TSK

TSK · ਮੱਤੀ 1:21

مراجع Treasury of Scripture Knowledge في ਪੰਜਾਬੀ IRV.

العودة إلى المقطع

ਪਰ ਪਰਮੇਸ਼ੁਰ ਨੇ ਆਖਿਆ, ਤੇਰੀ ਪਤਨੀ ਸਾਰਾਹ ਜ਼ਰੂਰ ਤੇਰੇ ਲਈ ਇੱਕ ਪੁੱਤਰ ਜਣੇਗੀ, ਤੂੰ ਉਹ ਦਾ ਨਾਮ ਇਸਹਾਕ ਰੱਖੀਂ ਅਤੇ ਮੈਂ ਆਪਣਾ ਨੇਮ ਉਹ ਦੇ ਨਾਲ ਅਤੇ ਉਹ ਦੇ ਬਾਅਦ ਉਹ ਦੀ ਅੰਸ ਨਾਲ, ਇੱਕ ਅਨੰਤ ਨੇਮ ਕਰਕੇ ਕਾਇਮ ਕਰਾਂਗਾ।

ਉਹਨਾਂ ਵਿੱਚੋਂ ਇੱਕ ਨੇ ਆਖਿਆ, ਮੈਂ ਜ਼ਰੂਰ ਬਸੰਤ ਦੀ ਰੁੱਤੇ ਤੇਰੇ ਕੋਲ ਵਾਪਿਸ ਆਵਾਂਗਾ ਅਤੇ ਵੇਖ ਤੇਰੀ ਪਤਨੀ ਸਾਰਾਹ ਇੱਕ ਪੁੱਤਰ ਨੂੰ ਜਨਮ ਦੇਵੇਗੀ ਅਤੇ ਸਾਰਾਹ ਤੰਬੂ ਦੇ ਬੂਹੇ ਵਿੱਚ ਜਿਹੜਾ ਉਹ ਦੇ ਪਿੱਛੇ ਸੀ, ਸੁਣ ਰਹੀ ਸੀ।

ਤਦ ਉਹ ਬੋਲਿਆ, “ਇਸੇ ਰੁੱਤੇ ਬਸੰਤ ਦੇ ਦਿਨਾਂ ਦੇ ਨੇੜ੍ਹੇ ਤੇਰੇ ਇੱਕ ਪੁੱਤਰ ਹੋਵੇਗਾ।” ਉਹ ਬੋਲੀ, “ਨਹੀਂ, ਮੇਰੇ ਸੁਆਮੀ ਪਰਮੇਸ਼ੁਰ ਦੇ ਜਨ ਆਪਣੀ ਦਾਸੀ ਨਾਲ ਝੂਠ ਨਾ ਬੋਲ।”

¶ ਉਸ ਦਿਨ ਤੂੰ ਆਖੇਂਗਾ, ਹੇ ਯਹੋਵਾਹ, ਮੈਂ ਤੇਰਾ ਧੰਨਵਾਦ ਕਰਾਂਗਾ, ਭਾਵੇਂ ਤੂੰ ਮੇਰੇ ਨਾਲ ਗੁੱਸੇ ਸੀ, ਪਰ ਤੇਰਾ ਕ੍ਰੋਧ ਟਲ ਗਿਆ ਹੈ ਅਤੇ ਤੂੰ ਮੈਨੂੰ ਦਿਲਾਸਾ ਦਿੱਤਾ ਹੈ।

ਉਹ ਦੇ ਦਿਨਾਂ ਵਿੱਚ ਯਹੂਦਾਹ ਬਚਾਇਆ ਜਾਵੇਗਾ ਅਤੇ ਇਸਰਾਏਲ ਸੁੱਖ ਨਾਲ ਵੱਸੇਗਾ ਅਤੇ ਉਹ ਦਾ ਇਹ ਨਾਮ ਹੋਵੇਗਾ ਜਿਸ ਦੇ ਨਾਲ ਉਹ ਪੁਕਾਰਿਆ ਜਾਵੇਗਾ, “ਯਹੋਵਾਹ ਸਾਡਾ ਧਰਮ”

