ਤੁਸੀਂ ਰੱਜ ਕੇ ਖਾਓਗੇ ਅਤੇ ਯਹੋਵਾਹ ਆਪਣੇ ਪਰਮੇਸ਼ੁਰ ਨੂੰ ਉਸ ਚੰਗੇ ਦੇਸ਼ ਦੇ ਕਾਰਨ ਜਿਹੜਾ ਉਸ ਨੇ ਤੁਹਾਨੂੰ ਦਿੱਤਾ ਹੈ, ਮੁਬਾਰਕ ਆਖੋਗੇ।
TSK
TSK · ਮਰਕੁਸ 6:41
مراجع Treasury of Scripture Knowledge في ਪੰਜਾਬੀ IRV.
ਅਤੇ ਯਿਸੂ ਨੇ ਲੋਕਾਂ ਨੂੰ ਘਾਹ ਉੱਤੇ ਬੈਠਣ ਦਾ ਹੁਕਮ ਦਿੱਤਾ। ਤਦ ਉਸ ਨੇ ਪੰਜ ਰੋਟੀਆਂ ਅਤੇ ਦੋ ਮੱਛੀਆਂ ਨੂੰ ਲੈ ਕੇ, ਅਕਾਸ਼ ਵੱਲ ਵੇਖ ਕੇ ਬਰਕਤ ਦਿੱਤੀ ਅਤੇ ਰੋਟੀਆਂ ਤੋੜ ਕੇ ਚੇਲਿਆਂ ਨੂੰ ਦਿੱਤੀਆਂ ਅਤੇ ਚੇਲਿਆਂ ਨੇ ਲੋਕਾਂ ਨੂੰ ਵੰਡੀਆਂ।
¶ ਜਦ ਉਹ ਖਾ ਰਹੇ ਸਨ, ਤਦ ਯਿਸੂ ਨੇ ਰੋਟੀ ਲਈ ਅਤੇ ਬਰਕਤ ਦੇ ਕੇ ਤੋੜੀ ਅਤੇ ਚੇਲਿਆਂ ਨੂੰ ਦੇ ਕੇ ਆਖਿਆ, ‹ਲਓ ਖਾਓ, ਇਹ ਮੇਰਾ ਸਰੀਰ ਹੈ।›
ਫੇਰ ਉਸ ਨੇ ਲੋਕਾਂ ਨੂੰ ਆਗਿਆ ਦਿੱਤੀ ਕਿ ਉਹ ਹੇਠਾਂ ਬੈਠ ਜਾਣ, ਤਾਂ ਉਸ ਨੇ ਉਹ ਸੱਤ ਰੋਟੀਆਂ ਲਈਆਂ ਅਤੇ ਧੰਨਵਾਦ ਕਰ ਕੇ ਤੋੜੀਆਂ ਅਤੇ ਆਪਣੇ ਚੇਲਿਆਂ ਨੂੰ ਦਿੱਤੀਆਂ ਤਾਂ ਜੋ ਉਨ੍ਹਾਂ ਦੇ ਅੱਗੇ ਰੱਖਣ ਸੋ ਉਨ੍ਹਾਂ ਨੇ ਲੋਕਾਂ ਦੇ ਅੱਗੇ ਰੱਖ ਦਿੱਤੀਆਂ।
ਉਸ ਨੇ ਉਹਨਾਂ ਪੰਜ ਰੋਟੀਆਂ ਅਤੇ ਦੋ ਮੱਛੀਆਂ ਨੂੰ ਲਿਆ ਅਤੇ ਉਤਾਂਹ ਸਵਰਗ ਵੱਲ ਵੇਖ ਕੇ ਉਹਨਾਂ ਉੱਤੇ ਬਰਕਤ ਮੰਗੀ ਅਤੇ ਉਹ ਤੋੜ ਕੇ ਚੇਲਿਆਂ ਨੂੰ ਦਿੰਦਾ ਗਿਆ ਜੋ ਲੋਕਾਂ ਅੱਗੇ ਰੱਖਣ।
ਤਦ ਯਿਸੂ ਨੇ ਰੋਟੀਆਂ ਆਪਣੇ ਹੱਥਾਂ ਵਿੱਚ ਲਈਆਂ ਅਤੇ ਉਨ੍ਹਾਂ ਲਈ ਪਰਮੇਸ਼ੁਰ ਦਾ ਧੰਨਵਾਦ ਕੀਤਾ ਅਤੇ ਬੈਠੇ ਹੋਏ ਲੋਕਾਂ ਨੂੰ ਦਿੱਤੀਆਂ। ਉਨ੍ਹਾਂ ਮੱਛੀਆਂ ਨਾਲ ਵੀ ਇਹੀ ਕੀਤਾ। ਯਿਸੂ ਨੇ ਲੋਕਾਂ ਨੂੰ ਓਨਾ ਦਿੱਤਾ ਜਿੰਨੇ ਦੀ ਉਨ੍ਹਾਂ ਨੂੰ ਜ਼ਰੂਰਤ ਸੀ।
ਫ਼ੇਰ ਉਨ੍ਹਾਂ ਨੇ ਕਬਰ ਤੋਂ ਪੱਥਰ ਹਟਾਇਆ। ਯਿਸੂ ਨੇ ਉੱਪਰ ਵੇਖਿਆ ਅਤੇ ਆਖਿਆ, ‹“ਹੇ ਪਿਤਾ, ਮੈਂ ਤੇਰਾ ਧੰਨਵਾਦ ਕਰਦਾ ਹਾਂ ਜੋ ਤੂੰ ਮੇਰੀ ਸੁਣੀ ਹੈ।›
ਇਹ ਕਹਿ ਕੇ ਉਹ ਨੇ ਰੋਟੀ ਲਈ ਅਤੇ ਸਭਨਾਂ ਦੇ ਸਾਹਮਣੇ ਪਰਮੇਸ਼ੁਰ ਦਾ ਧੰਨਵਾਦ ਕਰਕੇ, ਖਾਣ ਲੱਗਾ!
ਸੋ ਭਾਵੇਂ ਤੁਸੀਂ ਖਾਂਦੇ ਭਾਵੇਂ ਪੀਂਦੇ ਭਾਵੇਂ ਕੁਝ ਵੀ ਕਰਦੇ ਹੋ, ਸਭ ਕੁਝ ਪਰਮੇਸ਼ੁਰ ਦੀ ਵਡਿਆਈ ਲਈ ਕਰੋ।
ਕਿਉਂ ਜੋ ਪਰਮੇਸ਼ੁਰ ਦੀ ਰਚੀ ਹੋਈ ਹਰੇਕ ਰਚਨਾ ਚੰਗੀ ਹੈ, ਅਤੇ ਕੋਈ ਵੀ ਤਿਆਗਣ ਦੇ ਯੋਗ ਨਹੀਂ ਜੇ ਉਹ ਧੰਨਵਾਦ ਸਹਿਤ ਸਵੀਕਾਰ ਕੀਤੀ ਜਾਵੇ।