TSK

TSK · ਮਰਕੁਸ 9:43

مراجع Treasury of Scripture Knowledge في ਪੰਜਾਬੀ IRV.

العودة إلى المقطع

¶ ਜੇ ਤੁਹਾਡਾ ਸੱਕਾ ਭਰਾ, ਜਾਂ ਤੁਹਾਡਾ ਪੁੱਤਰ, ਜਾਂ ਤੁਹਾਡੀ ਧੀ, ਜਾਂ ਤੁਹਾਡੀ ਪਿਆਰੀ ਪਤਨੀ ਜਾਂ ਤੁਹਾਡਾ ਜਾਨੀ ਦੋਸਤ ਤੁਹਾਨੂੰ ਗੁਪਤ ਰੂਪ ਵਿੱਚ ਇਹ ਆਖ ਕੇ ਫੁਸਲਾਵੇ ਕਿ ਆ ਅਸੀਂ ਦੂਜੇ ਦੇਵਤਿਆਂ ਦੇ ਪਿੱਛੇ ਚੱਲੀਏ ਅਤੇ ਉਹਨਾਂ ਦੀ ਪੂਜਾ ਕਰੀਏ, ਜਿਨ੍ਹਾਂ ਨੂੰ ਨਾ ਤੁਸੀਂ, ਨਾ ਤੁਹਾਡੇ ਪਿਉ-ਦਾਦੇ ਜਾਣਦੇ ਸਨ,

ਉਹ ਦੀ ਤੰਗੁਲੀ ਉਹ ਦੇ ਹੱਥ ਵਿੱਚ ਹੈ ਅਤੇ ਉਹ ਆਪਣੇ ਪਿੜ ਨੂੰ ਚੰਗੀ ਤਰ੍ਹਾਂ ਸਾਫ਼ ਕਰੇਗਾ ਅਤੇ ਆਪਣੀ ਕਣਕ ਨੂੰ ਗੋਦਾਮ ਵਿੱਚ ਜਮਾਂ ਕਰੇਗਾ, ਪਰ ਤੂੜੀ ਨੂੰ ਉਸ ਅੱਗ ਵਿੱਚ ਸਾੜੇਗਾ ਜਿਹੜੀ ਕਦੇ ਬੁਝਦੀ ਨਹੀਂ।

‹ਜੇ ਤੇਰੀ ਸੱਜੀ ਅੱਖ ਪਾਪ ਕਰਾਵੇ ਤਾਂ ਉਸ ਨੂੰ ਕੱਢ ਕੇ ਸੁੱਟ ਦੇ, ਕਿਉਂ ਜੋ ਤੇਰੇ ਲਈ ਇਹੋ ਚੰਗਾ ਹੈ ਕਿ ਤੇਰੇ ਅੰਗਾਂ ਵਿੱਚੋਂ ਇੱਕ ਦਾ ਨਾਸ ਹੋਵੇ ਪਰ ਤੇਰਾ ਸਾਰਾ ਸਰੀਰ ਨਰਕ ਵਿੱਚ ਸੁੱਟਿਆ ਨਾ ਜਾਵੇ।›

‹ਪਰ ਜੇ ਤੇਰਾ ਹੱਥ ਜਾਂ ਤੇਰਾ ਪੈਰ ਤੈਨੂੰ ਠੋਕਰ ਖੁਆਵੇ, ਤਾਂ ਉਹ ਨੂੰ ਵੱਢ ਕੇ ਸੁੱਟ ਦੇ। ਟੁੰਡਾ ਜਾਂ ਲੰਗੜਾ ਹੋ ਕੇ ਸਦੀਪਕ ਜੀਵਨ ਵਿੱਚ ਵੜਨਾ ਤੇਰੇ ਲਈ ਇਸ ਨਾਲੋਂ ਭਲਾ ਹੈ, ਜੋ ਦੋ ਹੱਥ ਜਾਂ ਦੋ ਪੈਰ ਹੁੰਦਿਆਂ ਤੂੰ ਸਦੀਪਕ ਅੱਗ ਵਿੱਚ ਸੁੱਟਿਆ ਜਾਵੇਂ।›

