TSK

TSK · ਮਰਕੁਸ 5:17

مراجع Treasury of Scripture Knowledge في ਪੰਜਾਬੀ IRV.

العودة إلى المقطع

ਇਸ ਲਈ ਹੁਣ ਅਸੀਂ ਕਿਉਂ ਮਰੀਏ? ਕਿਉਂ ਜੋ ਇਹ ਵੱਡੀ ਅੱਗ ਸਾਨੂੰ ਭਸਮ ਕਰ ਦੇਵੇਗੀ, ਜੇਕਰ ਅਸੀਂ ਫੇਰ ਯਹੋਵਾਹ ਆਪਣੇ ਪਰਮੇਸ਼ੁਰ ਦੀ ਅਵਾਜ਼ ਸੁਣੀਏ ਤਾਂ ਅਸੀਂ ਮਰ ਜਾਂਵਾਂਗੇ।

ਫੇਰ ਵੀ ਉਹ ਪਰਮੇਸ਼ੁਰ ਨੂੰ ਆਖਦੇ ਹਨ, ਸਾਥੋਂ ਦੂਰ ਹੋ, ਅਸੀਂ ਤੇਰੇ ਰਾਹਾਂ ਨੂੰ ਜਾਣਨਾ ਨਹੀਂ ਚਾਹੁੰਦੇ!

ਹੇ ਯਿਸੂ ਨਾਸਰੀ ਤੇਰਾ ਸਾਡੇ ਨਾਲ ਕੀ ਕੰਮ? ਕੀ ਤੂੰ ਸਾਨੂੰ ਨਾਸ ਕਰਨ ਆਇਆ ਹੈਂ? ਮੈਂ ਤੈਨੂੰ ਜਾਣਦਾ ਹਾਂ ਜੋ ਤੂੰ ਕੌਣ ਹੈਂ। ਤੂੰ ਪਰਮੇਸ਼ੁਰ ਦਾ ਪਵਿੱਤਰ ਜਨ ਹੈਂ!

ਸ਼ਮਊਨ ਪਤਰਸ ਇਹ ਵੇਖ ਕੇ ਯਿਸੂ ਦੇ ਪੈਰੀਂ ਡਿੱਗ ਪਿਆ ਅਤੇ ਬੋਲਿਆ, ਪ੍ਰਭੂ ਜੀ ਮੇਰੇ ਕੋਲੋਂ ਚਲੇ ਜਾਓ ਕਿਉਂ ਜੋ ਮੈਂ ਪਾਪੀ ਬੰਦਾ ਹਾਂ।

ਅਤੇ ਆ ਕੇ ਉਨ੍ਹਾਂ ਨੂੰ ਮਨਾਇਆ ਅਤੇ ਬਾਹਰ ਲਿਆ ਕੇ ਬੇਨਤੀ ਕੀਤੀ ਕਿ ਸ਼ਹਿਰ ਵਿੱਚੋਂ ਚੱਲੇ ਜਾਓ।