ਇੱਕ ਅੱਗ ਵਾਲੀ ਨਦੀ ਨਿੱਕਲੀ, ਜੋ ਉਹ ਦੇ ਅੱਗੋਂ ਦੀ ਵਗਦੀ ਸੀ। ਹਜ਼ਾਰਾਂ ਹੀ ਹਜ਼ਾਰ ਉਹ ਦੀ ਸੇਵਾ ਕਰਦੇ ਸਨ, ਅਤੇ ਲੱਖਾਂ ਉਹ ਦੇ ਸਾਹਮਣੇ ਖੜੇ ਸਨ! ਨਿਆਂ ਹੁੰਦਾ ਸੀ ਅਤੇ ਪੋਥੀਆਂ ਖੁੱਲੀਆਂ ਹੋਈਆਂ ਸਨ।
TSK
TSK · ਮਰਕੁਸ 8:38
مراجع Treasury of Scripture Knowledge في ਪੰਜਾਬੀ IRV.
ਤੁਸੀਂ ਯਹੋਵਾਹ ਦੇ ਪਰਬਤ ਦੇ ਵਿੱਚ ਦੀ ਭੱਜੋਗੇ ਕਿਉਂ ਜੋ ਪਰਬਤ ਦੀ ਦੂਣ ਆਸੇਲ ਤੱਕ ਹੋਵੇਗੀ, ਜਿਵੇਂ ਯਹੂਦਾਹ ਦੇ ਪਾਤਸ਼ਾਹ ਉੱਜ਼ੀਯਾਹ ਦੇ ਦਿਨਾਂ ਵਿੱਚ ਭੂਚਾਲ ਦੇ ਅੱਗੇ ਭੱਜੇ ਸੀ, ਤਦ ਯਹੋਵਾਹ ਮੇਰਾ ਪਰਮੇਸ਼ੁਰ ਆਵੇਗਾ ਅਤੇ ਸਾਰੇ ਸੰਤ ਜਨ ਤੇਰੇ ਨਾਲ।
¶ ‹ਇਸ ਲਈ, ਜੇ ਕੋਈ ਮਨੁੱਖਾਂ ਦੇ ਅੱਗੇ ਮੇਰਾ ਇਕਰਾਰ ਕਰੇਗਾ ਤਾਂ ਮੈਂ ਵੀ ਆਪਣੇ ਪਿਤਾ ਅੱਗੇ ਜਿਹੜਾ ਸਵਰਗ ਵਿੱਚ ਹੈ, ਉਹ ਦਾ ਇਕਰਾਰ ਕਰਾਂਗਾ।›
‹ਮਨੁੱਖ ਦਾ ਪੁੱਤਰ ਆਪਣੇ ਸਵਰਗ ਦੂਤਾਂ ਨੂੰ ਭੇਜੇਗਾ ਅਤੇ ਉਹ ਉਸ ਦੇ ਰਾਜ ਵਿੱਚੋਂ ਸਾਰੀਆਂ ਠੋਕਰ ਖੁਆਉਣ ਵਾਲੀਆਂ ਚੀਜ਼ਾਂ ਅਤੇ ਕੁਧਰਮੀਆਂ ਨੂੰ ਇਕੱਠਿਆਂ ਕਰਨਗੇ।›
‹ਕਿਉਂ ਜੋ ਮਨੁੱਖ ਦਾ ਪੁੱਤਰ ਆਪਣੇ ਦੂਤਾਂ ਸਮੇਤ ਆਪਣੇ ਪਿਤਾ ਦੀ ਮਹਿਮਾ ਨਾਲ ਮੁੜ ਆਵੇਗਾ ਅਤੇ ਉਸ ਸਮੇਂ ਉਹ ਹਰੇਕ ਨੂੰ ਉਹ ਦੀ ਕਰਨੀ ਦਾ ਫਲ ਦੇਵੇਗਾ।›
¶ ‹ਜਦ ਮਨੁੱਖ ਦਾ ਪੁੱਤਰ ਆਪਣੀ ਮਹਿਮਾ ਨਾਲ ਸਾਰੇ ਦੂਤਾਂ ਨਾਲ ਆਵੇਗਾ ਤਦ ਉਹ ਆਪਣੇ ਤੇਜ ਦੇ ਸਿੰਘਾਸਣ ਉੱਤੇ ਬੈਠੇਗਾ।›
