TSK

TSK · ਮਰਕੁਸ 2:27

مراجع Treasury of Scripture Knowledge في ਪੰਜਾਬੀ IRV.

العودة إلى المقطع

ਛੇ ਦਿਨ ਤੂੰ ਆਪਣਾ ਕੰਮ ਕਰ ਪਰ ਸੱਤਵੇਂ ਦਿਨ ਤੂੰ ਵਿਸ਼ਰਾਮ ਕਰ ਤਾਂ ਜੋ ਤੇਰਾ ਬਲ਼ਦ ਅਤੇ ਤੇਰਾ ਗਧਾ ਸੁਸਤਾਉਣ ਅਤੇ ਤੇਰੀ ਗੋਲੀ ਦਾ ਪੁੱਤਰ ਅਤੇ ਪਰਦੇਸੀ ਟਹਿਕ ਜਾਣ।

ਫਿਰ ਤੂੰ ਸੀਨਈ ਪਰਬਤ ਉੱਤੇ ਉਤਰਿਆ ਅਤੇ ਅਕਾਸ਼ ਵਿੱਚੋਂ ਉਨ੍ਹਾਂ ਨਾਲ ਗੱਲਾਂ ਕੀਤੀਆਂ ਅਤੇ ਆਪਣੇ ਸਿੱਧੇ ਨਿਯਮ, ਸੱਚੀ ਬਿਵਸਥਾ, ਚੰਗੀਆਂ ਬਿਧੀਆਂ ਅਤੇ ਹੁਕਮ ਉਨ੍ਹਾਂ ਨੂੰ ਦਿੱਤੇ।

ਨਾਲੇ ਮੈਂ ਆਪਣੇ ਸਬਤ ਵੀ ਉਹਨਾਂ ਨੂੰ ਦਿੱਤੇ, ਤਾਂ ਜੋ ਉਹ ਮੇਰੇ ਅਤੇ ਉਹਨਾਂ ਦੇ ਵਿਚਾਲੇ ਨਿਸ਼ਾਨ ਹੋਣ, ਤਾਂ ਜੋ ਉਹ ਜਾਣਨ ਕਿ ਮੈਂ ਯਹੋਵਾਹ ਉਹਨਾਂ ਨੂੰ ਪਵਿੱਤਰ ਕਰਨ ਵਾਲਾ ਹਾਂ।

ਫੇਰ ਯਿਸੂ ਨੇ ਉਨ੍ਹਾਂ ਨੂੰ ਆਖਿਆ, ‹ਮੈਂ ਤੁਹਾਡੇ ਤੋਂ ਪੁੱਛਦਾ ਹਾਂ ਕਿ ਸਬਤ ਦੇ ਦਿਨ ਭਲਾ ਕਰਨਾ ਯੋਗ ਹੈ ਜਾਂ ਬੁਰਾ ਕਰਨਾ? ਜਾਨ ਬਚਾਉਣੀ ਜਾਂ ਨਾਸ ਕਰਨੀ?।›

ਇਸ ਲਈ ਕੋਈ ਵੀ ਮਨੁੱਖਾਂ ਉੱਤੇ ਘਮੰਡ ਨਾ ਕਰੇ ਕਿਉਂ ਜੋ ਸਾਰੀਆਂ ਵਸਤਾਂ ਤੁਹਾਡੀਆਂ ਹਨ।

¶ ਇਸ ਲਈ ਖਾਣ-ਪੀਣ, ਤਿਉਹਾਰ, ਅਮੱਸਿਆ ਜਾਂ ਸਬਤਾਂ ਦੇ ਵਿਖੇ ਕੋਈ ਤੁਹਾਡੇ ਉੱਤੇ ਗਲਤ ਦੋਸ਼ ਨਾ ਲਾਵੇ।