TSK

TSK · ਮਰਕੁਸ 4:5

مراجع Treasury of Scripture Knowledge في ਪੰਜਾਬੀ IRV.

العودة إلى المقطع

ਮੈਂ ਉਹਨਾਂ ਨੂੰ ਇੱਕ ਦਿਲ ਦਿਆਂਗਾ ਅਤੇ ਨਵਾਂ ਆਤਮਾ ਤੁਹਾਡੇ ਅੰਦਰ ਪਾਵਾਂਗਾ। ਮੈਂ ਪੱਥਰ ਦਾ ਦਿਲ ਉਹਨਾਂ ਦੇ ਸਰੀਰ ਵਿੱਚੋਂ ਕੱਢ ਦਿਆਂਗਾ ਅਤੇ ਉਹਨਾਂ ਨੂੰ ਇੱਕ ਮਾਸ ਦਾ ਦਿਲ ਦਿਆਂਗਾ,

ਆਪਣੇ ਲਈ ਧਰਮ ਬੀਜੋ, ਦਯਾ ਅਨੁਸਾਰ ਫ਼ਸਲ ਵੱਢੋ, ਆਪਣੀ ਪਈ ਹੋਈ ਜ਼ਮੀਨ ਵਿੱਚ ਹਲ ਚਲਾਓ, ਇਹ ਯਹੋਵਾਹ ਨੂੰ ਖੋਜਣ ਦਾ ਸਮਾਂ ਹੈ, ਜਦ ਤੱਕ ਉਹ ਨਾ ਆਵੇ ਅਤੇ ਤੁਹਾਡੇ ਉੱਤੇ ਧਰਮ ਨਾ ਵਰ੍ਹਾਵੇ।

‹ਅਤੇ ਕੁਝ ਪਥਰੀਲੀ ਜ਼ਮੀਨ ਵਿੱਚ ਡਿੱਗਿਆ ਜਿੱਥੇ ਉਹ ਨੂੰ ਬਹੁਤੀ ਮਿੱਟੀ ਨਾ ਮਿਲੀ ਅਤੇ ਡੂੰਘੀ ਮਿੱਟੀ ਨਾ ਮਿਲਣ ਦੇ ਕਾਰਨ ਉਹ ਛੇਤੀ ਉੱਗ ਪਿਆ।›

‹ਅਤੇ ਇਸੇ ਤਰ੍ਹਾਂ ਜਿਹੜੇ ਪਥਰੀਲੀ ਜ਼ਮੀਨ ਵਿੱਚ ਬੀਜੇ ਜਾਂਦੇ ਹਨ ਸੋ ਉਹ ਹਨ ਜਿਹੜੇ ਬਚਨ ਨੂੰ ਸੁਣਦਿਆਂ ਸਾਰ ਖੁਸ਼ੀ ਨਾਲ ਉਹ ਨੂੰ ਮੰਨ ਲੈਂਦੇ ਹਨ।›

‹ਅਤੇ ਜੋ ਪਥਰੀਲੀ ਜ਼ਮੀਨ ਉੱਤੇ ਡਿੱਗੇ ਸੋ ਉਹ ਹਨ, ਜਿਹੜੇ ਬਚਨ ਸੁਣ ਕੇ ਖੁਸ਼ੀ ਨਾਲ ਮੰਨ ਲੈਂਦੇ ਹਨ ਅਤੇ ਜੜ੍ਹ ਨਾ ਫੜ੍ਹਨ ਕਰਕੇ ਥੋੜ੍ਹਾ ਸਮਾਂ ਹੀ ਵਿਸ਼ਵਾਸ ਕਰਦੇ ਹਨ ਅਤੇ ਪਰਤਾਵਾ ਪੈਣ ਤੇ ਵਿਸ਼ਵਾਸ ਤੋਂ ਪਿੱਛੇ ਹੱਟ ਜਾਂਦੇ ਹਨ।›