‹ਅਤੇ ਜੇ ਤੇਰਾ ਪੈਰ ਤੈਨੂੰ ਠੋਕਰ ਖੁਆਵੇ ਤਾਂ ਉਹ ਨੂੰ ਵੱਢ ਕੇ ਸੁੱਟ ਦੇ। ਲੰਗੜਾ ਹੋ ਕੇ ਜੀਉਣ ਵਿੱਚ ਵੜਨਾ ਤੇਰੇ ਲਈ ਇਸ ਨਾਲੋਂ ਚੰਗਾ ਹੈ ਜੋ ਦੋ ਪੈਰ ਹੁੰਦਿਆਂ ਤੂੰ ਨਰਕ ਵਿੱਚ ਸੁੱਟਿਆ ਜਾਵੇਂ।›

‹ਤਦ ਉਸ ਨੌਕਰ ਨੇ ਆਣ ਕੇ ਆਪਣੇ ਮਾਲਕ ਨੂੰ ਇਹ ਗੱਲਾਂ ਦੱਸੀਆਂ। ਤਾਂ ਉਸ ਘਰ ਦੇ ਮਾਲਕ ਨੇ ਗੁੱਸੇ ਹੋ ਕੇ ਆਪਣੇ ਨੌਕਰ ਨੂੰ ਆਖਿਆ ਜਲਦੀ ਨਿੱਕਲ ਕੇ ਸ਼ਹਿਰ ਦੇ ਚੌਕਾਂ ਅਤੇ ਗਲੀਆਂ ਵਿੱਚ ਜਾ ਅਤੇ ਕੰਗਾਲਾਂ, ਟੁੰਡਿਆਂ, ਅੰਨ੍ਹਿਆਂ ਅਤੇ ਲੰਗੜਿਆਂ ਨੂੰ ਇੱਥੇ ਅੰਦਰ ਲਿਆ।›

ਸਗੋਂ ਆਪਣੇ ਸਰੀਰ ਨੂੰ ਮਾਰਦਾ ਕੁੱਟਦਾ ਅਤੇ ਉਹ ਨੂੰ ਆਪਣੇ ਵੱਸ ਵਿੱਚ ਲਿਆਉਂਦਾ ਹਾਂ ਕਿਤੇ ਅਜਿਹਾ ਨਾ ਹੋਵੇ ਜੋ ਕਿਤੇ ਮੈਂ ਹੋਰਨਾਂ ਨੂੰ ਉਪਦੇਸ਼ ਕਰ ਕੇ ਆਪ ਪਰਮੇਸ਼ੁਰ ਅੱਗੇ ਨਿਕੰਮਾ ਹੋ ਜਾਂਵਾਂ।

¶ ਇਸ ਲਈ ਤੁਸੀਂ ਆਪਣੀਆਂ ਬੁਰਾਈਆਂ ਨੂੰ ਜੋ ਧਰਤੀ ਉੱਤੇ ਹਨ ਛੱਡ ਦਿਓ, ਅਰਥਾਤ ਹਰਾਮਕਾਰੀ, ਗੰਦ-ਮੰਦ, ਕਾਮਨਾ, ਬੁਰੀ ਇੱਛਾ ਅਤੇ ਲੋਭ ਨੂੰ ਜਿਹੜਾ ਮੂਰਤੀ ਪੂਜਾ ਹੈ।

¶ ਉਪਰੰਤ ਜਦੋਂ ਗਵਾਹਾਂ ਦੇ ਐਨੇ ਵੱਡੇ ਬੱਦਲ ਨੇ ਸਾਨੂੰ ਘੇਰਿਆ ਹੋਇਆ ਹੈ ਤਾਂ ਆਓ, ਅਸੀਂ ਵੀ ਹਰੇਕ ਭਾਰ ਅਤੇ ਉਸ ਪਾਪ ਨੂੰ ਜਿਹੜਾ ਅਸਾਨੀ ਨਾਲ ਸਾਨੂੰ ਫਸਾ ਲੈਂਦਾ ਹੈ ਪਰੇ ਸੁੱਟ ਕੇ, ਉਸ ਦੌੜ ਵਿੱਚ ਜੋ ਸਾਡੇ ਸਾਹਮਣੇ ਪਈ ਹੋਈ ਹੈ ਸਬਰ ਨਾਲ ਦੌੜੀਏ।