TSK

TSK · ਮੱਤੀ 10:39

مراجع Treasury of Scripture Knowledge في ਪੰਜਾਬੀ IRV.

العودة إلى المقطع

‹ਕਿਉਂਕਿ ਜਿਹੜਾ ਆਪਣੀ ਜਾਨ ਬਚਾਉਣੀ ਚਾਹੇ ਉਹ ਉਸ ਨੂੰ ਗੁਆਵੇਗਾ ਪਰ ਜਿਹੜਾ ਮੇਰੇ ਅਤੇ ਖੁਸ਼ਖਬਰੀ ਦੇ ਲਈ ਆਪਣੀ ਜਾਨ ਗੁਆਵੇ ਉਹ ਉਸ ਨੂੰ ਬਚਾਵੇਗਾ।›

‹ਜੋ ਆਪਣੀ ਜਾਨ ਬਚਾਉਣਾ ਚਾਹੁੰਦਾ ਹੈ ਉਹ ਉਸ ਨੂੰ ਗੁਆ ਬੈਠੇਗਾ ਪਰ ਜੋ ਉਸ ਨੂੰ ਗੁਆਵੇ ਸੋ ਉਸ ਨੂੰ ਜਿਉਂਦਿਆਂ ਰੱਖੇਗਾ।›

ਮੇਰੀ ਵੱਡੀ ਤਾਂਘ ਅਤੇ ਆਸ ਦੇ ਅਨੁਸਾਰ ਕਿ ਮੈਂ ਕਿਸੇ ਗੱਲ ਵਿੱਚ ਸ਼ਰਮਿੰਦਾ ਨਹੀਂ ਹੋਵਾਂਗਾ, ਸਗੋਂ ਪੂਰੀ ਦਲੇਰੀ ਨਾਲ ਜਿਵੇਂ ਮੇਰੀ ਦੇਹ ਵਿੱਚ ਮਸੀਹ ਦੀ ਵਡਿਆਈ ਹੁੰਦੀ ਆਈ ਹੈ, ਹੁਣ ਉਵੇਂ ਹੀ ਹੁੰਦੀ ਰਹੇ, ਭਾਵੇਂ ਮੈਂ ਜਿਉਂਦਾ ਰਹਾ ਜਾਂ ਮਰ ਜਾਂਵਾਂ।

‹ਜਿਹੜੇ ਦੁੱਖ ਤੂੰ ਸਹਿਣ ਕਰਨੇ ਹਨ, ਤੂੰ ਉਹਨਾਂ ਤੋਂ ਨਾ ਡਰੀਂ। ਵੇਖੋ, ਸ਼ੈਤਾਨ ਤੁਹਾਡੇ ਵਿੱਚੋਂ ਕਈਆਂ ਦੀ ਪ੍ਰੀਖਿਆ ਲੈਣ ਲਈ ਉਹਨਾਂ ਨੂੰ ਕੈਦ ਵਿੱਚ ਪਾ ਦੇਵੇਗਾ ਅਤੇ ਤੁਹਾਨੂੰ ਦਸ ਦਿਨ ਤੱਕ ਤਸੀਹੇ ਦਿੱਤੇ ਜਾਣਗੇ। ਤੂੰ ਮੌਤ ਤੱਕ ਵਫ਼ਾਦਾਰ ਰਹਿ, ਤਾਂ ਮੈਂ ਤੈਨੂੰ ਜੀਵਨ ਦਾ ਮੁਕਟ ਦਿਆਂਗਾ।›