ਯਿਸੂ ਨੇ ਆਖਿਆ, ‹ਮੈਂ ਹਾਂ ਅਤੇ ਤੁਸੀਂ ਮਨੁੱਖ ਦੇ ਪੁੱਤਰ ਨੂੰ ਸਰਬ ਸ਼ਕਤੀਮਾਨ ਦੇ ਸੱਜੇ ਹੱਥ ਬਿਰਾਜਮਾਨ ਹੋਇਆ ਅਤੇ ਅਕਾਸ਼ ਦੇ ਬੱਦਲਾਂ ਨਾਲ ਆਉਂਦਾ ਵੇਖੋਗੇ।›
¶ ‹ਮੈਂ ਤੁਹਾਨੂੰ ਆਖਦਾ ਹਾਂ ਕਿ ਜੋ ਕੋਈ ਮਨੁੱਖਾਂ ਸਾਹਮਣੇ ਮੈਨੂੰ ਪ੍ਰਭੂ ਕਰਕੇ ਮੰਨਦਾ ਹੈ ਤਾਂ ਮਨੁੱਖ ਦਾ ਪੁੱਤਰ ਵੀ ਪਰਮੇਸ਼ੁਰ ਦੇ ਦੂਤਾਂ ਦੇ ਸਾਹਮਣੇ ਉਸ ਨੂੰ ਆਪਣਾ ਮੰਨੇਗਾ।›
ਸ਼ਬਦ ਦੇਹਧਾਰੀ ਹੋ ਗਿਆ ਅਤੇ ਸਾਡੇ ਵਿੱਚ ਰਿਹਾ, ਅਸੀਂ ਉਸ ਦੀ ਮਹਿਮਾ ਦੇਖੀ ਉਹ ਮਹਿਮਾ ਜੋ ਪਿਤਾ ਦੇ ਇੱਕਲੌਤੇ ਪੁੱਤਰ ਦੀ ਹੈ, ਜੋ ਕਿਰਪਾ ਅਤੇ ਸਚਿਆਈ ਨਾਲ ਭਰਪੂਰ ਸੀ।
‹ਪਿਤਾ ਨੇ ਨਿਆਂ ਕਰਨ ਦਾ ਵੀ ਅਧਿਕਾਰ ਆਪਣੇ ਪੁੱਤਰ ਨੂੰ ਦਿੱਤਾ ਹੈ ਕਿਉਂਕਿ ਉਹ ਮਨੁੱਖ ਦਾ ਪੁੱਤਰ ਹੈ।›
ਉਹ ਇਸ ਗੱਲ ਤੋਂ ਅਨੰਦ ਕਰਦੇ ਹੋਏ ਜੋ ਅਸੀਂ ਉਸ ਨਾਮ ਦੇ ਕਾਰਨ ਬੇਪਤ ਹੋਣ ਦੇ ਯੋਗ ਗਿਣੇ ਗਏ ਮਹਾਂ ਸਭਾ ਦੇ ਸਾਹਮਣਿਓਂ ਚਲੇ ਗਏ।
ਪਰ ਮੇਰੇ ਤੋਂ ਇਹ ਨਾ ਹੋਵੇ ਜੋ ਮੈਂ ਕਿਸੇ ਹੋਰ ਗੱਲ ਉੱਤੇ ਘਮੰਡ ਕਰਾਂ ਬਿਨ੍ਹਾਂ ਸਾਡੇ ਪ੍ਰਭੂ ਯਿਸੂ ਮਸੀਹ ਦੀ ਸਲੀਬ ਦੇ ਜਿਹ ਦੇ ਰਾਹੀਂ ਸੰਸਾਰ ਮੇਰੀ ਵੱਲੋਂ ਅਤੇ ਮੈਂ ਸੰਸਾਰ ਦੀ ਵੱਲੋਂ ਸਲੀਬ ਉੱਤੇ ਚਾੜ੍ਹਿਆ ਗਿਆ।
