TSK

TSK · ਮਰਕੁਸ 7:37

مراجع Treasury of Scripture Knowledge في ਪੰਜਾਬੀ IRV.

العودة إلى المقطع

ਤਦ ਮੂਸਾ ਨੇ ਯਹੋਵਾਹ ਨੂੰ ਆਖਿਆ, ਹੇ ਪ੍ਰਭੂ, ਮੈਂ ਚੰਗਾ ਬੋਲਣ ਵਾਲਾ ਮਨੁੱਖ ਨਹੀਂ ਹਾਂ, ਨਾ ਅੱਗੇ ਸੀ, ਨਾ ਜਦ ਤੋਂ ਤੂੰ ਆਪਣੇ ਦਾਸ ਨਾਲ ਬੋਲਿਆ ਕਿਉਂ ਜੋ ਮੈਂ ਬੋਲਣ ਵਿੱਚ ਢਿੱਲਾ ਹਾਂ ਅਤੇ ਮੇਰੀ ਜੀਭ ਮੋਟੀ ਹੈ।

ਅਤੇ ਉਹ ਸਾਰੇ ਲੋਕ ਇਸ ਗੱਲ ਤੋਂ ਹੈਰਾਨ ਹੋਏ ਕਿ ਆਪਸ ਵਿੱਚ ਚਰਚਾ ਕਰਨ ਲੱਗੇ ਜੋ ਇਹ ਕੀ ਗੱਲ ਹੈ? ਇਹ ਤਾਂ ਕੋਈ ਨਵੀਂ ਸਿੱਖਿਆ ਹੈ! ਉਹ ਤਾਂ ਅਸ਼ੁੱਧ ਆਤਮਾਵਾਂ ਨੂੰ ਅਧਿਕਾਰ ਨਾਲ ਹੁਕਮ ਦਿੰਦਾ ਹੈ, ਅਤੇ ਉਹ ਉਸ ਦੀ ਮੰਨ ਲੈਂਦੇ ਹਨ।

ਤਾਂ ਉਹ ਬਹੁਤ ਡਰ ਗਏ ਅਤੇ ਆਪਸ ਵਿੱਚ ਕਹਿਣ ਲੱਗੇ, ਇਹ ਕੌਣ ਹੈ ਕਿ ਤੂਫ਼ਾਨ ਅਤੇ ਝੀਲ ਵੀ ਉਹ ਦੀ ਗੱਲ ਮੰਨ ਲੈਂਦੇ ਹਨ?

ਤਦ ਪ੍ਰਭੂ ਯਿਸੂ ਬੇੜੀ ਉੱਤੇ ਉਨ੍ਹਾਂ ਕੋਲ ਆਏ ਅਤੇ ਤੂਫ਼ਾਨ ਉਸੇ ਵੇਲੇ ਥੰਮ੍ਹ ਗਿਆ। ਤਦ ਉਹ ਆਪਣੇ ਆਪ ਵਿੱਚ ਬੜੇ ਹੈਰਾਨ ਹੋਏ।

ਉਹ ਅਚਰਜ਼ ਰਹਿ ਗਏ ਅਤੇ ਹੈਰਾਨ ਹੋ ਕੇ ਕਹਿਣ ਲੱਗੇ, ਵੇਖੋ ਇਹ ਸਭ ਜਿਹੜੇ ਬੋਲਦੇ ਹਨ, ਕੀ ਗਲੀਲੀ ਨਹੀਂ?

ਜਦੋਂ ਉਹਨਾਂ ਲੋਕਾਂ ਨੇ ਵੇਖਿਆ, ਜੋ ਕੁਝ ਪੌਲੁਸ ਨੇ ਕੀਤਾ ਸੀ, ਤਦ ਉਹ ਲੁਕਾਉਨਿਯਾ ਦੀ ਬੋਲੀ ਵਿੱਚ ਉੱਚੀ ਅਵਾਜ਼ ਨਾਲ ਆਖਣ ਲੱਗੇ ਕਿ ਦੇਵਤਾ ਮਨੁੱਖ ਦਾ ਰੂਪ ਧਾਰ ਕੇ ਸਾਡੇ ਕੋਲ ਉੱਤਰਿਆ ਹੈ!