¶ ਤਦ ਪ੍ਰਭੂ ਨੇ ਆਖਿਆ, ਇਸ ਲਈ ਕਿ ਇਹ ਲੋਕ ਮੇਰੇ ਨੇੜੇ ਆਉਂਦੇ, ਅਤੇ ਆਪਣਿਆਂ ਮੂੰਹਾਂ ਅਤੇ ਬੁੱਲ੍ਹਾਂ ਨਾਲ ਮੇਰਾ ਆਦਰ ਕਰਦੇ ਹਨ, ਪਰ ਉਹਨਾਂ ਦਾ ਦਿਲ ਮੇਰੇ ਤੋਂ ਦੂਰ ਹੈ, ਅਤੇ ਮੇਰਾ ਭੈਅ ਉਹਨਾਂ ਲਈ ਆਦਮੀਆਂ ਦਾ ਹੁਕਮ ਹੀ ਹੈ, ਜਿਹੜਾ ਰਟਿਆ ਹੋਇਆ ਹੈ,
TSK
TSK · ਮਰਕੁਸ 7:6
مراجع Treasury of Scripture Knowledge في ਪੰਜਾਬੀ IRV.
ਉਹ ਮੇਰੀ ਦੁਹਾਈ ਦਿੰਦੇ ਹਨ, - ਹੇ ਸਾਡੇ ਪਰਮੇਸ਼ੁਰ, ਅਸੀਂ ਜੋ ਇਸਰਾਏਲੀ ਹਾਂ, ਤੈਨੂੰ ਜਾਣਦੇ ਹਾਂ!
¶ ‹ਪਰ ਹੇ ਕਪਟੀ ਉਪਦੇਸ਼ਕੋ ਅਤੇ ਫ਼ਰੀਸੀਓ ਤੁਹਾਡੇ ਉੱਤੇ ਹਾਏ! ਇਸ ਲਈ ਜੋ ਤੁਸੀਂ ਸਵਰਗ ਰਾਜ ਨੂੰ ਮਨੁੱਖਾਂ ਦੇ ਅੱਗੇ ਬੰਦ ਕਰਦੇ ਹੋ, ਕਿਉਂ ਜੋ ਉਸ ਵਿੱਚ ਨਾ ਆਪ ਵੜਦੇ ਨਾ ਵੜਨ ਵਾਲਿਆਂ ਨੂੰ ਵੜਨ ਦਿੰਦੇ ਹੋ।›
‹ਪਰ ਮੈਂ ਤੁਹਾਨੂੰ ਜਾਣਦਾ ਹਾਂ ਕਿ ਤੁਹਾਡੇ ਅੰਦਰ ਪਰਮੇਸ਼ੁਰ ਦਾ ਪਿਆਰ ਹੈ ਨਹੀਂ।›
ਯਿਸੂ ਨੇ ਉੱਤਰ ਦਿੱਤਾ, ‹“ਜੇਕਰ ਮੈਂ ਆਪਣੇ ਆਪ ਦਾ ਆਦਰ ਚਾਹੁੰਦਾ ਹਾਂ, ਤਾਂ ਉਸ ਆਦਰ ਦੀ ਕੋਈ ਕੀਮਤ ਨਹੀਂ। ਪਰ ਜਿਹੜਾ ਮੇਰਾ ਆਦਰ ਕਰਦਾ ਹੈ, ਮੇਰਾ ਪਿਤਾ ਹੈ ਅਤੇ ਤੁਸੀਂ ਕਹਿੰਦੇ ਹੋ ਕਿ ਉਹ ਸਾਡਾ ਪਰਮੇਸ਼ੁਰ ਹੈ।›
ਜਦੋਂ ਉਹ ਆਪਸ ਵਿੱਚ ਇੱਕ ਜ਼ਬਾਨ ਨਾ ਹੋਏ ਤਾਂ ਪੌਲੁਸ ਦੇ ਇਹ ਇੱਕ ਗੱਲ ਕਹਿੰਦੇ ਹੀ ਉਹ ਚੱਲੇ ਗਏ ਕਿ ਪਵਿੱਤਰ ਆਤਮਾ ਨੇ ਤੁਹਾਡੇ ਵੱਡਿਆਂ ਨੂੰ ਯਸਾਯਾਹ ਨਬੀ ਦੀ ਜ਼ਬਾਨੀ ਠੀਕ ਆਖਿਆ ਸੀ,
ਉਹ ਆਖਦੇ ਹਨ ਜੋ ਅਸੀਂ ਪਰਮੇਸ਼ੁਰ ਨੂੰ ਜਾਣਦੇ ਹਾਂ, ਪਰ ਆਪਣੇ ਕੰਮਾਂ ਦੇ ਰਾਹੀਂ ਉਹ ਦਾ ਇਨਕਾਰ ਕਰਦੇ ਹਨ ਕਿਉਂ ਜੋ ਉਹ ਬੁਰੇ, ਅਣ-ਆਗਿਆਕਾਰ ਹਨ, ਅਤੇ ਭਲੇ ਕੰਮ ਦੇ ਲਈ ਲਾਇਕ ਨਹੀਂ ਹਨ।