ਬੁੱਧ ਗਲੀਆਂ ਵਿੱਚ ਉੱਚੀ-ਉੱਚੀ ਪੁਕਾਰਦੀ ਹੈ, ਉਹ ਚੌਂਕਾਂ ਵਿੱਚ ਹਾਕਾਂ ਮਾਰਦੀ ਹੈ।
TSK
TSK · ਮੱਤੀ 13:19
مراجع Treasury of Scripture Knowledge في ਪੰਜਾਬੀ IRV.
ਮੂਰਖ ਦੇ ਹੱਥ ਵਿੱਚ ਬੁੱਧ ਨੂੰ ਮੁੱਲ ਲੈਣ ਲਈ ਪੈਸਾ ਹੋਣ ਦਾ ਕੀ ਲਾਭ, ਜਦ ਉਹ ਚਾਹੁੰਦਾ ਹੀ ਨਹੀਂ?
¶ ਯਿਸੂ ਸਾਰੇ ਗਲੀਲ ਵਿੱਚ ਫਿਰਦਾ ਹੋਇਆ ਉਨ੍ਹਾਂ ਦੇ ਪ੍ਰਾਰਥਨਾ ਘਰਾਂ ਵਿੱਚ ਉਪਦੇਸ਼ ਦਿੰਦਾ ਅਤੇ ਰਾਜ ਦੀ ਖੁਸ਼ਖਬਰੀ ਦਾ ਪਰਚਾਰ ਕਰਦਾ ਅਤੇ ਲੋਕਾਂ ਵਿੱਚੋਂ ਸਾਰੇ ਰੋਗ ਅਤੇ ਸਾਰੀ ਮਾਂਦਗੀ ਨੂੰ ਹਟਾਉਂਦਾ ਸੀ।
‹ਖੇਤ ਸੰਸਾਰ ਹੈ, ਚੰਗਾ ਬੀਜ ਰਾਜ ਦੇ ਪੁੱਤਰ ਅਤੇ ਜੰਗਲੀ ਬੂਟੀ ਦੁਸ਼ਟ ਦੇ ਪੁੱਤਰ ਹਨ।›
¶ ‹ਇਸ ਦ੍ਰਿਸ਼ਟਾਂਤ ਦਾ ਅਰਥ ਇਹ ਹੈ ਕਿ ਬੀਜ ਪਰਮੇਸ਼ੁਰ ਦਾ ਬਚਨ ਹੈ।›
‹ਅਤੇ ਉਸ ਨਗਰ ਦੇ ਰੋਗੀਆਂ ਨੂੰ ਚੰਗਾ ਕਰੋ ਅਤੇ ਉਨ੍ਹਾਂ ਨੂੰ ਦੱਸੋ ਕਿ ਪਰਮੇਸ਼ੁਰ ਦਾ ਰਾਜ ਤੁਹਾਡੇ ਨੇੜੇ ਆ ਗਿਆ ਹੈ।›
‹ਤੁਹਾਨੂੰ ਜੋ ਮੈਂ ਕਹਿ ਰਿਹਾ ਹਾਂ ਕਿਉਂ ਸਮਝ ਨਹੀਂ ਆ ਰਿਹਾ? ਕਿਉਂਕਿ ਤੁਸੀਂ ਮੇਰੇ ਬਚਨ ਨੂੰ ਸੁਨਣ ਲਈ ਤਿਆਰ ਨਹੀਂ ਹੋ।›
¶ ਜਦੋਂ ਉਨ੍ਹਾਂ ਨੇ ਮੁਰਦਿਆਂ ਦੇ ਜੀ ਉੱਠਣ ਦੀ ਗੱਲ ਸੁਣੀ ਤਾਂ ਕਈ ਮਖ਼ੌਲ ਕਰਨ ਲੱਗੇ ਪਰ ਕੁਝ ਨੇ ਆਖਿਆ, ਅਸੀਂ ਇਹ ਗੱਲ ਤੇਰੇ ਕੋਲੋਂ ਕਦੇ ਫੇਰ ਸੁਣਾਂਗੇ।