ਤਦ ਤੁਹਾਡੇ ਉੱਤੇ ਨਿਰਮਲ ਜਲ ਛਿੜਕਾਂਗਾ, ਤੁਸੀਂ ਸ਼ੁੱਧ ਹੋਵੋਗੇ ਅਤੇ ਮੈਂ ਤੁਹਾਨੂੰ ਤੁਹਾਡੀ ਸਾਰੀ ਅਸ਼ੁੱਧਤਾਈ ਤੋਂ ਅਤੇ ਤੁਹਾਡੀਆਂ ਸਾਰੀਆਂ ਮੂਰਤੀਆਂ ਤੋਂ ਤੁਹਾਨੂੰ ਸ਼ੁੱਧ ਕਰਾਂਗਾ।

¶ ਹੇ ਸੀਯੋਨ ਦੀ ਧੀਏ, ਬਹੁਤ ਖੁਸ਼ ਹੋ, ਹੇ ਯਰੂਸ਼ਲਮ ਦੀਏ ਧੀਏ, ਲਲਕਾਰ! ਵੇਖ, ਤੇਰਾ ਰਾਜਾ ਤੇਰੇ ਕੋਲ ਆਉਂਦਾ ਹੈ, ਉਹ ਧਰਮੀ ਅਤੇ ਮੁਕਤੀਦਾਤਾ ਹੈ, ਉਹ ਦੀਨ ਹੈ ਅਤੇ ਗਧੀ ਦੇ ਬੱਚੇ ਉੱਤੇ ਸਵਾਰ ਹੈ।

ਅਤੇ ਵੇਖ ਤੂੰ ਗਰਭਵਤੀ ਹੋਵੇਂਗੀ, ਇੱਕ ਪੁੱਤਰ ਨੂੰ ਜਨਮ ਦੇਵੇਂਗੀ ਅਤੇ ਤੂੰ ਉਸ ਦਾ ਨਾਮ ਯਿਸੂ ਰੱਖੀ।

ਕਿ ਦਾਊਦ ਦੇ ਸ਼ਹਿਰ ਵਿੱਚ ਅੱਜ ਤੁਹਾਡੇ ਲਈ ਇੱਕ ਮੁਕਤੀਦਾਤਾ ਪੈਦਾ ਹੋਇਆ ਹੈ, ਜਿਹੜਾ ਮਸੀਹ ਪ੍ਰਭੂ ਹੈ।

¶ ਅਗਲੇ ਦਿਨ ਯੂਹੰਨਾ ਨੇ ਯਿਸੂ ਨੂੰ ਆਪਣੇ ਵੱਲ ਆਉਂਦਿਆਂ ਦੇਖਿਆ। ਯੂਹੰਨਾ ਨੇ ਆਖਿਆ, “ਵੇਖੋ, ਪਰਮੇਸ਼ੁਰ ਦਾ ਲੇਲਾ, ਉਹ ਸੰਸਾਰ ਦੇ ਪਾਪ ਚੁੱਕ ਕੇ ਲੈ ਜਾਂਦਾ ਹੈ।”

ਅਤੇ ਕਿਸੇ ਦੂਜੇ ਤੋਂ ਮੁਕਤੀ ਨਹੀਂ ਕਿਉਂ ਜੋ ਅਕਾਸ਼ ਦੇ ਹੇਠਾਂ ਮਨੁੱਖਾਂ ਵਿੱਚ ਕੋਈ ਦੂਜਾ ਨਾਮ ਨਹੀਂ ਦਿੱਤਾ ਗਿਆ, ਜਿਸ ਤੋਂ ਅਸੀਂ ਬਚਾਏ ਜਾ ਸਕਦੇ ਹਾਂ।

