TSK

TSK · ਮਰਕੁਸ 6:15

مراجع Treasury of Scripture Knowledge في ਪੰਜਾਬੀ IRV.

العودة إلى المقطع

ਉਹ ਬੋਲੇ, ਕਈ ਤਾਂ ਯੂਹੰਨਾ ਬਪਤਿਸਮਾ ਦੇਣ ਵਾਲਾ ਕਹਿੰਦੇ ਹਨ ਅਤੇ ਕਈ ਏਲੀਯਾਹ ਅਤੇ ਕਈ ਯਿਰਮਿਯਾਹ ਜਾਂ ਨਬੀਆਂ ਵਿੱਚੋਂ ਕੋਈ।

ਤਾਂ ਲੋਕਾਂ ਨੇ ਆਖਿਆ, ਇਹ ਯਿਸੂ ਗਲੀਲ ਦੇ ਨਾਸਰਤ ਦਾ ਨਬੀ ਹੈ।

ਉਸ ਨੇ ਉਨ੍ਹਾਂ ਨੂੰ ਉਤਰ ਦਿੱਤਾ ਕਿ ‹ਏਲੀਯਾਹ ਤਾਂ ਠੀਕ ਪਹਿਲਾਂ ਆਣ ਕੇ ਸਭ ਕੁਝ ਬਹਾਲ ਕਰੇਗਾ, ਪਰ ਮਨੁੱਖ ਦੇ ਪੁੱਤਰ ਦੇ ਹੱਕ ਵਿੱਚ ਇਹ ਕਿਉਂ ਲਿਖਿਆ ਹੈ ਜੋ ਉਹ ਬਹੁਤ ਦੁੱਖ ਝੱਲੇਗਾ ਅਤੇ ਤੁੱਛ ਗਿਣਿਆ ਜਾਵੇਗਾ?›

ਉਹ ਉਨ੍ਹਾਂ ਦੇ ਅੱਗੇ-ਅੱਗੇ ਏਲੀਯਾਹ ਦੇ ਆਤਮਾ ਅਤੇ ਸਮਰੱਥਾ ਨਾਲ ਚੱਲੇਗਾ ਤਾਂ ਜੋ ਪਿਤਾਵਾਂ ਦੇ ਦਿਲਾਂ ਨੂੰ ਬੱਚਿਆਂ ਦੀ ਵੱਲ ਅਤੇ ਆਗਿਆ ਨਾ ਮੰਨਣ ਵਾਲਿਆ ਨੂੰ ਧਰਮੀਆਂ ਦੀ ਸਮਝ ਵੱਲ ਮੋੜੇ, ਜੋ ਪ੍ਰਭੂ ਦੇ ਯੋਗ ਕੌਮ ਨੂੰ ਤਿਆਰ ਕਰੇ।

ਅਤੇ ਇਹ ਵੇਖ ਕੇ ਉਹ ਫ਼ਰੀਸੀ ਜਿਸ ਨੇ ਉਸ ਨੂੰ ਭੋਜਨ ਤੇ ਬੁਲਾਇਆ ਸੀ ਆਪਣੇ ਮਨ ਵਿੱਚ ਕਹਿਣ ਲੱਗਾ ਕਿ ਇਹ ਮਨੁੱਖ ਜੇਕਰ ਨਬੀ ਹੁੰਦਾ ਤਾਂ ਜਾਣ ਲੈਂਦਾ ਕਿ ਇਹ ਔਰਤ ਜੋ ਉਸ ਨੂੰ ਛੂੰਹਦੀ ਹੈ ਕੌਣ ਅਤੇ ਕਿਹੋ ਜਿਹੀ ਹੈ ਕਿਉਂ ਜੋ ਉਹ ਪਾਪਣ ਹੈ।

ਤਾਂ ਉਨ੍ਹਾਂ ਨੇ ਉੱਤਰ ਦਿੱਤਾ ਕਿ ਕੁਝ ਲੋਕ ਯੂਹੰਨਾ ਬਪਤਿਸਮਾ ਦੇਣ ਵਾਲਾ, ਕਈ ਏਲੀਯਾਹ ਅਤੇ ਕਈ ਪਹਿਲਿਆਂ ਨਬੀਆਂ ਵਿੱਚੋਂ ਜ਼ਿੰਦਾ ਹੋਇਆ ਨਬੀ।

ਉਨ੍ਹਾਂ ਨੇ ਉਸ ਨੂੰ ਪੁੱਛਿਆ, “ਤੂੰ ਆਖਦਾ ਹੈਂ ਕਿ ਤੂੰ ਮਸੀਹ ਨਹੀਂ ਹੈ।” ਤੂੰ ਆਖਦਾ ਹੈਂ ਕਿ “ਤੂੰ ਏਲੀਯਾਹ ਨਹੀਂ ਹੈ ਅਤੇ ਨਾ ਹੀ ਨਬੀ। ਫਿਰ ਤੂੰ ਲੋਕਾਂ ਨੂੰ ਬਪਤਿਸਮਾ ਕਿਉਂ ਦਿੰਦਾ ਹੈ?”

ਜੋ ਯਿਸੂ ਆਖ ਰਿਹਾ ਸੀ ਲੋਕਾਂ ਨੇ ਸੁਣਿਆ। ਕੁਝ ਇੱਕ ਨੇ ਕਿਹਾ, “ਸੱਚ-ਮੁੱਚ ਇਹ ਉਹੀ ਨਬੀ ਹੈ।”

ਮੂਸਾ ਨੇ ਤਾਂ ਆਖਿਆ, ਪ੍ਰਭੂ ਪਰਮੇਸ਼ੁਰ ਤੁਹਾਡੇ ਭਰਾਵਾਂ ਵਿੱਚੋਂ ਤੁਹਾਡੇ ਲਈ ਮੇਰੇ ਵਰਗਾ ਇੱਕ ਨਬੀ ਖੜ੍ਹਾ ਕਰੇਗਾ। ਜੋ ਕੁਝ ਉਹ ਤੁਹਾਨੂੰ ਆਖੇ, ਤੁਸੀਂ ਉਸ ਦੀ ਸੁਣਿਓ।