ਹੇ ਸੀਯੋਨ ਦੀਓ ਧੀਓ, ਜ਼ਰਾ ਬਾਹਰ ਨਿੱਕਲੋ ਅਤੇ ਸੁਲੇਮਾਨ ਰਾਜਾ ਨੂੰ ਵੇਖੋ, ਉਸਨੇ ਉਹ ਤਾਜ ਪਾਇਆ ਹੈ, ਜਿਹੜਾ ਉਹ ਦੀ ਮਾਤਾ ਨੇ ਉਹ ਦੇ ਵਿਆਹ ਦੇ ਦਿਨ ਅਤੇ ਉਹ ਦੇ ਮਨ ਦੇ ਆਨੰਦ ਦੇ ਦਿਨ ਉਹ ਦੇ ਸਿਰ ਉੱਤੇ ਰੱਖਿਆ ਸੀ।
TSK
TSK · ਮਰਕੁਸ 2:20
مراجع Treasury of Scripture Knowledge في ਪੰਜਾਬੀ IRV.
ਜਿਵੇਂ ਜੁਆਨ ਕੁਆਰੀ ਨੂੰ ਵਿਆਹ ਲੈਂਦਾ ਹੈ, ਉਸੇ ਤਰ੍ਹਾਂ ਤੇਰੇ ਪੁੱਤਰ ਤੈਨੂੰ ਵਿਆਹ ਲੈਣਗੇ, ਅਤੇ ਜਿਵੇਂ ਲਾੜਾ ਆਪਣੀ ਲਾੜੀ ਉੱਤੇ ਅਨੰਦ ਹੁੰਦਾ ਹੈ, ਉਸੇ ਤਰ੍ਹਾਂ ਤੇਰਾ ਪਰਮੇਸ਼ੁਰ ਤੇਰੇ ਉੱਤੇ ਅਨੰਦ ਹੋਵੇਗਾ।
¶ ਤਦ ਯਿਸੂ ਨੇ ਉਨ੍ਹਾਂ ਨੂੰ ਆਖਿਆ, ‹ਅੱਜ ਰਾਤ ਤੁਸੀਂ ਸੱਭੇ ਮੇਰੇ ਕਾਰਨ ਠੋਕਰ ਖਾਵੋਗੇ ਕਿਉਂਕਿ ਇਹ ਲਿਖਿਆ ਹੈ› ‹ਜੋ ਮੈਂ ਅਯਾਲੀ ਨੂੰ ਮਾਰਾਂਗਾ› ‹ਅਤੇ ਇੱਜੜ ਦੀਆਂ ਭੇਡਾਂ ਖਿੱਲਰ ਜਾਣਗੀਆਂ।›
ਲਾੜੀ ਕੇਵਲ ਲਾੜੇ ਦੀ ਹੁੰਦੀ ਹੈ, ਲਾੜੇ ਦਾ ਜੋ ਮਿੱਤਰ ਲਾੜੇ ਦਾ ਇੰਤਜ਼ਾਰ ਕਰਦਾ ਹੈ ਅਤੇ ਲਾੜੇ ਦੀਆਂ ਗੱਲਾਂ ਸੁਣਦਾ ਹੈ ਉਹ ਫਿਰ ਬਹੁਤ ਖੁਸ਼ ਹੁੰਦਾ ਹੈ। ਇਹ ਖੁਸ਼ੀ ਮੈਨੂੰ ਮਿਲੀ ਹੈ। ਮੈਂ ਹੁਣ ਬਹੁਤ ਹੀ ਪ੍ਰਸੰਨ ਹਾਂ।
‹ਕੰਗਾਲ ਲੋਕ ਸਦਾ ਤੁਹਾਡੇ ਨਾਲ ਹੋਣਗੇ, ਪਰ ਮੈਂ ਸਦਾ ਤੁਹਾਡੇ ਨਾਲ ਨਹੀਂ ਹੋਵਾਂਗਾ।”›
‹ਪਰ ਮੈਂ ਤੁਹਾਨੂੰ ਸੱਚ ਆਖਦਾ ਹਾਂ ਕਿ ਮੇਰਾ ਜਾਣਾ ਹੀ ਤੁਹਾਡੇ ਲਈ ਚੰਗਾ ਹੈ ਕਿਉਂਕਿ ਜਦੋਂ ਮੈਂ ਜਾਂਵਾਂਗਾ ਤਾਂ ਮੈਂ ਤੁਹਾਡੇ ਲਈ ਸਹਾਇਕ ਭੇਜਾਂਗਾ। ਪਰ ਜੇਕਰ ਮੈਂ ਨਾ ਜਾਂਵਾਂ, ਤਾਂ ਸਹਾਇਕ ਤੁਹਾਡੇ ਕੋਲ ਨਹੀਂ ਆਵੇਗਾ।›
