ਬਿਵਸਥਾ 14:8
TSK
ਸੂਰ, ਕਿਉਂਕਿ ਇਸ ਦੇ ਖੁਰ ਤਾਂ ਪਾਟੇ ਹੋਏ ਹਨ ਪਰ ਇਹ ਜੁਗਾਲੀ ਨਹੀਂ ਕਰਦਾ, ਇਹ ਤੁਹਾਡੇ ਲਈ ਅਸ਼ੁੱਧ ਹੈ, ਤੁਸੀਂ ਨਾ ਤਾਂ ਇਨ੍ਹਾਂ ਦਾ ਮਾਸ ਖਾਣਾ ਅਤੇ ਨਾ ਇਨ੍ਹਾਂ ਦੀ ਲੋਥ ਨੂੰ ਛੂਹਣਾ।
TSK
مراجع Treasury of Scripture Knowledge في ਪੰਜਾਬੀ IRV.
ਸੂਰ, ਕਿਉਂਕਿ ਇਸ ਦੇ ਖੁਰ ਤਾਂ ਪਾਟੇ ਹੋਏ ਹਨ ਪਰ ਇਹ ਜੁਗਾਲੀ ਨਹੀਂ ਕਰਦਾ, ਇਹ ਤੁਹਾਡੇ ਲਈ ਅਸ਼ੁੱਧ ਹੈ, ਤੁਸੀਂ ਨਾ ਤਾਂ ਇਨ੍ਹਾਂ ਦਾ ਮਾਸ ਖਾਣਾ ਅਤੇ ਨਾ ਇਨ੍ਹਾਂ ਦੀ ਲੋਥ ਨੂੰ ਛੂਹਣਾ।
¶ ਬਲ਼ਦ ਨੂੰ ਵੱਢਣ ਵਾਲਾ ਮਨੁੱਖ ਨੂੰ ਮਾਰਨ ਵਾਲੇ ਜਿਹਾ ਹੈ, ਅਤੇ ਲੇਲੇ ਨੂੰ ਕੱਟਣ ਵਾਲਾ ਕੁੱਤੇ ਦੀ ਧੌਣ ਭੰਨਣ ਵਾਲੇ ਜਿਹਾ ਹੈ, ਮੈਦੇ ਦੀ ਭੇਟ ਦਾ ਚੜ੍ਹਾਉਣ ਵਾਲਾ ਸੂਰ ਦਾ ਲਹੂ ਚੜ੍ਹਾਉਣ ਵਾਲੇ ਜਿਹਾ ਹੈ, ਲੁਬਾਨ ਦਾ ਧੁਖਾਉਣ ਵਾਲਾ ਮੂਰਤ ਨੂੰ ਧੰਨ ਆਖਣ ਵਾਲੇ ਜਿਹਾ ਹੈ, ਹਾਂ, ਇਹਨਾਂ ਨੇ ਆਪਣੇ ਰਾਹ ਚੁਣ ਲਏ ਹਨ, ਅਤੇ ਇਹਨਾਂ ਦਾ ਜੀਅ ਇਹਨਾਂ ਦੇ ਘਿਣਾਉਣੇ ਕੰਮਾਂ ਵਿੱਚ ਪ੍ਰਸੰਨ ਰਹਿੰਦਾ ਹੈ।
ਨੇੜੇ ਪਹਾੜ ਉੱਤੇ ਸੂਰਾਂ ਦਾ ਇੱਕ ਵੱਡਾ ਇੱਜੜ ਚੁਗਦਾ ਸੀ ਅਤੇ ਉਨ੍ਹਾਂ ਉਸ ਦੀ ਮਿੰਨਤ ਕੀਤੀ ਕਿ ਸਾਨੂੰ ਆਗਿਆ ਦਿਓ ਜੋ ਅਸੀਂ ਉਨ੍ਹਾਂ ਸੂਰਾਂ ਵਿੱਚ ਜਾ ਵੜੀਏ ਤਾਂ ਉਸ ਨੇ ਉਨ੍ਹਾਂ ਨੂੰ ਆਗਿਆ ਦਿੱਤੀ।