ਤਦ ਪਰਮੇਸ਼ੁਰ ਨੇ ਅਬੀਮਲਕ ਅਤੇ ਸ਼ਕਮ ਦੇ ਲੋਕਾਂ ਦੇ ਵਿਚਕਾਰ ਇੱਕ ਦੁਸ਼ਟ-ਆਤਮਾ ਭੇਜ ਦਿੱਤਾ ਅਤੇ ਸ਼ਕਮ ਦੇ ਵਾਸੀ ਅਬੀਮਲਕ ਨਾਲ ਧੋਖਾ ਕਰਨ ਲੱਗੇ,
TSK
TSK · ਮਰਕੁਸ 3:24
مراجع Treasury of Scripture Knowledge في ਪੰਜਾਬੀ IRV.
¶ ਅਜਿਹਾ ਹੋਇਆ ਉੱਥੇ ਇੱਕ ਸ਼ਬਾ ਨਾਮ ਦਾ ਬਿਨਯਾਮੀਨੀ ਮਨੁੱਖ ਸੀ, ਜੋ ਬੜਾ ਦੁਸ਼ਟ ਸੀ, ਉਹ ਮਨੁੱਖ ਬਿਕਰੀ ਦਾ ਪੁੱਤਰ ਸੀ। ਉਸ ਨੇ ਨਰਸਿੰਗਾ ਵਜਾ ਕੇ ਆਖਿਆ, ਨਾ ਸਾਡੀ ਵੰਡ ਯੱਸੀ ਦੇ ਪੁੱਤਰ ਨਾਲ ਸਾਡਾ ਭਾਗ ਹੈ। ਹੇ ਇਸਰਾਏਲ, ਆਪੋ ਆਪਣੇ ਤੰਬੂ ਨੂੰ ਜਾਓ!
ਸੋ ਜਦ ਸਾਰੇ ਇਸਰਾਏਲ ਨੇ ਵੇਖਿਆ ਕਿ ਪਾਤਸ਼ਾਹ ਨੇ ਸਾਡੀ ਨਹੀਂ ਸੁਣੀ ਤਾਂ ਲੋਕਾਂ ਨੇ ਪਾਤਸ਼ਾਹ ਨੂੰ ਉੱਤਰ ਦਿੱਤਾ ਕਿ ਦਾਊਦ ਦੇ ਨਾਲ ਸਾਡਾ ਕੀ ਸ਼ਰੀਕਾ ਅਤੇ ਯੱਸੀ ਦੇ ਪੁੱਤਰ ਨਾਲ ਕੀ ਵੰਡ ਵਿਹਾਰ?। ਹੇ ਇਸਰਾਏਲ, ਆਪਣੇ ਤੰਬੂਆਂ ਨੂੰ ਜਾਓ ਅਤੇ ਹੇ ਦਾਊਦ, ਹੁਣ ਤੂੰ ਆਪਣੇ ਘਰਾਣੇ ਨੂੰ ਸੰਭਾਲ ਸੋ ਇਸਰਾਏਲੀ ਆਪਣਿਆਂ ਤੰਬੂਆਂ ਨੂੰ ਚੱਲੇ ਗਏ।
ਮੈਂ ਮਿਸਰੀਆਂ ਨੂੰ ਮਿਸਰੀਆਂ ਦੇ ਵਿਰੁੱਧ ਪਰੇਰਾਂਗਾ, ਉਹ ਆਪਸ ਵਿੱਚ ਲੜਨਗੇ, ਹਰੇਕ ਮਨੁੱਖ ਆਪਣੇ ਭਰਾ ਨਾਲ, ਅਤੇ ਹਰੇਕ ਮਨੁੱਖ ਆਪਣੇ ਗੁਆਂਢੀ ਨਾਲ, ਸ਼ਹਿਰ ਸ਼ਹਿਰ ਨਾਲ ਅਤੇ ਰਾਜ ਰਾਜ ਨਾਲ ਯੁੱਧ ਕਰੇਗਾ।
ਤਾਂ ਮੈਂ ਆਪਣੀ ਦੂਜੀ ਲਾਠੀ ਜਿਸ ਦਾ ਮਿਲਾਪ ਹੈ, ਉਸ ਦੇ ਟੁੱਕੜੇ-ਟੁੱਕੜੇ ਕਰ ਦਿੱਤੇ, ਤਾਂ ਜੋ ਮੈਂ ਉਸ ਭਾਈਚਾਰੇ ਦੇ ਰਿਸ਼ਤੇ ਨੂੰ ਤੋੜ ਦੇਵਾਂ ਜੋ ਯਹੂਦਾਹ ਅਤੇ ਇਸਰਾਏਲ ਦੇ ਵਿੱਚ ਹੈ।
¶ ਹੇ ਭਰਾਵੋ, ਸਾਡੇ ਪ੍ਰਭੂ ਯਿਸੂ ਮਸੀਹ ਦੇ ਨਾਮ ਦਾ ਵਾਸਤਾ ਦੇ ਕੇ ਮੈਂ ਤੁਹਾਡੇ ਅੱਗੇ ਬੇਨਤੀ ਕਰਦਾ ਹਾਂ, ਜੋ ਤੁਸੀਂ ਸਾਰੇ ਇੱਕ ਮਨ ਦੇ ਹੋ ਜਾਓ ਅਤੇ ਤੁਹਾਡੇ ਵਿੱਚ ਕੋਈ ਮਤਭੇਦ ਨਾ ਹੋਣ।