TSK

TSK · ਮਰਕੁਸ 8:31

مراجع Treasury of Scripture Knowledge في ਪੰਜਾਬੀ IRV.

العودة إلى المقطع

ਪਰ ਅੱਜ ਤੁਸੀਂ ਆਪਣੇ ਪਰਮੇਸ਼ੁਰ ਨੂੰ ਛੱਡ ਦਿੱਤਾ ਜਿਸ ਨੇ ਤੁਹਾਡੀਆਂ ਸਾਰੀਆਂ ਬੁਰਿਆਈਆਂ ਅਤੇ ਤੁਹਾਡੇ ਦੁੱਖਾਂ ਤੋਂ ਤੁਹਾਡਾ ਛੁਟਕਾਰਾ ਕੀਤਾ ਤੁਸੀਂ ਉਹ ਨੂੰ ਆਖਿਆ, ਹਾਂ, ਸਾਡੇ ਲਈ ਇੱਕ ਰਾਜਾ ਨਿਯੁਕਤ ਕਰ। ਸੋ ਹੁਣ ਇੱਕ-ਇੱਕ ਗੋਤ ਪਿੱਛੇ ਹਜ਼ਾਰ-ਹਜ਼ਾਰ ਤੁਸੀਂ ਆਪਣੇ ਆਪ ਨੂੰ ਯਹੋਵਾਹ ਦੇ ਅੱਗੇ ਹਾਜ਼ਰ ਕਰੋ।

ਉਹ ਤੁੱਛ ਅਤੇ ਮਨੁੱਖਾਂ ਵੱਲੋਂ ਤਿਆਗਿਆ ਹੋਇਆ ਸੀ, ਇੱਕ ਦੁਖੀਆ ਮਨੁੱਖ, ਸੋਗ ਦਾ ਜਾਣੂ, ਅਤੇ ਉਸ ਵਾਂਗੂੰ ਜਿਸ ਤੋਂ ਲੋਕ ਮੂੰਹ ਲੁਕਾਉਂਦੇ, ਉਹ ਤੁੱਛ ਜਾਣਿਆ ਗਿਆ ਅਤੇ ਅਸੀਂ ਉਸ ਦੀ ਕਦਰ ਨਾ ਕੀਤੀ।

¶ ਪਰ ਯਹੋਵਾਹ ਨੇ ਇੱਕ ਵੱਡੀ ਮੱਛੀ ਠਹਿਰਾਈ ਸੀ, ਜੋ ਯੂਨਾਹ ਨੂੰ ਨਿਗਲ ਜਾਵੇ, ਅਤੇ ਯੂਨਾਹ ਤਿੰਨ ਦਿਨ ਅਤੇ ਤਿੰਨ ਰਾਤ ਉਸ ਮੱਛੀ ਦੇ ਢਿੱਡ ਵਿੱਚ ਰਿਹਾ।

¶ ਉਸ ਵੇਲੇ ਤੋਂ ਯਿਸੂ ਆਪਣੇ ਚੇਲਿਆਂ ਨੂੰ ਖੁੱਲ੍ਹ ਕੇ ਦੱਸਣ ਲੱਗਾ, ਇਹ ਜ਼ਰੂਰੀ ਹੈ ਜੋ ਮੈਂ ਯਰੂਸ਼ਲਮ ਨੂੰ ਜਾਂਵਾਂ ਅਤੇ ਬਜ਼ੁਰਗਾਂ, ਮੁੱਖ ਜਾਜਕਾਂ ਅਤੇ ਉਪਦੇਸ਼ਕਾਂ ਦੇ ਹੱਥੋਂ ਬਹੁਤ ਦੁੱਖ ਝੱਲਾਂ ਅਤੇ ਮਾਰ ਦਿੱਤਾ ਜਾਂਵਾਂ ਅਤੇ ਤੀਜੇ ਦਿਨ ਜੀ ਉੱਠਾਂ।

¶ ਜਦੋਂ ਯਿਸੂ ਯਰੂਸ਼ਲਮ ਨੂੰ ਜਾਂਦਾ ਸੀ ਤਾਂ ਬਾਰਾਂ ਚੇਲਿਆਂ ਨੂੰ ਅਲੱਗ ਕਰ ਕੇ ਰਾਹ ਵਿੱਚ ਉਨ੍ਹਾਂ ਨੂੰ ਆਖਿਆ,

ਇਸ ਲਈ ਕਿ ਉਹ ਆਪਣੇ ਚੇਲਿਆਂ ਨੂੰ ਸਿਖਾਉਂਦਾ ਅਤੇ ਉਨ੍ਹਾਂ ਨੂੰ ਕਹਿੰਦਾ ਸੀ ਕਿ ‹ਮਨੁੱਖ ਦਾ ਪੁੱਤਰ ਮਨੁੱਖਾਂ ਦੇ ਹੱਥੀਂ ਫੜਵਾਇਆ ਜਾਵੇਗਾ, ਅਤੇ ਉਹ ਉਸ ਨੂੰ ਮਾਰ ਸੁੱਟਣਗੇ ਅਤੇ ਮਾਰੇ ਜਾਣ ਤੋਂ ਤਿੰਨ ਦਿਨ ਪਿੱਛੋਂ ਉਹ ਫਿਰ ਜੀ ਉੱਠੇਗਾ।›