ਇਸ ਲਈ ਤੂੰ ਸਾਡੇ ਪ੍ਰਭੂ ਦੀ ਗਵਾਹੀ ਤੋਂ ਨਾ ਸ਼ਰਮਾਵੀਂ, ਨਾ ਮੇਰੇ ਤੋਂ, ਜੋ ਉਹ ਦਾ ਬੰਧੂਆ ਹਾਂ, ਸਗੋਂ ਪਰਮੇਸ਼ੁਰ ਦੀ ਸਮਰੱਥਾ ਦੇ ਅਨੁਸਾਰ ਖੁਸ਼ਖਬਰੀ ਲਈ ਦੁੱਖਾਂ ਵਿੱਚ ਮੇਰੇ ਨਾਲ ਸਾਂਝੀ ਹੋਵੀਂ।
ਪ੍ਰਭੂ ਉਨੇਸਿਫ਼ੁਰੁਸ ਦੇ ਘਰਾਣੇ ਉੱਤੇ ਦਯਾ ਕਰੇ ਕਿਉਂ ਜੋ ਉਹ ਨੇ ਬਹੁਤ ਵਾਰੀ ਮੈਨੂੰ ਤਾਜ਼ਾ ਦਮ ਕੀਤਾ ਅਤੇ ਮੇਰੇ ਸੰਗਲਾਂ ਤੋਂ ਨਾ ਸ਼ਰਮਾਇਆ।
ਪਰ ਹੁਣ ਉਹ ਉਸ ਤੋਂ ਉੱਤਮ ਅਰਥਾਤ ਸਵਰਗੀ ਦੇਸ ਨੂੰ ਲੋਚਦੇ ਹਨ। ਇਸ ਕਾਰਨ ਪਰਮੇਸ਼ੁਰ ਉਨ੍ਹਾਂ ਦੀ ਵੱਲੋਂ ਨਹੀਂ ਸ਼ਰਮਾਉਂਦਾ ਜੋ ਉਹਨਾਂ ਦਾ ਪਰਮੇਸ਼ੁਰ ਅਖਵਾਵੇ, ਕਿਉਂ ਜੋ ਉਹ ਨੇ ਉਨ੍ਹਾਂ ਲਈ ਇੱਕ ਨਗਰੀ ਨੂੰ ਤਿਆਰ ਕੀਤਾ ਹੈ।
ਅਤੇ ਯਿਸੂ ਦੀ ਵੱਲ ਵੇਖਦੇ ਰਹੀਏ ਜਿਹੜਾ ਵਿਸ਼ਵਾਸ ਦਾ ਕਰਤਾ ਅਤੇ ਸੰਪੂਰਨ ਕਰਨ ਵਾਲਾ ਹੈ, ਜਿਸ ਨੇ ਉਸ ਅਨੰਦ ਲਈ ਜੋ ਉਹ ਦੇ ਅੱਗੇ ਧਰਿਆ ਹੋਇਆ ਸੀ ਸ਼ਰਮ ਨੂੰ ਤੁਛ ਜਾਣ ਕੇ ਸਲੀਬ ਦਾ ਦੁੱਖ ਝੱਲਿਆ ਅਤੇ ਪਰਮੇਸ਼ੁਰ ਦੇ ਸਿੰਘਾਸਣ ਦੇ ਸੱਜੇ ਪਾਸੇ ਬਿਰਾਜਮਾਨ ਹੋਇਆ।
ਹੇ ਹਰਾਮਕਾਰੋ, ਕੀ ਤੁਸੀਂ ਨਹੀਂ ਜਾਣਦੇ ਕਿ ਸੰਸਾਰ ਨਾਲ ਮਿੱਤਰਤਾ ਕਰਨੀ ਪਰਮੇਸ਼ੁਰ ਨਾਲ ਵੈਰ ਕਰਨਾ ਹੈ? ਫੇਰ ਜੋ ਕੋਈ ਸੰਸਾਰ ਦਾ ਮਿੱਤਰ ਹੋਣਾ ਚਾਹੁੰਦਾ ਹੈ ਸੋ ਆਪਣੇ ਆਪ ਨੂੰ ਪਰਮੇਸ਼ੁਰ ਦਾ ਵੈਰੀ ਬਣਾਉਂਦਾ ਹੈ।
ਨਾਲੇ ਹਨੋਕ ਨੇ ਜਿਹੜਾ ਆਦਮ ਤੋਂ ਸੱਤਵੀਂ ਪੀਹੜੀ ਦਾ ਸੀ ਇਹਨਾਂ ਹੀ ਦੇ ਵਿਖੇ ਅਗੰਮ ਵਾਕ ਕਰ ਕੇ ਆਖਿਆ ਭਈ ਵੇਖੋ, ਪ੍ਰਭੂ ਆਪਣੇ ਲੱਖਾਂ ਸੰਤਾਂ ਨਾਲ ਆਇਆ।