ਮੱਤੀ 16:16
TSK
ਸ਼ਮਊਨ ਪਤਰਸ ਨੇ ਉੱਤਰ ਦਿੱਤਾ, ਤੂੰ ਮਸੀਹ ਜਿਉਂਦੇ ਪਰਮੇਸ਼ੁਰ ਦਾ ਪੁੱਤਰ ਹੈਂ।
TSK
مراجع Treasury of Scripture Knowledge في ਪੰਜਾਬੀ IRV.
ਸ਼ਮਊਨ ਪਤਰਸ ਨੇ ਉੱਤਰ ਦਿੱਤਾ, ਤੂੰ ਮਸੀਹ ਜਿਉਂਦੇ ਪਰਮੇਸ਼ੁਰ ਦਾ ਪੁੱਤਰ ਹੈਂ।
ਸ਼ਮਊਨ ਜਿਸ ਦਾ ਨਾਮ ਉਸ ਨੇ ਪਤਰਸ ਵੀ ਰੱਖਿਆ ਅਤੇ ਉਸ ਦਾ ਭਰਾ ਅੰਦ੍ਰਿਯਾਸ ਅਤੇ ਯਾਕੂਬ ਅਤੇ ਯੂਹੰਨਾ ਅਤੇ ਫ਼ਿਲਿਪੁੱਸ ਅਤੇ ਬਰਥੁਲਮਈ
ਅਤੇ ਜਦੋਂ ਪਹੁੰਚੇ ਤਾਂ ਉਸ ਚੁਬਾਰੇ ਉੱਤੇ ਚੜ੍ਹ ਗਏ ਜਿੱਥੇ ਉਹ ਅਰਥਾਤ ਪਤਰਸ, ਯੂਹੰਨਾ, ਯਾਕੂਬ, ਅੰਦ੍ਰਿਯਾਸ, ਫ਼ਿਲਿਪੁੱਸ, ਥੋਮਾ, ਬਰਥੁਲਮਈ, ਮੱਤੀ ਅਤੇ ਹਲਫ਼ਾ ਦਾ ਪੁੱਤਰ ਯਾਕੂਬ, ਸ਼ਮਊਨ ਜ਼ੇਲੋਤੇਸ ਅਤੇ ਯਾਕੂਬ ਦਾ ਪੁੱਤਰ ਯਹੂਦਾ ਰਹਿੰਦੇ ਸਨ।
ਕੀ ਪੌਲੁਸ, ਕੀ ਅੱਪੁਲੋਸ, ਕੀ ਕੇਫ਼ਾਸ, ਕੀ ਦੁਨੀਆਂ, ਕੀ ਜੀਵਨ, ਕੀ ਮੌਤ, ਕੀ ਵਰਤਮਾਨ, ਕੀ ਹੋਣ ਵਾਲੀਆਂ ਵਸਤਾਂ, ਸੱਭੇ ਤੁਹਾਡੀਆਂ ਹਨ!
ਸਗੋਂ ਉਲਟਾ ਜਦੋਂ ਉਹਨਾਂ ਨੇ ਦੇਖਿਆ ਕਿ ਅਸੁੰਨਤੀਆਂ ਲਈ ਖੁਸ਼ਖਬਰੀ ਦਾ ਕੰਮ ਮੈਨੂੰ ਸੌਂਪਿਆ ਗਿਆ, ਜਿਵੇਂ ਸੁੰਨਤੀਆਂ ਲਈ ਪਤਰਸ ਨੂੰ।