TSK

TSK · ਮਰਕੁਸ 4:14

مراجع Treasury of Scripture Knowledge في ਪੰਜਾਬੀ IRV.

العودة إلى المقطع

‹ਹਰ ਕੋਈ ਜਿਹੜਾ ਰਾਜ ਦਾ ਬਚਨ ਸੁਣਦਾ ਹੈ ਪਰ ਨਹੀਂ ਸਮਝਦਾ, ਦੁਸ਼ਟ ਆ ਕੇ ਜੋ ਕੁਝ ਉਸ ਦੇ ਮਨ ਵਿੱਚ ਬੀਜਿਆ ਹੈ ਉਸ ਨੂੰ ਖੋਹ ਲੈਂਦਾ ਹੈ। ਇਹ ਉਹ ਹੈ ਜਿਹੜਾ ਬੀਜ ਰਾਹ ਦੇ ਕੰਢੇ ਵੱਲ ਡਿੱਗਿਆ ਸੀ।›

ਤਾਂ ਐਨੇ ਲੋਕ ਇਕੱਠੇ ਹੋਏ ਜੋ ਦਰਵਾਜ਼ੇ ਦੇ ਅੱਗੇ ਵੀ ਥਾਂ ਨਾ ਰਿਹਾ ਅਤੇ ਉਸ ਨੇ ਉਨ੍ਹਾਂ ਨੂੰ ਬਚਨ ਸੁਣਾਇਆ।

ਜਿਵੇਂ ਉਨ੍ਹਾਂ ਨੇ ਸਾਨੂੰ ਦੱਸਿਆ ਜਿਹੜੇ ਸ਼ੁਰੂਆਤ ਤੋਂ ਚਸ਼ਮਦੀਦ ਗਵਾਹ ਅਤੇ ਬਚਨ ਦੇ ਸੇਵਕ ਸਨ।

¶ ਜਿਹੜੇ ਖਿੱਲਰ ਗਏ ਸਨ, ਘੁੰਮਦੇ ਫਿਰਦੇ ਬਚਨ ਦੀ ਖੁਸ਼ਖਬਰੀ ਦਾ ਪਰਚਾਰ ਕਰਨ ਲੱਗੇ।

ਕਿਉਂ ਜੋ ਤੁਸੀਂ ਨਾਸਵਾਨ ਬੀਜ ਤੋਂ ਨਹੀਂ ਸਗੋਂ ਅਵਿਨਾਸ਼ੀ ਤੋਂ ਨਵਾਂ ਜਨਮ ਪਾਇਆ ਹੈ, ਜਿਹੜਾ ਪਰਮੇਸ਼ੁਰ ਦੇ ਬਚਨ ਰਾਹੀਂ ਹੈ ਜੋ ਜਿਉਂਦਾ ਅਤੇ ਸਥਿਰ ਹੈ।