TSK

TSK · ਮਰਕੁਸ 8:2

مراجع Treasury of Scripture Knowledge في ਪੰਜਾਬੀ IRV.

العودة إلى المقطع

ਜਿਵੇਂ ਪਿਤਾ ਆਪਣੇ ਬੱਚਿਆਂ ਦਾ ਤਰਸ ਖਾਂਦਾ ਹੈ, ਤਿਵੇਂ ਯਹੋਵਾਹ ਆਪਣੇ ਡਰਨ ਵਾਲਿਆਂ ਦਾ ਤਰਸ ਖਾਂਦਾ ਹੈ।

ਸਾਰਿਆਂ ਦੀਆਂ ਅੱਖਾਂ ਤੇਰੀ ਵੱਲ ਲੱਗੀਆਂ ਹੋਈਆਂ ਹਨ, ਅਤੇ ਤੂੰ ਵੇਲੇ ਸਿਰ ਉਨ੍ਹਾਂ ਨੂੰ ਉਨ੍ਹਾਂ ਦਾ ਭੋਜਣ ਦਿੰਦਾ ਹੈਂ।

ਜਦ ਉਸ ਨੇ ਚਾਲ੍ਹੀ ਦਿਨ ਅਤੇ ਰਾਤ ਵਰਤ ਰੱਖਿਆ ਤਾਂ ਅੰਤ ਵਿੱਚ ਉਹ ਨੂੰ ਭੁੱਖ ਲੱਗੀ।

ਅਤੇ ਜਦੋਂ ਉਸ ਨੇ ਵੱਡੀ ਭੀੜ ਵੇਖੀ ਤਾਂ ਉਸ ਨੂੰ ਉਨ੍ਹਾਂ ਉੱਤੇ ਤਰਸ ਆਇਆ, ਕਿਉਂ ਜੋ ਉਨ੍ਹਾਂ ਭੇਡਾਂ ਵਾਂਗੂੰ ਜਿਨ੍ਹਾਂ ਦਾ ਚਰਵਾਹਾ ਨਾ ਹੋਵੇ, ਉਹ ਲੋਕ ਮਾੜੇ ਹਾਲ ਅਤੇ ਡਾਵਾਂ ਡੋਲ ਫਿਰਦੇ ਸਨ।

ਅਤੇ ਯਿਸੂ ਨੇ ਤਰਸ ਖਾ ਕੇ ਉਨ੍ਹਾਂ ਦੀਆਂ ਅੱਖਾਂ ਨੂੰ ਛੂਹਿਆ ਅਤੇ ਉਹ ਓਸੇ ਵੇਲੇ ਸੁਜਾਖੇ ਹੋ ਗਏ ਅਤੇ ਉਹ ਦੇ ਮਗਰ ਤੁਰ ਪਏ।

ਪਰ ਉਸ ਨੇ ਉਹ ਨੂੰ ਆਗਿਆ ਨਾ ਦਿੱਤੀ ਪਰ ਉਹ ਨੂੰ ਆਖਿਆ, ‹ਆਪਣੇ ਘਰ ਅਤੇ ਆਪਣੇ ਲੋਕਾਂ ਕੋਲ ਜਾ ਅਤੇ ਉਨ੍ਹਾਂ ਨੂੰ ਦੱਸ ਜੋ ਪ੍ਰਭੂ ਨੇ ਤੇਰੇ ਲਈ ਕਿੰਨੇ ਵੱਡੇ ਕੰਮ ਕੀਤੇ ਹਨ ਅਤੇ ਤੇਰੇ ਉੱਤੇ ਦਯਾ ਕੀਤੀ।›

ਅਤੇ ਕਈ ਵਾਰੀ ਉਸ ਨੇ ਇਹ ਨੂੰ ਅੱਗ ਵਿੱਚ ਅਤੇ ਪਾਣੀ ਵਿੱਚ ਵੀ ਸੁੱਟਿਆ ਹੈ ਜੋ ਇਹ ਦਾ ਨਾਸ ਕਰੇ ਪਰ ਜੇ ਤੁਸੀਂ ਕੁਝ ਕਰ ਸਕਦੇ ਹੋ, ਤਾਂ ਸਾਡੇ ਉੱਤੇ ਤਰਸ ਖਾ ਕੇ ਸਾਡੀ ਸਹਾਇਤਾ ਕਰੋ।

‹ਸੋ ਉਹ ਉੱਠ ਕੇ ਆਪਣੇ ਪਿਤਾ ਕੋਲ ਗਿਆ ਪਰ ਉਹ ਅਜੇ ਦੂਰ ਹੀ ਸੀ ਕਿ ਉਹ ਦੇ ਪਿਤਾ ਨੇ ਉਸ ਨੂੰ ਵੇਖਿਆ ਅਤੇ ਤਰਸ ਨਾਲ ਭਰ ਗਿਆ ਅਤੇ ਦੌੜ ਕੇ ਉਸ ਨੂੰ ਗਲੇ ਲਾ ਲਿਆ ਅਤੇ ਉਸ ਨੂੰ ਚੁੰਮਿਆ।›

ਕਿਉਂ ਜੋ ਸਾਡਾ ਪ੍ਰਧਾਨ ਜਾਜਕ ਇਹੋ ਜਿਹਾ ਨਹੀਂ ਜੋ ਸਾਡੀਆਂ ਕਮਜ਼ੋਰੀਆਂ ਵਿੱਚ ਸਾਡਾ ਦਰਦੀ ਨਾ ਹੋ ਸਕੇ, ਸਗੋਂ ਸਾਰੀਆਂ ਗੱਲਾਂ ਵਿੱਚ ਸਾਡੇ ਵਾਂਗੂੰ ਪਰਖਿਆ ਗਿਆ ਪਰ ਉਹ ਪਾਪ ਤੋਂ ਰਹਿਤ ਰਿਹਾ।