‹ਕੀ ਤੁਸੀਂ ਇਹ ਲਿਖਤ ਵੀ ਨਹੀਂ ਪੜ੍ਹੀ? ਕਿ› ‹ਜਿਸ ਪੱਥਰ ਨੂੰ ਰਾਜ ਮਿਸਤਰੀਆਂ ਨੇ ਰੱਦਿਆ,› ‹ਸੋਈ ਖੂੰਜੇ ਦਾ ਸਿਰਾ ਹੋ ਗਿਆ।›

‹ਪਰ ਪਹਿਲਾਂ ਉਸ ਦੇ ਲਈ ਇਹ ਜ਼ਰੂਰੀ ਹੈ ਜੋ ਉਹ ਬਹੁਤ ਦੁੱਖ ਭੋਗੇ ਅਤੇ ਇਸ ਪੀੜ੍ਹੀ ਦੇ ਲੋਕ ਉਸ ਨੂੰ ਠੁਕਰਾਉਣ।›

ਉਹ ਐਥੇ ਨਹੀਂ ਹੈ ਪਰ ਜੀ ਉੱਠਿਆ ਹੈ। ਯਾਦ ਕਰੋ ਕਿ ਗਲੀਲ ਵਿੱਚ ਹੁੰਦਿਆਂ ਉਸ ਨੇ ਤੁਹਾਨੂੰ ਕੀ ਕਿਹਾ ਸੀ,

¶ ਤਦ ਉਸ ਨੇ ਉਨ੍ਹਾਂ ਨੂੰ ਆਖਿਆ, ‹ਇਹ ਮੇਰੀਆਂ ਉਹੋ ਗੱਲਾਂ ਹਨ, ਜਿਹੜੀਆਂ ਮੈਂ ਤੁਹਾਡੇ ਨਾਲ ਰਹਿੰਦਿਆਂ ਹੋਇਆਂ ਤੁਹਾਨੂੰ ਆਖੀਆਂ ਕਿ ਉਨ੍ਹਾਂ ਸਭਨਾਂ ਗੱਲਾਂ ਦਾ ਪੂਰਾ ਹੋਣਾ ਜ਼ਰੂਰੀ ਹੈ, ਜੋ ਮੂਸਾ ਦੀ ਬਿਵਸਥਾ ਅਤੇ ਨਬੀਆਂ ਦੀਆਂ ਪੁਸਤਕਾਂ ਅਤੇ ਜ਼ਬੂਰਾਂ ਵਿੱਚ ਮੇਰੇ ਹੱਕ ਵਿੱਚ ਲਿਖੀਆਂ ਹੋਈਆਂ ਹਨ।›

‹ਜੋ ਮੇਰੇ ਉੱਤੇ ਵਿਸ਼ਵਾਸ ਕਰਨ ਤੋਂ ਇੰਨਕਾਰ ਕਰਦਾ ਹੈ ਅਤੇ ਜੋ ਗੱਲਾਂ ਮੈਂ ਆਖਦਾ ਹਾਂ ਉਨ੍ਹਾਂ ਨੂੰ ਨਹੀਂ ਕਬੂਲ ਕਰਦਾ। ਇਹੀ ਬਚਨ ਜਿਹੜਾ ਅੰਤ ਦੇ ਦਿਨ ਉਸ ਨੂੰ ਦੋਸ਼ੀ ਠਹਿਰਾਏਗਾ।›

ਉਸ ਮੂਸਾ ਨੂੰ ਉਨ੍ਹਾਂ ਨੇ ਇਨਕਾਰ ਕਰ ਕੇ ਕਿਹਾ, ਤੈਨੂੰ ਕਿਸ ਨੇ ਅਧਿਕਾਰੀ ਅਤੇ ਨਿਆਈਂ ਬਣਾਇਆ? ਉਸੇ ਨੂੰ ਪਰਮੇਸ਼ੁਰ ਨੇ ਉਸ ਦੂਤ ਦੇ ਹੱਥੀਂ ਜੋ ਉਹ ਨੂੰ ਝਾੜੀ ਵਿੱਚ ਵਿਖਾਈ ਦਿੱਤਾ ਸੀ, ਅਧਿਕਾਰੀ ਅਤੇ ਛੁਟਕਾਰਾ ਦੇਣ ਵਾਲਾ ਕਰਕੇ ਭੇਜਿਆ।

ਅਤੇ ਉਹ ਦਫ਼ਨਾਇਆ ਗਿਆ ਅਤੇ ਪਵਿੱਤਰ ਗ੍ਰੰਥ ਦੇ ਅਨੁਸਾਰ ਤੀਜੇ ਦਿਨ ਜੀ ਉੱਠਿਆ।