ਛੇ ਦਿਨ ਕੰਮ ਕੀਤਾ ਜਾਵੇ ਪਰ ਸੱਤਵਾਂ ਦਿਨ ਵਿਸ਼ਰਾਮ ਦਾ ਸਬਤ ਯਹੋਵਾਹ ਲਈ ਪਵਿੱਤਰ ਹੈ। ਜੋ ਕੋਈ ਸਬਤ ਦੇ ਦਿਨ ਵਿੱਚ ਕੰਮ ਕਰੇ ਉਹ ਜ਼ਰੂਰ ਮਾਰਿਆ ਜਾਵੇ।
TSK
TSK · ਮਰਕੁਸ 2:24
مراجع Treasury of Scripture Knowledge في ਪੰਜਾਬੀ IRV.
¶ ਜਦ ਇਸਰਾਏਲੀ ਉਜਾੜ ਵਿੱਚ ਸਨ ਤਾਂ ਉਨ੍ਹਾਂ ਨੂੰ ਇੱਕ ਮਨੁੱਖ ਸਬਤ ਦੇ ਦਿਨ ਵਿੱਚ ਲੱਕੜੀਆਂ ਚੁਗਦਾ ਹੋਇਆ ਮਿਲਿਆ।
ਧੰਨ ਹੈ ਉਹ ਮਨੁੱਖ ਜੋ ਇਹ ਕਰਦਾ ਹੈ, ਅਤੇ ਆਦਮ-ਵੰਸ਼ੀ ਜੋ ਇਸ ਨੂੰ ਫੜ੍ਹ ਕੇ ਰੱਖਦਾ ਹੈ, ਜੋ ਸਬਤ ਨੂੰ ਬਿਨ੍ਹਾਂ ਭਰਿਸ਼ਟ ਕੀਤੇ ਮੰਨਦਾ ਹੈ, ਅਤੇ ਆਪਣਾ ਹੱਥ ਹਰ ਬਦੀ ਨੂੰ ਕਰਨ ਤੋਂ ਰੋਕਦਾ ਹੈ।
¶ ਪਰਦੇਸੀ ਜਿਨ੍ਹਾਂ ਨੇ ਆਪਣੇ ਆਪ ਨੂੰ ਯਹੋਵਾਹ ਦੇ ਮਗਰ ਲਾ ਲਿਆ ਹੈ, ਕਿ ਉਹ ਉਸ ਦੀ ਸੇਵਾ ਕਰਨ ਅਤੇ ਯਹੋਵਾਹ ਦੇ ਨਾਮ ਨਾਲ ਪ੍ਰੇਮ ਰੱਖਣ, ਅਤੇ ਉਸ ਦੇ ਦਾਸ ਹੋਣ, ਹਰੇਕ ਜੋ ਸਬਤ ਨੂੰ ਬਿਨ੍ਹਾਂ ਭਰਿਸ਼ਟ ਕੀਤੇ ਮੰਨਦਾ, ਅਤੇ ਮੇਰੇ ਨੇਮ ਨੂੰ ਫੜ੍ਹੀ ਰੱਖਦਾ ਹੈ,
ਤੂੰ ਉਹਨਾਂ ਨੂੰ ਆਖ, ਹੇ ਯਹੂਦਾਹ ਦੇ ਪਾਤਸ਼ਾਹੋ ਅਤੇ ਹੇ ਸਾਰੇ ਯਹੂਦਾਹ ਅਤੇ ਯਰੂਸ਼ਲਮ ਦੇ ਸਾਰੇ ਵਾਸੀਓ ਜਿਹੜੇ ਇਹਨਾਂ ਫਾਟਕਾਂ ਦੇ ਵਿੱਚੋਂ ਦੀ ਅੰਦਰ ਆਉਂਦੇ ਹਨ, ਯਹੋਵਾਹ ਦਾ ਬਚਨ ਸੁਣੋ!
ਅਤੇ ਫ਼ਰੀਸੀਆਂ ਨੇ ਵੇਖ ਕੇ ਉਹ ਨੂੰ ਕਿਹਾ, ਵੇਖ, ਤੇਰੇ ਚੇਲੇ ਉਹ ਕੰਮ ਕਰਦੇ ਹਨ, ਜਿਹੜਾ ਸਬਤ ਦੇ ਦਿਨ ਕਰਨਾ ਯੋਗ ਨਹੀਂ।
¶ ‹ਹੇ ਕਪਟੀ ਉਪਦੇਸ਼ਕੋ ਅਤੇ ਫ਼ਰੀਸੀਓ ਤੁਹਾਡੇ ਉੱਤੇ ਹਾਏ! ਕਿਉਂ ਜੋ ਤੁਸੀਂ ਪੂਦੀਨੇ, ਸੌਂਫ਼ ਅਤੇ ਜੀਰੇ ਦਾ ਦਸਵੰਧ ਦਿੰਦੇ ਹੋ, ਪਰ ਮੂਸਾ ਦੀ ਬਿਵਸਥਾ ਦੇ ਵੱਡੇ ਹੁਕਮਾਂ ਨੂੰ ਅਰਥਾਤ ਨਿਆਂ, ਦਯਾ ਅਤੇ ਵਿਸ਼ਵਾਸ ਨੂੰ ਛੱਡ ਦਿੱਤਾ ਹੈ। ਪਰ ਚਾਹੀਦਾ ਸੀ ਜੋ ਇਨ੍ਹਾਂ ਨੂੰ ਕਰਦੇ ਅਤੇ ਉਨ੍ਹਾਂ ਨੂੰ ਵੀ ਨਾ ਛੱਡਦੇ।›
ਅਤੇ ਜਦੋਂ ਫ਼ਰੀਸੀਆਂ ਦੇ ਉਪਦੇਸ਼ਕਾਂ ਨੇ ਉਹ ਨੂੰ ਪਾਪੀਆਂ ਅਤੇ ਚੂੰਗੀ ਲੈਣ ਵਾਲਿਆਂ ਦੇ ਨਾਲ ਰੋਟੀ ਖਾਂਦਿਆਂ ਵੇਖਿਆ ਤਾਂ ਉਸ ਦੇ ਚੇਲਿਆਂ ਨੂੰ ਕਿਹਾ, ਉਹ ਚੂੰਗੀ ਲੈਣ ਵਾਲੇ ਅਤੇ ਪਾਪੀਆਂ ਦੇ ਨਾਲ ਕਿਉਂ ਖਾਂਦਾ ਹੈ?