¶ ਤਦ ਲੋਕ ਇੱਕ ਅੰਨ੍ਹੇ ਅਤੇ ਗੂੰਗੇ ਮਨੁੱਖ ਨੂੰ ਜਿਸ ਨੂੰ ਭੂਤ ਚਿੰਬੜਿਆ ਹੋਇਆ ਸੀ, ਉਹ ਦੇ ਕੋਲ ਲਿਆਏ ਅਤੇ ਉਸ ਨੇ ਉਹ ਨੂੰ ਅਜਿਹਾ ਚੰਗਾ ਕੀਤਾ ਕਿ ਉਹ ਬੋਲਣ ਤੇ ਵੇਖਣ ਲੱਗਾ।
TSK
TSK · ਮਰਕੁਸ 9:17
مراجع Treasury of Scripture Knowledge في ਪੰਜਾਬੀ IRV.
ਅਤੇ ਉਹ ਦੀ ਬਹੁਤ ਮਿੰਨਤ ਕੀਤੀ ਜੋ ਮੇਰੀ ਛੋਟੀ ਬੇਟੀ ਬਿਮਾਰੀ ਦੇ ਕਾਰਨ ਮਰਨ ਵਾਲੀ ਹੈ, ਤੁਸੀਂ ਚੱਲ ਕੇ ਉਹ ਦੇ ਉੱਤੇ ਆਪਣੇ ਹੱਥ ਰੱਖੋ ਤਾਂ ਜੋ ਉਹ ਚੰਗੀ ਹੋ ਜਾਵੇ ਅਤੇ ਜਿਉਂਦੀ ਰਹੇ।
ਜਦੋਂ ਯਿਸੂ ਨੇ ਵੇਖਿਆ ਕਿ ਲੋਕ ਦੌੜ ਕੇ ਇਕੱਠੇ ਹੁੰਦੇ ਜਾਂਦੇ ਹਨ ਤਦ ਉਹ ਨੇ ਅਸ਼ੁੱਧ ਆਤਮਾ ਨੂੰ ਝਿੜਕਿਆ ਅਤੇ ਉਸ ਨੂੰ ਕਿਹਾ, ‹ਹੇ ਗੂੰਗੀ ਬੋਲੀ ਆਤਮਾ ਮੈਂ ਤੈਨੂੰ ਹੁਕਮ ਦਿੰਦਾ ਹਾਂ ਜੋ ਇਸ ਵਿੱਚੋਂ ਨਿੱਕਲ ਜਾ ਅਤੇ ਫੇਰ ਕਦੇ ਇਸ ਵਿੱਚ ਨਾ ਵੜੀਂ!›
ਅਤੇ ਵੇਖੋ ਭੀੜ ਵਿੱਚੋਂ ਇੱਕ ਆਦਮੀ ਨੇ ਉੱਚੀ ਅਵਾਜ਼ ਦੇ ਕੇ ਕਿਹਾ, ਗੁਰੂ ਜੀ, ਮੈਂ ਤੁਹਾਡੇ ਅੱਗੇ ਬੇਨਤੀ ਕਰਦਾ ਹਾਂ ਜੋ ਮੇਰੇ ਪੁੱਤਰ ਉੱਤੇ ਕਿਰਪਾ ਕਰੋ ਕਿਉਂਕਿ ਉਹ ਮੇਰਾ ਇੱਕਲੌਤਾ ਹੈ।
ਉਸ ਨੇ ਸੁਣਿਆ ਕਿ ਯਿਸੂ ਯਹੂਦਿਯਾ ਤੋਂ ਆਇਆ ਹੈ ਅਤੇ ਹੁਣ ਗਲੀਲ ਵਿੱਚ ਸੀ ਤਾਂ ਉਹ ਆਦਮੀ ਕਾਨਾ ਵਿੱਚ ਯਿਸੂ ਕੋਲ ਗਿਆ ਅਤੇ ਉਸ ਨੇ ਯਿਸੂ ਨੂੰ ਕਫ਼ਰਨਾਹੂਮ ਵਿੱਚ ਦਰਸ਼ਣ ਦੇਣ ਅਤੇ ਉਸ ਦੇ ਪੁੱਤਰ ਨੂੰ ਤੰਦਰੁਸਤ ਕਰਨ ਦੀ ਬੇਨਤੀ ਕੀਤੀ। ਉਸਦਾ ਪੁੱਤਰ ਮਰਨ ਵਾਲਾ ਸੀ।