ਇਸਹਾਕ ਨੇ ਉਸ ਧਰਤੀ ਵਿੱਚ ਬੀਜ ਬੀਜਿਆ ਅਤੇ ਉਸੇ ਸਾਲ ਸੌ ਗੁਣਾ ਫਲ ਪ੍ਰਾਪਤ ਕੀਤਾ ਅਤੇ ਯਹੋਵਾਹ ਨੇ ਉਸ ਨੂੰ ਬਰਕਤ ਦਿੱਤੀ।
TSK
TSK · ਮਰਕੁਸ 4:8
مراجع Treasury of Scripture Knowledge في ਪੰਜਾਬੀ IRV.
ਕੀ ਮੇਰਾ ਬਚਨ ਅੱਗ ਵਾਂਗੂੰ ਨਹੀਂ? ਯਹੋਵਾਹ ਦਾ ਵਾਕ ਹੈ, ਅਤੇ ਵਦਾਣ ਵਾਂਗੂੰ ਜਿਹੜਾ ਚੱਟਾਨ ਨੂੰ ਚੂਰ-ਚੂਰ ਕਰ ਸੁੱਟਦਾ ਹੈ?
‹ਪਰ ਜਿਹੜਾ ਚੰਗੀ ਜ਼ਮੀਨ ਵਿੱਚ ਬੀਜਿਆ ਗਿਆ, ਉਹ ਹੈ ਜੋ ਬਚਨ ਨੂੰ ਸੁਣਦਾ ਅਤੇ ਸਮਝਦਾ ਹੈ। ਉਹ ਜ਼ਰੂਰ ਫਲ ਦਿੰਦਾ ਹੈ ਅਤੇ ਕੋਈ ਸੌ ਗੁਣਾ ਕੋਈ ਸੱਠ ਗੁਣਾ ਕੋਈ ਤੀਹ ਗੁਣਾ ਫਲ ਦਿੰਦਾ ਹੈ।›
‹ਅਤੇ ਕੁਝ ਚੰਗੀ ਜ਼ਮੀਨ ਵਿੱਚ ਡਿੱਗਿਆ ਅਤੇ ਉੱਗ ਕੇ ਸੌ ਗੁਣਾ ਫਲ ਦਿੱਤਾ।› ਉਹ ਇਹ ਗੱਲਾਂ ਕਹਿ ਕੇ ਉੱਚੀ ਆਵਾਜ਼ ਵਿੱਚ ਬੋਲਿਆ ਕਿ ‹ਜਿਸ ਦੇ ਸੁਣਨ ਦੇ ਕੰਨ ਹੋਣ ਉਹ ਸੁਣੇ!›
ਪਰ ਜਿੰਨਿਆਂ ਨੇ ਉਸ ਨੂੰ ਕਬੂਲ ਕੀਤਾ ਅਤੇ ਉਸ ਦੇ ਨਾਮ ਉੱਤੇ ਵਿਸ਼ਵਾਸ ਕੀਤਾ ਉਸ ਨੇ ਉਹਨਾਂ ਨੂੰ ਪਰਮੇਸ਼ੁਰ ਦੀ ਸੰਤਾਨ ਹੋਣ ਦਾ ਹੱਕ ਦਿੱਤਾ।
‹ਜੇਕਰ ਕੋਈ ਪਰਮੇਸ਼ੁਰ ਦੀ ਮਰਜ਼ੀ ਨੂੰ ਪੂਰਾ ਕਰਨਾ ਚਾਹੁੰਦਾ ਹੈ ਤਾਂ ਉਹ ਇਨ੍ਹਾਂ ਸਿੱਖਿਆ ਬਾਰੇ ਸਮਝੇਗਾ ਕਿ ਕੀ ਮੇਰੀਆਂ ਸਿਖਿਆਵਾਂ ਪਰਮੇਸ਼ੁਰ ਵੱਲੋਂ ਹਨ ਜਾਂ ਮੇਰੀਆਂ ਆਪਣੀਆਂ।›
ਇੱਥੇ ਦੇ ਲੋਕ ਥਸਲੁਨੀਕੇ ਦੇ ਲੋਕਾਂ ਨਾਲੋਂ ਬਹੁਤ ਚੰਗੇ ਸਨ ਇਸ ਲਈ ਜੋ ਇਹਨਾਂ ਨੇ ਦਿਲ ਦੀ ਵੱਡੀ ਲਗਨ ਨਾਲ ਬਚਨ ਨੂੰ ਮੰਨ ਲਿਆ ਅਤੇ ਹਰ ਰੋਜ਼ ਪਵਿੱਤਰ ਗ੍ਰੰਥ ਵਿੱਚ ਲੱਭਦੇ ਰਹਿੰਦੇ ਸਨ ਕਿ ਇਹ ਗੱਲਾਂ ਇਸੇ ਤਰ੍ਹਾਂ ਹਨ ਕਿ ਨਹੀਂ।
ਅਤੇ ਉਹ ਤੁਹਾਡੇ ਕੋਲ ਆ ਪਹੁੰਚੀ ਅਤੇ ਜਿਵੇਂ ਉਹ ਸਾਰੇ ਸੰਸਾਰ ਵਿੱਚ ਵੀ ਫੈਲਦੀ ਅਤੇ ਵਧਦੀ ਹੈ ਤਿਵੇਂ ਉਸ ਦਿਨ ਤੋਂ ਜਦ ਤੁਸੀਂ ਉਸ ਨੂੰ ਸੁਣਿਆ ਅਤੇ ਪਰਮੇਸ਼ੁਰ ਦੀ ਕਿਰਪਾ ਨੂੰ ਸਚਿਆਈ ਨਾਲ ਪਛਾਣਿਆ ਤੁਹਾਡੇ ਵਿੱਚ ਵੀ ਫੈਲਦੀ ਅਤੇ ਵਧਦੀ ਹੈ।
¶ ਹੇ ਮੇਰੇ ਪਿਆਰੇ ਭਰਾਵੋ, ਇਹ ਗੱਲ ਤੁਸੀਂ ਜਾਣ ਲਵੋ ਕਿ ਹਰੇਕ ਮਨੁੱਖ ਸੁਣਨ ਵਿੱਚ ਤੇਜ ਅਤੇ ਬੋਲਣ ਵਿੱਚ ਧੀਮਾ ਅਤੇ ਕ੍ਰੋਧ ਵਿੱਚ ਵੀ ਧੀਮਾ ਹੋਵੇ।