ਪਰਮੇਸ਼ੁਰ ਨੇ ਆਪਣੇ ਵਾਇਦੇ ਅਨੁਸਾਰ ਉਸੇ ਦੇ ਵੰਸ਼ ਵਿੱਚੋਂ ਇਸਰਾਏਲ ਦੇ ਲਈ ਇੱਕ ਮੁਕਤੀਦਾਤਾ ਯਿਸੂ ਨੂੰ ਭੇਜਿਆ

ਹੇ ਪਤੀਓ, ਆਪਣੀਆਂ ਪਤਨੀਆਂ ਨਾਲ ਪਿਆਰ ਰੱਖੋ, ਜਿਵੇਂ ਮਸੀਹ ਨੇ ਵੀ ਕਲੀਸਿਯਾ ਨਾਲ ਪਿਆਰ ਕੀਤਾ ਅਤੇ ਆਪਣੇ ਆਪ ਨੂੰ ਉਸ ਦੇ ਲਈ ਦੇ ਦਿੱਤਾ।

ਜਿਸ ਨੇ ਆਪਣੇ ਆਪ ਨੂੰ ਸਾਡੇ ਲਈ ਦੇ ਦਿੱਤਾ ਕਿ ਸਾਰੇ ਕੁਧਰਮ ਤੋਂ ਸਾਡਾ ਛੁਟਕਾਰਾ ਕਰੇ ਅਤੇ ਆਪਣੇ ਲਈ ਇੱਕ ਖ਼ਾਸ ਕੌਮ ਨੂੰ ਪਵਿੱਤਰ ਕਰੇ ਜੋ ਭਲੇ ਕੰਮਾਂ ਵਿੱਚ ਲੱਗੀ ਰਹੇ।

ਪਰ ਜੇ ਅਸੀਂ ਚਾਨਣ ਵਿੱਚ ਚੱਲੀਏ ਜਿਵੇਂ ਉਹ ਚਾਨਣ ਵਿੱਚ ਹੈ ਤਾਂ ਸਾਡੀ ਆਪਸ ਵਿੱਚ ਸੰਗਤ ਹੈ ਅਤੇ ਉਹ ਦੇ ਪੁੱਤਰ ਯਿਸੂ ਦਾ ਲਹੂ ਸਾਨੂੰ ਸਾਰੇ ਪਾਪ ਤੋਂ ਸ਼ੁੱਧ ਕਰਦਾ ਹੈ।

ਤੁਸੀਂ ਜਾਣਦੇ ਹੋ ਜੋ ਯਿਸੂ ਮਸੀਹ ਇਸ ਲਈ ਪ੍ਰਗਟ ਹੋਇਆ ਕਿ ਪਾਪਾਂ ਨੂੰ ਚੁੱਕ ਲੈ ਜਾਵੇ, ਅਤੇ ਉਹ ਦੇ ਵਿੱਚ ਪਾਪ ਨਹੀਂ ਹੈ।

ਫੇਰ ਮੈਂ ਉਹ ਨੂੰ ਆਖਿਆ, ਹੇ ਮੇਰੇ ਪ੍ਰਭੂ ਜੀ, ਤੁਸੀਂ ਜਾਣੋ। ਤਾਂ ਉਸ ਨੇ ਮੈਨੂੰ ਆਖਿਆ, ਇਹ ਉਹ ਹਨ ਜਿਹੜੇ ਵੱਡੀ ਬਿਪਤਾ ਵਿੱਚੋਂ ਆਉਂਦੇ ਹਨ ਅਤੇ ਉਹਨਾਂ ਆਪਣੇ ਬਸਤਰ ਲੇਲੇ ਦੇ ਲਹੂ ਨਾਲ ਧੋਤੇ ਅਤੇ ਉਨ੍ਹਾਂ ਨੂੰ ਚਿੱਟਾ ਕੀਤਾ।