TSK

TSK · ਮਰਕੁਸ 6:42

مراجع Treasury of Scripture Knowledge في ਪੰਜਾਬੀ IRV.

العودة إلى المقطع

ਬਆਲ-ਸ਼ਲੀਸ਼ਾਹ ਤੋਂ ਇੱਕ ਮਨੁੱਖ ਆਇਆ ਅਤੇ ਪਰਮੇਸ਼ੁਰ ਦੇ ਜਨ ਲਈ ਪਹਿਲੇ ਫਲਾਂ ਦੇ ਜੌਂਵਾਂ ਦੀਆਂ ਵੀਹ ਰੋਟੀਆਂ ਤੇ ਅਨਾਜ ਦੇ ਹਰੇ-ਹਰੇ ਸਿੱਟੇ ਆਪਣੀ ਝੋਲੀ ਵਿੱਚ ਲਿਆਇਆ। ਉਹ ਬੋਲਿਆ, “ਇਨ੍ਹਾਂ ਲੋਕਾਂ ਨੂੰ ਦੇ ਜੋ ਉਹ ਖਾਣ।”

ਅਤੇ ਸਭ ਲੋਕਾਂ ਦੇ ਰੱਜ ਕੇ ਖਾਣ ਤੋਂ ਬਾਅਦ, ਚੇਲਿਆਂ ਨੇ ਬਚੇ ਹੋਏ ਟੁੱਕੜਿਆਂ ਨਾਲ ਭਰੀਆਂ ਬਾਰਾਂ ਟੋਕਰੀਆਂ ਚੁੱਕੀਆਂ।

ਉਹ ਖਾ ਕੇ ਰੱਜ ਗਏ ਅਤੇ ਬਚਿਆਂ ਹੋਇਆਂ ਟੁੱਕੜਿਆਂ ਦੇ ਉਨ੍ਹਾਂ ਨੇ ਸੱਤ ਟੋਕਰੇ ਭਰ ਕੇ ਚੁੱਕੇ।

ਸਾਰੇ ਲੋਕਾਂ ਨੇ ਉਦੋਂ ਤੱਕ ਖਾਧਾ ਜਦੋਂ ਤੱਕ ਉਹ ਰੱਜ ਨਾ ਗਏ। ਫਿਰ ਯਿਸੂ ਨੇ ਆਪਣੇ ਚੇਲਿਆਂ ਨੂੰ ਆਖਿਆ, ‹“ਬਚੇ ਹੋਏ ਰੋਟੀ ਅਤੇ ਮੱਛੀਆਂ ਦੇ ਟੁੱਕੜੇ ਇਕੱਠੇ ਕਰ ਲਓ, ਕੁਝ ਵੀ ਖ਼ਰਾਬ ਨਾ ਕਰੋ।”›