TSK

TSK · ਮਰਕੁਸ 6:37

مراجع Treasury of Scripture Knowledge في ਪੰਜਾਬੀ IRV.

العودة إلى المقطع

ਮੈਂ ਐਨਾ ਮਾਸ ਕਿੱਥੋਂ ਲਿਆਵਾਂ ਕਿ ਮੈਂ ਇਸ ਸਾਰੀ ਪਰਜਾ ਨੂੰ ਖਾਣ ਲਈ ਦੇਵਾਂ? ਕਿਉਂ ਜੋ ਉਹ ਇਹ ਆਖ ਕੇ ਮੇਰੇ ਅੱਗੇ ਰੋਂਦੇ ਹਨ ਕਿ ਸਾਨੂੰ ਮਾਸ ਦੇ, ਤਾਂ ਜੋ ਅਸੀਂ ਖਾਈਏ।

ਬਆਲ-ਸ਼ਲੀਸ਼ਾਹ ਤੋਂ ਇੱਕ ਮਨੁੱਖ ਆਇਆ ਅਤੇ ਪਰਮੇਸ਼ੁਰ ਦੇ ਜਨ ਲਈ ਪਹਿਲੇ ਫਲਾਂ ਦੇ ਜੌਂਵਾਂ ਦੀਆਂ ਵੀਹ ਰੋਟੀਆਂ ਤੇ ਅਨਾਜ ਦੇ ਹਰੇ-ਹਰੇ ਸਿੱਟੇ ਆਪਣੀ ਝੋਲੀ ਵਿੱਚ ਲਿਆਇਆ। ਉਹ ਬੋਲਿਆ, “ਇਨ੍ਹਾਂ ਲੋਕਾਂ ਨੂੰ ਦੇ ਜੋ ਉਹ ਖਾਣ।”

ਪਰ ਯਿਸੂ ਨੇ ਉਨ੍ਹਾਂ ਨੂੰ ਆਖਿਆ, ‹ਉਨ੍ਹਾਂ ਨੂੰ ਜਾਣ ਦੀ ਜ਼ਰੂਰਤ ਨਹੀਂ। ਤੁਸੀਂ ਉਨ੍ਹਾਂ ਦੇ ਲਈ ਭੋਜਨ ਦਾ ਪ੍ਰਬੰਧ ਕਰੋ।›

‹ਮੈਨੂੰ ਲੋਕਾਂ ਉੱਤੇ ਤਰਸ ਆਉਂਦਾ ਹੈ, ਕਿਉਂ ਜੋ ਉਹ ਤਿੰਨਾਂ ਦਿਨਾਂ ਤੋਂ ਮੇਰੇ ਨਾਲ ਰਹੇ ਹਨ, ਅਤੇ ਉਨ੍ਹਾਂ ਦੇ ਕੋਲ ਖਾਣ ਨੂੰ ਕੁਝ ਨਹੀਂ।›

ਯਹੂਦੀਆਂ ਦੇ ਪਸਾਹ ਦੇ ਤਿਉਹਾਰ ਦਾ ਸਮਾਂ ਨੇੜੇ ਸੀ।