾਰ ਆ ਗਈ ਕਿ ਅਪਰਾਧ ਬਹੁਤ ਹੋਵੇ ਪਰ ਜਿੱਥੇ ਪਾਪ ਬਹੁਤਾ ਹੋਇਆ ਉੱਥੇ ਕਿਰਪਾ ਵੀ ਬਹੁਤ ਜ਼ਿਆਦਾ ਹੋਈ।
ਇਹ ਬਚਨ ਪੱਕਾ ਹੈ ਅਤੇ ਪੂਰੀ ਤਰ੍ਹਾਂ ਮੰਨਣ ਯੋਗ ਹੈ ਕਿ ਮਸੀਹ ਯਿਸੂ ਪਾਪੀਆਂ ਨੂੰ ਬਚਾਉਣ ਲਈ ਸੰਸਾਰ ਵਿੱਚ ਆਇਆ, ਜਿੰਨ੍ਹਾ ਵਿੱਚੋਂ ਮਹਾਂ ਪਾਪੀ ਮੈਂ ਹਾਂ।
ਕਿਉਂ ਜੋ ਪਹਿਲਾਂ ਤਾਂ ਅਸੀਂ ਵੀ ਮੂਰਖ, ਅਣ-ਆਗਿਆਕਾਰੀ, ਧੋਖਾ ਖਾਣ ਵਾਲੇ, ਅਨੇਕ ਪਰਕਾਰ ਦੇ ਬੁਰਿਆਂ ਵਿਸ਼ਿਆਂ ਅਤੇ ਈਰਖਾ ਦਾ ਜੀਵਨ ਬਤੀਤ ਕਰਦੇ ਸੀ, ਅਸੀਂ ਘਿਣਾਉਣੇ ਅਤੇ ਇੱਕ ਦੂਜੇ ਦੇ ਵੈਰੀ ਸੀ।