ਦੁਸ਼ਟ ਝੂਠ ਦੀ ਮਜ਼ਦੂਰੀ ਲੈਂਦਾ ਹੈ, ਪਰ ਜਿਹੜਾ ਧਰਮ ਬੀਜਦਾ ਹੈ, ਉਹ ਨੂੰ ਸੱਚ ਦਾ ਫਲ ਮਿਲਦਾ ਹੈ।
TSK
TSK · ਮਰਕੁਸ 4:26
مراجع Treasury of Scripture Knowledge في ਪੰਜਾਬੀ IRV.
¶ ਸਵੇਰ ਨੂੰ ਆਪਣਾ ਬੀ ਬੀਜ, ਅਤੇ ਸ਼ਾਮ ਨੂੰ ਵੀ ਆਪਣਾ ਹੱਥ ਢਿੱਲਾ ਨਾ ਹੋਣ ਦੇ, ਕਿਉਂ ਜੋ ਤੂੰ ਨਹੀਂ ਜਾਣਦਾ ਜੋ ਇਹਨਾਂ ਵਿੱਚੋਂ ਕਿਹੜਾ ਫਲੇਗਾ, ਇਹ ਜਾਂ ਉਹ, ਜਾਂ ਦੋਵੇਂ ਦੇ ਦੋਵੇਂ ਇੱਕੋ ਜਿਹੇ ਚੰਗੇ ਹੋਣਗੇ।
ਧੰਨ ਹੋ ਤੁਸੀਂ ਸਾਰੇ ਜਿਹੜੇ ਪਾਣੀਆਂ ਦੇ ਲਾਗੇ ਬੀਜਦੇ ਹੋ, ਅਤੇ ਬਲ਼ਦ ਅਤੇ ਗਧੇ ਖੁਲ੍ਹੇ ਛੱਡ ਦਿੰਦੇ ਹੋ!।
¶ ਉਸੇ ਵੇਲੇ ਤੋਂ ਯਿਸੂ ਪਰਚਾਰ ਕਰਨ ਅਤੇ ਕਹਿਣ ਲੱਗਾ, ‹ਤੋਬਾ ਕਰੋ ਕਿਉਂ ਜੋ ਸਵਰਗ ਰਾਜ ਨੇੜੇ ਆਇਆ ਹੈ।›
ਉਸ ਨੇ ਉਨ੍ਹਾਂ ਨੂੰ ਉੱਤਰ ਦਿੱਤਾ, ਕਿ ‹ਸਵਰਗ ਰਾਜ ਦੇ ਭੇਤਾਂ ਦੀ ਸਮਝ ਤੁਹਾਨੂੰ ਦਿੱਤੀ ਗਈ ਹੈ ਪਰ ਉਨ੍ਹਾਂ ਨੂੰ ਨਹੀਂ ਦਿੱਤੀ ਗਈ ਹੈ।›
¶ ਉਸ ਨੇ ਉਨ੍ਹਾਂ ਨੂੰ ਇੱਕ ਹੋਰ ਦ੍ਰਿਸ਼ਟਾਂਤ ਦਿੱਤਾ ਕਿ ‹ਸਵਰਗ ਰਾਜ ਰਾਈ ਦੇ ਇੱਕ ਬੀਜ ਵਰਗਾ ਹੈ ਜਿਸ ਨੂੰ ਕਿਸੇ ਮਨੁੱਖ ਨੇ ਆਪਣੇ ਖੇਤ ਵਿੱਚ ਬੀਜਿਆ।›
‹ਸੁਣੋ! ਵੇਖੋ, ਇੱਕ ਬੀਜਣ ਵਾਲਾ ਬੀਜ ਬੀਜਣ ਨੂੰ ਨਿੱਕਲਿਆ।›
ਕਿ ‹ਇੱਕ ਬੀਜਣ ਵਾਲਾ ਬੀਜ ਬੀਜਣ ਨੂੰ ਨਿੱਕਲਿਆ ਅਤੇ ਬੀਜਦੇ ਹੋਏ ਕੁਝ ਬੀਜ ਸੜਕ ਦੇ ਕੰਢੇ ਜਾ ਡਿੱਗੇ ਅਤੇ ਮਿੱਧੇ ਗਏ ਅਤੇ ਅਕਾਸ਼ ਦੇ ਪੰਛੀਆਂ ਨੇ ਉਸ ਨੂੰ ਚੁਗ ਲਿਆ।›
¶ ਯਿਸੂ ਨੇ ਉਸ ਨੂੰ ਆਖਿਆ ਕਿ ‹ਪਰਮੇਸ਼ੁਰ ਦਾ ਰਾਜ ਕਿਸ ਵਰਗਾ ਹੈ ਅਤੇ ਇਸ ਦੀ ਤੁਲਨਾ ਮੈਂ ਕਿਸ ਤਰ੍ਹਾਂ ਕਰਾਂ?›
‹ਮੈਂ ਤੁਹਾਨੂੰ ਸੱਚ ਦੱਸਦਾ ਹਾਂ ਕਿ ਜਦ ਤੱਕ ਕਣਕ ਦਾ ਦਾਣਾ ਜ਼ਮੀਨ ਵਿੱਚ ਗਿਰ ਕੇ ਨਾ ਮਰੇ ਇਕੱਲਾ ਦਾਣਾ ਹੀ ਰਹਿੰਦਾ ਹੈ। ਪਰ ਜੇਕਰ ਇਹ ਮਰਦਾ ਹੈ ਤਾਂ ਇਹ ਬਹੁਤ ਸਾਰਾ ਫਲ ਦਿੰਦਾ ਹੈ।›
ਮੇਲ-ਮਿਲਾਪ ਕਰਵਾਉਣ ਵਾਲਿਆਂ ਦੁਆਰਾ ਧਾਰਮਿਕਤਾ ਦਾ ਫਲ ਸ਼ਾਂਤੀ ਨਾਲ ਬੀਜਿਆ ਜਾਂਦਾ ਹੈ।