TSK

TSK · ਮਰਕੁਸ 6:34

مراجع Treasury of Scripture Knowledge في ਪੰਜਾਬੀ IRV.

العودة إلى المقطع

ਜਿਹੜਾ ਉਨ੍ਹਾਂ ਦੇ ਅੱਗੇ ਬਾਹਰ ਜਾਵੇ ਅਤੇ ਜਿਹੜਾ ਉਨ੍ਹਾਂ ਦੇ ਅੱਗੇ ਅੰਦਰ ਆਵੇ ਅਤੇ ਜਿਹੜਾ ਉਨ੍ਹਾਂ ਨੂੰ ਬਾਹਰ ਲੈ ਜਾਵੇ ਅਤੇ ਅੰਦਰ ਲੈ ਆਵੇ ਤਾਂ ਜੋ ਯਹੋਵਾਹ ਦੀ ਮੰਡਲੀ ਉਸ ਇੱਜੜ ਵਾਂਗੂੰ ਨਾ ਹੋਵੇ ਜਿਨ੍ਹਾਂ ਦਾ ਕੋਈ ਚਰਵਾਹਾ ਨਹੀਂ।

ਤਦ ਉਸ ਨੇ ਆਖਿਆ, ਮੈਂ ਸਾਰੇ ਇਸਰਾਏਲ ਨੂੰ ਉਨ੍ਹਾਂ ਭੇਡਾਂ ਵਾਂਗੂੰ ਜਿਨ੍ਹਾਂ ਦਾ ਅਯਾਲੀ ਨਹੀਂ ਪਹਾੜਾਂ ਉੱਤੇ ਖਿੰਡ ਜਾਣਾ ਦੇਖਿਆ ਅਤੇ ਯਹੋਵਾਹ ਨੇ ਫ਼ਰਮਾਇਆ ਕਿ ਇਨ੍ਹਾਂ ਦਾ ਮਾਲਕ ਨਹੀਂ, ਉਨ੍ਹਾਂ ਦਾ ਹਰ ਮਨੁੱਖ ਆਪਣੇ ਘਰ ਨੂੰ ਸੁਲਾਹ ਵਿੱਚ ਜਾਵੇ

ਮੇਰੀ ਪਰਜਾ ਭੁੱਲੀ ਭੇਡ ਹੈ, ਉਹਨਾਂ ਦੇ ਆਜੜੀਆਂ ਨੇ ਉਹਨਾਂ ਨੂੰ ਕੁਰਾਹੇ ਪਾਇਆ, ਉਹਨਾਂ ਨੇ ਉਹਨਾਂ ਨੂੰ ਪਹਾੜਾਂ ਵਿੱਚ ਭੁਆਂਇਆ। ਉਹ ਪਹਾੜੀ ਤੋਂ ਟਿੱਲੇ ਨੂੰ ਗਏ, ਉਹ ਆਪਣੇ ਲੇਟਣ ਦਾ ਥਾਂ ਭੁੱਲ ਗਏ ਹਨ

ਅਤੇ ਜਦੋਂ ਉਸ ਨੇ ਵੱਡੀ ਭੀੜ ਵੇਖੀ ਤਾਂ ਉਸ ਨੂੰ ਉਨ੍ਹਾਂ ਉੱਤੇ ਤਰਸ ਆਇਆ, ਕਿਉਂ ਜੋ ਉਨ੍ਹਾਂ ਭੇਡਾਂ ਵਾਂਗੂੰ ਜਿਨ੍ਹਾਂ ਦਾ ਚਰਵਾਹਾ ਨਾ ਹੋਵੇ, ਉਹ ਲੋਕ ਮਾੜੇ ਹਾਲ ਅਤੇ ਡਾਵਾਂ ਡੋਲ ਫਿਰਦੇ ਸਨ।

¶ ਤਦ ਯਿਸੂ ਨੇ ਆਪਣੇ ਚੇਲਿਆਂ ਨੂੰ ਕੋਲ ਬੁਲਾ ਕੇ ਆਖਿਆ, ‹ਮੈਨੂੰ ਲੋਕਾਂ ਉੱਤੇ ਤਰਸ ਆਉਂਦਾ ਹੈ ਕਿਉਂ ਜੋ ਉਹ ਤਿੰਨਾਂ ਦਿਨਾਂ ਤੋਂ ਮੇਰੇ ਨਾਲ ਹਨ ਅਤੇ ਉਨ੍ਹਾਂ ਦੇ ਕੋਲ ਖਾਣ ਨੂੰ ਕੁਝ ਨਹੀਂ, ਮੈਂ ਨਹੀਂ ਚਾਹੁੰਦਾ ਜੋ ਉਨ੍ਹਾਂ ਨੂੰ ਭੁੱਖਿਆਂ ਵਿਦਾ ਕਰਾਂ ਕਿਤੇ ਇਸ ਤਰ੍ਹਾਂ ਨਾ ਹੋਵੇ ਕਿ ਉਹ ਰਸਤੇ ਵਿੱਚ ਥੱਕ ਜਾਣ।›

ਸਾਡੇ ਵਿੱਚੋਂ ਹਰੇਕ ਆਪਣੇ ਗੁਆਂਢੀ ਨੂੰ ਉਹ ਦੀ ਭਲਿਆਈ ਦੇ ਲਈ ਖੁਸ਼ ਕਰੇ ਤਾਂ ਜੋ ਉਹ ਦੀ ਤਰੱਕੀ ਹੋਵੇ।

ਕਿਉਂ ਜੋ ਸਾਡਾ ਪ੍ਰਧਾਨ ਜਾਜਕ ਇਹੋ ਜਿਹਾ ਨਹੀਂ ਜੋ ਸਾਡੀਆਂ ਕਮਜ਼ੋਰੀਆਂ ਵਿੱਚ ਸਾਡਾ ਦਰਦੀ ਨਾ ਹੋ ਸਕੇ, ਸਗੋਂ ਸਾਰੀਆਂ ਗੱਲਾਂ ਵਿੱਚ ਸਾਡੇ ਵਾਂਗੂੰ ਪਰਖਿਆ ਗਿਆ ਪਰ ਉਹ ਪਾਪ ਤੋਂ ਰਹਿਤ ਰਿਹਾ।