TSK

TSK · ਮਰਕੁਸ 4:3

مراجع Treasury of Scripture Knowledge في ਪੰਜਾਬੀ IRV.

العودة إلى المقطع

ਬੱਚਿਓ, ਆਓ, ਮੇਰੀ ਸੁਣੋ ਅਤੇ ਮੈਂ ਤਹਾਨੂੰ ਯਹੋਵਾਹ ਦਾ ਭੈਅ ਮੰਨਣਾ ਸਿਖਾਵਾਂਗਾ।

ਹੁਣ ਹੇ ਮੇਰੇ ਪੁੱਤਰੋ, ਤੁਸੀਂ ਮੇਰੀ ਸੁਣੋ, ਅਤੇ ਮੇਰੇ ਮੂੰਹ ਦੇ ਬਚਨਾਂ ਉੱਤੇ ਧਿਆਨ ਲਾਓ।

¶ ਸਵੇਰ ਨੂੰ ਆਪਣਾ ਬੀ ਬੀਜ, ਅਤੇ ਸ਼ਾਮ ਨੂੰ ਵੀ ਆਪਣਾ ਹੱਥ ਢਿੱਲਾ ਨਾ ਹੋਣ ਦੇ, ਕਿਉਂ ਜੋ ਤੂੰ ਨਹੀਂ ਜਾਣਦਾ ਜੋ ਇਹਨਾਂ ਵਿੱਚੋਂ ਕਿਹੜਾ ਫਲੇਗਾ, ਇਹ ਜਾਂ ਉਹ, ਜਾਂ ਦੋਵੇਂ ਦੇ ਦੋਵੇਂ ਇੱਕੋ ਜਿਹੇ ਚੰਗੇ ਹੋਣਗੇ।

¶ ਹੇ ਯਾਕੂਬ ਦੇ ਘਰਾਣੇ, ਮੇਰੀ ਸੁਣੋ, ਨਾਲੇ ਇਸਰਾਏਲ ਦੇ ਘਰਾਣੇ ਦੇ ਸਾਰੇ ਬਚੇ ਹੋਇਓ, ਤੁਸੀਂ ਜਿਨ੍ਹਾਂ ਨੂੰ ਮੈਂ ਜਨਮ ਤੋਂ ਸੰਭਾਲਿਆ ਅਤੇ ਕੁੱਖੋਂ ਹੀ ਚੁੱਕੀ ਫਿਰਦਾ ਰਿਹਾ,

¶ ਆਓ, ਹਰੇਕ ਜੋ ਤਿਹਾਇਆ ਹੈ, ਤੁਸੀਂ ਪਾਣੀ ਲਈ ਆਓ, ਅਤੇ ਜਿਸ ਦੇ ਕੋਲ ਚਾਂਦੀ ਨਹੀਂ, ਤੁਸੀਂ ਵੀ ਆਓ, ਲੈ ਲਓ ਅਤੇ ਖਾਓ, ਆਓ, ਬਿਨ੍ਹਾਂ ਚਾਂਦੀ, ਬਿਨ੍ਹਾਂ ਮੁੱਲ ਮਧ ਤੇ ਦੁੱਧ ਲੈ ਲਓ!

¶ ਉਸ ਨੇ ਉਨ੍ਹਾਂ ਨੂੰ ਇੱਕ ਹੋਰ ਦ੍ਰਿਸ਼ਟਾਂਤ ਦਿੱਤਾ ਕਿ ‹ਸਵਰਗ ਰਾਜ ਇੱਕ ਮਨੁੱਖ ਵਰਗਾ ਹੈ ਜਿਸ ਨੇ ਆਪਣੇ ਖੇਤ ਵਿੱਚ ਚੰਗਾ ਬੀਜ ਬੀਜਿਆ।›

ਫੇਰ ਉਹ ਨੇ ਕਿਹਾ, ‹ਜਿਹ ਦੇ ਸੁਣਨ ਦੇ ਕੰਨ ਹੋਣ ਉਹ ਸੁਣੇ।›

‹ਜੇ ਕਿਸੇ ਦੇ ਸੁਣਨ ਦੇ ਕੰਨ ਹੋਣ ਤਾਂ ਉਹ ਸੁਣੇ।›

¶ ਉਸ ਨੇ ਲੋਕਾਂ ਨੂੰ ਫੇਰ ਕੋਲ ਬੁਲਾ ਕੇ ਉਨ੍ਹਾਂ ਨੂੰ ਆਖਿਆ, ‹ਤੁਸੀਂ ਸਾਰੇ ਮੇਰੀ ਸੁਣੋ ਅਤੇ ਸਮਝੋ।›

‹ਜਦੋਂ ਤੁਸੀਂ ਕੁਝ ਬੀਜਦੇ ਹੋ, ਤੁਸੀਂ ਹਮੇਸ਼ਾਂ ਇਹ ਕਹਿੰਦੇ ਹੋ, ਸਾਨੂੰ ਫ਼ਸਲ ਵੱਢਣ ਲਈ ਅਜੇ ਹੋਰ ਚਾਰ ਮਹੀਨੇ ਉਡੀਕਣਾ ਪਵੇਗਾ। ਪਰ ਮੈਂ ਤੁਹਾਨੂੰ ਦੱਸਦਾ ਹਾਂ ਆਪਣੀਆਂ ਅੱਖਾਂ ਖੋਲੋ ਅਤੇ ਵੇਖੋ, ਉਹ ਪੈਲੀਆਂ ਤਿਆਰ ਹਨ ਅਤੇ ਵਾਢੀ ਲਈ ਤਿਆਰ ਹਨ।›

ਮੈਂ ਤਾਂ ਬੂਟਾ ਲਾਇਆ ਅਤੇ ਅੱਪੁਲੋਸ ਨੇ ਸਿੰਜਿਆ ਪਰ ਪਰਮੇਸ਼ੁਰ ਨੇ ਵਧਾਇਆ।

ਹੇ ਮੇਰੇ ਪਿਆਰੇ ਭਰਾਵੋ, ਸੁਣੋ ਕੀ ਪਰਮੇਸ਼ੁਰ ਨੇ ਉਹਨਾਂ ਨੂੰ ਨਹੀਂ ਚੁਣਿਆ ਜਿਹੜੇ ਸੰਸਾਰ ਦੀ ਵੱਲੋਂ ਗਰੀਬ ਹਨ ਤਾਂ ਜੋ ਉਹ ਵਿਸ਼ਵਾਸ ਵਿੱਚ ਧਨੀ, ਅਤੇ ਉਸ ਰਾਜ ਦੇ ਅਧਿਕਾਰੀ ਹੋਣ ਜਿਸ ਦਾ ਵਾਇਦਾ ਉਹ ਨੇ ਆਪਣੇ ਪਿਆਰ ਕਰਨ ਵਾਲਿਆਂ ਨੂੰ ਦਿੱਤਾ ਸੀ?

‹ਜਿਹ ਦੇ ਕੰਨ ਹੋਣ ਸੋ ਸੁਣੇ ਕਿ ਆਤਮਾ ਕਲੀਸਿਯਾਵਾਂ ਨੂੰ ਕੀ ਆਖਦਾ ਹੈ। ਜਿਹੜਾ ਜਿੱਤਣ ਵਾਲਾ ਹੈ, ਦੂਜੀ ਮੌਤ ਉਸ ਦਾ ਕੁਝ ਵੀ ਵਿਗਾੜ ਨਹੀਂ ਸਕੇਗੀ।›