‹ਹੁਣ ਮੈਂ ਤੇਰੇ ਕੋਲ ਆ ਰਿਹਾ ਹਾਂ, ਪਰ ਇਹ ਮਨੁੱਖ ਅਜੇ ਇੱਥੇ ਹੀ ਹਨ। ਪਵਿੱਤਰ ਪਿਤਾ! ਇਨ੍ਹਾਂ ਦੀ ਰੱਖਿਆ ਕਰੀਂ। ਆਪਣੇ ਨਾਮ ਦੀ ਸ਼ਕਤੀ ਨਾਲ ਉਨ੍ਹਾਂ ਦੀ ਰੱਖਿਆ ਕਰੀ, ਜੋ ਤੂੰ ਮੈਨੂੰ ਦਿੱਤਾ। ਤਾਂ ਜੋ ਉਹ ਇੱਕ ਹੋਣ ਜਿਵੇਂ ਕਿ ਤੂੰ ਤੇ ਮੈਂ ਹਾਂ।›
ਅਤੇ ਜਦੋਂ ਉਹ ਇਹ ਗੱਲਾਂ ਕਹਿ ਚੁੱਕਿਆ ਤਾਂ ਉਨ੍ਹਾਂ ਦੇ ਵੇਖਦਿਆਂ ਹੀ ਉਹ ਉਤਾਹਾਂ ਉੱਠਾਇਆ ਗਿਆ ਅਤੇ ਬੱਦਲ ਨੇ ਉਸ ਨੂੰ ਉਨ੍ਹਾਂ ਦੀ ਨਜ਼ਰੋਂ ਓਹਲੇ ਕਰ ਦਿੱਤਾ।
ਜਦੋਂ ਇਹ ਪ੍ਰਭੂ ਦੀ ਬੰਦਗੀ ਕਰਦੇ, ਵਰਤ ਰੱਖਦੇ ਸਨ ਤਾਂ ਪਵਿੱਤਰ ਆਤਮਾ ਨੇ ਕਿਹਾ ਕਿ ਮੇਰੇ ਲਈ ਬਰਨਬਾਸ ਅਤੇ ਸੌਲੁਸ ਨੂੰ ਉਸ ਕੰਮ ਦੇ ਲਈ ਅਲੱਗ ਕਰੋ, ਜਿਸ ਦੇ ਲਈ ਮੈਂ ਉਨ੍ਹਾਂ ਨੂੰ ਬੁਲਾਇਆ ਹੈ।
ਤੁਸੀਂ ਇੱਕ ਦੂਜੇ ਤੋਂ ਅਲੱਗ ਨਾ ਹੋਵੋ ਪਰ ਥੋੜ੍ਹੇ ਸਮੇਂ ਲਈ ਅਤੇ ਇਹ ਵੀ ਉਦੋਂ ਜੇ ਦੋਹਾਂ ਧਿਰਾਂ ਦੀ ਸਲਾਹ ਹੋਵੇ ਤਾਂ ਜੋ ਤੁਹਾਨੂੰ ਪ੍ਰਾਰਥਨਾ ਕਰਨ ਲਈ ਵਿਹਲ ਮਿਲੇ ਅਤੇ ਫੇਰ ਇਕੱਠੇ ਹੋਵੇ ਭਈ ਸ਼ੈਤਾਨ ਤੁਹਾਡੇ ਅਸੰਜਮ ਦੇ ਕਾਰਨ ਤੁਹਾਨੂੰ ਨਾ ਪਰਤਾਵੇ।
ਤੁਹਾਡੇ ਲਈ ਮੇਰੀ ਅਣਖ ਪਰਮੇਸ਼ੁਰ ਵਰਗੀ ਹੈ, ਇਸ ਲਈ ਜੋ ਮੈਂ ਵਿਆਹ ਲਈ ਤੁਹਾਨੂੰ ਇੱਕੋ ਹੀ ਪਤੀ ਨੂੰ ਸੌਂਪਿਆ ਤਾਂ ਜੋ ਤੁਹਾਨੂੰ ਪਵਿੱਤਰ ਕੁਆਰੀ ਵਾਂਗੂੰ ਮਸੀਹ ਲਈ ਅਰਪਣ ਕਰਾਂ।
¶ ਆਓ, ਅਸੀਂ ਅਨੰਦ ਕਰੀਏ ਅਤੇ ਖੁਸ਼ ਹੋਈਏ, ਅਤੇ ਉਹ ਦੀ ਵਡਿਆਈ ਕਰੀਏ, ਲੇਲੇ ਦਾ ਵਿਆਹ ਜੋ ਆ ਗਿਆ ਹੈ, ਅਤੇ ਉਹ ਦੀ ਲਾੜੀ ਨੇ ਆਪਣੇ ਆਪ ਨੂੰ ਤਿਆਰ ਕਰ ਲਿਆ ਹੈ।