TSK

TSK · ਮਰਕੁਸ 9:19

مراجع Treasury of Scripture Knowledge في ਪੰਜਾਬੀ IRV.

العودة إلى المقطع

ਫੇਰ ਵੀ ਉਹ ਸਾਰੇ ਮਨੁੱਖ ਜਿਨ੍ਹਾਂ ਨੇ ਮੇਰੀ ਮਹਿਮਾ ਨੂੰ ਅਤੇ ਮੇਰੇ ਨਿਸ਼ਾਨਾਂ ਨੂੰ ਜਿਹੜੇ ਮੈਂ ਮਿਸਰ ਵਿੱਚ ਅਤੇ ਉਜਾੜ ਵਿੱਚ ਕੀਤੇ ਮੈਨੂੰ ਹੁਣ ਤੱਕ ਦਸ ਵਾਰ ਪਰਤਾਇਆ ਅਤੇ ਮੇਰੀ ਅਵਾਜ਼ ਨਹੀਂ ਸੁਣੀ।

ਤਾਂ ਯਹੋਵਾਹ ਦਾ ਕ੍ਰੋਧ ਇਸਰਾਏਲ ਉੱਤੇ ਭੜਕ ਉੱਠਿਆ ਅਤੇ ਜਦੋਂ ਤੱਕ ਸਾਰੀ ਪੀੜ੍ਹੀ ਦਾ ਨਾਸ ਨਾ ਹੋ ਗਿਆ ਜਿਹਨਾਂ ਨੇ ਯਹੋਵਾਹ ਦੇ ਵਿਰੁੱਧ ਬੁਰਾਈ ਕੀਤੀ ਸੀ, ਉਸੇ ਸਮੇਂ ਤੱਕ ਅਰਥਾਤ ਚਾਲ੍ਹੀ ਸਾਲ ਤੱਕ ਉਜਾੜ ਵਿੱਚ ਫਿਰਾਉਂਦਾ ਰਿਹਾ।

ਤਾਂ ਜੋ ਆਉਣ ਵਾਲੀ ਪੀੜ੍ਹੀ ਅਰਥਾਤ ਓਹ ਬੱਚੇ, ਜਿਹੜੇ ਜੰਮਣਗੇ ਉਨ੍ਹਾਂ ਨੂੰ ਜਾਣ ਲੈਣ, ਕਿ ਓਹ ਵੀ ਉੱਠ ਕੇ ਆਪਣੀ ਅੰਸ ਨੂੰ ਦੱਸਣ,

ਓਹ ਆਪਣੇ ਬਚਾਉਣ ਵਾਲੇ ਪਰਮੇਸ਼ੁਰ ਨੂੰ ਭੁੱਲ ਗਏ, ਜਿਸ ਨੇ ਮਿਸਰ ਵਿੱਚ ਵੱਡੇ-ਵੱਡੇ ਕੰਮ ਕੀਤੇ,

¶ ਇਹ ਦੇ ਮਗਰੋਂ ਉਸ ਨੇ ਉਨ੍ਹਾਂ ਗਿਆਰ੍ਹਾਂ ਨੂੰ ਜਦ ਉਹ ਖਾਣ ਬੈਠੇ ਸਨ ਦਿਖਾਈ ਦਿੱਤਾ ਉਨ੍ਹਾਂ ਦੇ ਅਵਿਸ਼ਵਾਸ ਅਤੇ ਸਖ਼ਤ ਦਿਲੀ ਦਾ ਉਲਾਂਭਾ ਦਿੱਤਾ ਕਿਉਂਕਿ ਜਿਨ੍ਹਾਂ ਉਸ ਨੂੰ ਜੀ ਉੱਠਿਆ ਹੋਇਆ ਵੇਖਿਆ ਸੀ ਉਨ੍ਹਾਂ ਦਾ ਵਿਸ਼ਵਾਸ ਨਾ ਕੀਤਾ।

ਤਦ ਯਿਸੂ ਨੇ ਉਨ੍ਹਾਂ ਨੂੰ ਕਿਹਾ, ‹ਹੇ ਬੇਸਮਝੋ ਅਤੇ ਨਬੀਆਂ ਦੇ ਸਾਰੇ ਬਚਨਾਂ ਉੱਤੇ ਵਿਸ਼ਵਾਸ ਕਰਨ ਵਿੱਚ ਢਿੱਲਿਉ›!

ਤਦ ਯਿਸੂ ਨੇ ਥੋਮਾ ਨੂੰ ਕਿਹਾ, ‹“ਆਪਣੀ ਉਂਗਲ ਇੱਧਰ ਕਰ, ਅਤੇ ਮੇਰੇ ਹੱਥਾਂ ਵੱਲ ਵੇਖ। ਆਪਣਾ ਹੱਥ ਮੇਰੀ ਵੱਖੀ ਵਿੱਚ ਵਾੜ। ਸ਼ੱਕ ਨਾ ਕਰ ਸਗੋਂ ਵਿਸ਼ਵਾਸ ਕਰ।”›