ਤੁਹਾਡੇ ਵਿੱਚ ਜਿਹੜਾ ਮਨੁੱਖ ਬਹੁਤ ਸੱਜਣ ਅਤੇ ਕੋਮਲ ਸੁਭਾਓ ਦਾ ਹੋਵੇਗਾ, ਉਸ ਦੀ ਅੱਖ ਵੀ ਆਪਣੇ ਭਰਾ, ਆਪਣੀ ਪਿਆਰੀ ਪਤਨੀ ਅਤੇ ਆਪਣੇ ਬਚੇ ਹੋਏ ਪੁੱਤਰਾਂ ਅਤੇ ਧੀਆਂ ਵੱਲ ਭੈੜੀ ਹੋਵੇਗੀ,
TSK
TSK · ਮਰਕੁਸ 7:22
مراجع Treasury of Scripture Knowledge في ਪੰਜਾਬੀ IRV.
¶ ਤਦ ਸ਼ਾਊਲ ਨੂੰ ਬਹੁਤ ਕ੍ਰੋਧ ਆਇਆ ਅਤੇ ਇਹ ਗੱਲ ਉਸ ਨੂੰ ਬੁਰੀ ਲੱਗੀ ਅਤੇ ਉਹ ਬੋਲਿਆ, ਉਨ੍ਹਾਂ ਨੇ ਦਾਊਦ ਦੇ ਲਈ ਲੱਖਾਂ ਪਰ ਮੇਰੇ ਲਈ ਹਜ਼ਾਰਾਂ ਠਹਿਰਾਏ! ਬਸ, ਹੁਣ ਰਾਜ ਤੋਂ ਬਿਨ੍ਹਾਂ ਹੋਰ ਉਹ ਨੂੰ ਕੀ ਮਿਲਣਾ ਬਾਕੀ ਹੈ?
ਤਾਂ ਵੀ ਬਾਬਲ ਦੇ ਸਰਦਾਰਾਂ ਦੇ ਸੰਦੇਸ਼ਵਾਹਕਾਂ ਦੀ ਗੱਲ ਵਿੱਚ ਜਿਹੜੇ ਉਹ ਦੇ ਕੋਲ ਭੇਜੇ ਗਏ ਕਿ ਉਹ ਉਸ ਕਰਾਮਾਤ ਦਾ ਹਾਲ ਜਿਹੜੀ ਉਸ ਦੇਸ ਵਿੱਚ ਵਿਖਾਈ ਗਈ ਸੀ ਪਤਾ ਕਰਨ ਪਰਮੇਸ਼ੁਰ ਨੇ ਉਹ ਨੂੰ ਪਰਤਾਉਣ ਲਈ ਛੱਡ ਦਿੱਤਾ ਤਾਂ ਜੋ ਪਤਾ ਕਰੇ ਕਿ ਉਹ ਦੇ ਮਨ ਵਿੱਚ ਕੀ ਹੈ।
ਸਿਆਣਾ ਮਨੁੱਖ ਗਿਆਨ ਨੂੰ ਲੁਕਾਈ ਰੱਖਦਾ ਹੈ, ਪਰ ਮੂਰਖ ਦਾ ਦਿਲ ਮੂਰਖਤਾਈ ਦਾ ਪ੍ਰਚਾਰ ਕਰਦਾ ਹੈ।
ਤੂੰ ਬਦ ਨਜ਼ਰ ਵਾਲੇ ਦੀ ਰੋਟੀ ਨਾ ਖਾਹ, ਨਾ ਉਹ ਦੇ ਸੁਆਦਲੇ ਭੋਜਨ ਦਾ ਲੋਭ ਕਰ,
ਭਾਵੇਂ ਤੂੰ ਮੂਰਖ ਨੂੰ ਓਖਲੀ ਵਿੱਚ ਦਾਣਿਆਂ ਸਮੇਤ ਮੋਹਲੇ ਨਾਲ ਕੁੱਟੇਂ, ਤਾਂ ਵੀ ਉਸ ਦੀ ਮੂਰਖਤਾਈ ਉਸ ਤੋਂ ਨਹੀਂ ਹੱਟਣੀ।
ਮੈਂ ਆਪਣਾ ਮਨ ਲਗਾਇਆ ਕਿ ਬੁੱਧ ਨੂੰ ਜਾਣਾਂ ਅਤੇ ਲੱਭ ਲਵਾਂ ਅਤੇ ਉਸ ਦੇ ਮੁੱਢ ਨੂੰ ਭਾਲਾਂ ਅਤੇ ਮੂਰਖਤਾਈ ਦੀ ਬੁਰਿਆਈ ਅਤੇ ਮੂਰਖਤਾਈ ਜੋ ਪਾਗਲਪਣ ਹੈ, ਉਸ ਨੂੰ ਸਮਝਾਂ।
‹ਪਰ ਜੇ ਤੁਹਾਡੀ ਅੱਖ ਵਿੱਚ ਬੁਰਾਈ ਹੋਵੇ ਤਾਂ ਤੁਹਾਡਾ ਸਾਰਾ ਸਰੀਰ ਹਨ੍ਹੇਰੇ ਨਾਲ ਭਰਿਆ ਹੋਵੇਗਾ। ਸੋ ਜੇ ਤੁਹਾਡੇ ਅੰਦਰ ਦਾ ਚਾਨਣ ਹੀ ਹਨ੍ਹੇਰਾ ਹੈ ਤਾਂ ਉਹ ਹਨ੍ਹੇਰਾ ਕਿੰਨ੍ਹਾਂ ਵਧੇਰੇ ਹੋਵੇਗਾ।›
ਸੋ ਅਸੀਂ ਵਹਿਮਾਂ ਨੂੰ ਅਤੇ ਹਰ ਇੱਕ ਉੱਚੀ ਗੱਲ ਨੂੰ ਜਿਹੜੀ ਪਰਮੇਸ਼ੁਰ ਦੇ ਗਿਆਨ ਦੇ ਵਿਰੁੱਧ ਸਿਰ ਚੁੱਕਦੀ ਹੈ, ਢਾਹ ਦਿੰਦੇ ਹਾਂ ਅਤੇ ਹਰ ਇੱਕ ਵਿਚਾਰ ਉੱਤੇ ਕਾਬੂ ਪਾਉਂਦੇ ਹਾਂ ਜੋ ਉਹ ਮਸੀਹ ਦਾ ਆਗਿਆਕਾਰ ਹੋਵੇ।
ਇਸੇ ਤਰ੍ਹਾਂ ਹੇ ਜਵਾਨੋ, ਬਜ਼ੁਰਗਾਂ ਦੇ ਅਧੀਨ ਹੋਵੋ, ਸਗੋਂ ਤੁਸੀਂ ਸਾਰੇ ਇੱਕ ਦੂਜੇ ਦੀ ਸੇਵਾ ਕਰਨ ਲਈ ਮਨ ਦੀ ਹਲੀਮੀ ਨਾਲ ਲੱਕ ਬੰਨੋ, ਕਿਉਂਕਿ ਪਰਮੇਸ਼ੁਰ ਹੰਕਾਰੀਆਂ ਦਾ ਸਾਹਮਣਾ ਕਰਦਾ ਹੈ ਪਰ ਹਲੀਮਾਂ ਉੱਤੇ ਕਿਰਪਾ ਕਰਦਾ ਹੈ