ਅਤੇ ਹੁਣ ਵੇਖੋ, ਮੈਂ ਜਾਣਦਾ ਹਾਂ ਜੋ ਤੁਸੀਂ ਸਭ ਜਿਨ੍ਹਾਂ ਵਿੱਚ ਮੈਂ ਰਾਜ ਦਾ ਪਰਚਾਰ ਕੀਤਾ, ਤੁਸੀਂ ਮੇਰਾ ਮੂੰਹ ਫੇਰ ਕਦੇ ਨਾ ਵੇਖੋਗੇ।
ਪਰ ਉਹ ਆਪਣੀ ਦੇਵਪੂਜਾ ਬਾਰੇ ਅਤੇ ਕਿਸੇ ਯਿਸੂ ਦੇ ਵਿਖੇ ਜੋ ਮਰ ਚੁੱਕਿਆ ਪਰ ਪੌਲੁਸ ਆਖਦਾ ਕਿ ਉਹ ਤਾਂ ਜਿਉਂਦਾ ਹੈ ਉਸ ਨਾਲ ਝਗੜਾ ਕਰਦੇ ਸਨ।
¶ ਜਦੋਂ ਉਨ੍ਹਾਂ ਨੇ ਉਹ ਦੇ ਲਈ ਇੱਕ ਦਿਨ ਠਹਿਰਾਇਆ, ਤਦ ਬਹੁਤ ਸਾਰੇ ਉਹ ਦੇ ਡੇਰੇ ਉੱਤੇ ਉਸ ਕੋਲ ਆਏ ਅਤੇ ਉਹ ਪਰਮੇਸ਼ੁਰ ਦੇ ਰਾਜ ਉੱਤੇ ਗਵਾਹੀ ਦੇ ਕੇ ਮੂਸਾ ਦੀ ਬਿਵਸਥਾ ਅਤੇ ਨਬੀਆਂ ਵਿੱਚੋਂ ਯਿਸੂ ਦੇ ਹੱਕ ਵਿੱਚ ਸਬੂਤ ਲੈ ਕੇ ਸਵੇਰ ਤੋਂ ਲੈ ਕੇ ਸ਼ਾਮ ਤੱਕ ਉਨ੍ਹਾਂ ਨੂੰ ਉਪਦੇਸ਼ ਕਰਦਾ ਰਿਹਾ!
ਪਰ ਜਿਹੜੇ ਵਿਦ੍ਰੋਹੀ ਹਨ ਅਤੇ ਸੱਚ ਨੂੰ ਨਹੀਂ ਮੰਨਦੇ ਸਗੋਂ ਝੂਠ ਨੂੰ ਮੰਨਦੇ ਹਨ, ਉਨ੍ਹਾਂ ਉੱਤੇ ਗੁੱਸਾ ਅਤੇ ਕ੍ਰੋਧ ਹੋਵੇਗਾ।
ਸਗੋਂ ਅਸੀਂ ਸ਼ਰਮ ਦੀਆਂ ਗੁਪਤ ਗੱਲਾਂ ਨੂੰ ਛੱਡਿਆ ਹੈ ਅਤੇ ਨਾ ਚਤਰਾਈ ਦੀ ਚਾਲ ਚੱਲਦੇ, ਨਾ ਪਰਮੇਸ਼ੁਰ ਦੇ ਬਚਨ ਵਿੱਚ ਮਿਲਾਵਟ ਕਰਦੇ ਹਾਂ, ਸਗੋਂ ਸੱਚ ਨੂੰ ਪ੍ਰਗਟ ਕਰ ਕੇ ਹਰੇਕ ਮਨੁੱਖ ਦੇ ਵਿਵੇਕ ਵਿੱਚ ਪਰਮੇਸ਼ੁਰ ਦੇ ਅੱਗੇ ਆਪਣਾ ਪ੍ਰਮਾਣ ਦਿੰਦੇ ਹਾਂ।
ਅਤੇ ਉਹ ਸਾਰੇ ਦੋਸ਼ੀ ਠਹਿਰਣ ਜਿਨ੍ਹਾਂ ਨੇ ਸੱਚ ਨੂੰ ਨਾ ਮੰਨਿਆ ਸਗੋਂ ਝੂਠ ਉੱਤੇ ਪਰਸੰਨ ਰਹੇ।
ਹੇ ਪਿਤਾਓ, ਮੈਂ ਤੁਹਾਨੂੰ ਲਿਖਦਾ ਹਾਂ ਕਿਉਂਕਿ ਤੁਸੀਂ ਉਹ ਨੂੰ ਜਾਣਦੇ ਹੋ ਜਿਹੜਾ ਸ਼ੁਰੂਆਤ ਤੋਂ ਹੈ। ਹੇ ਜੁਆਨੋ, ਮੈਂ ਤੁਹਾਨੂੰ ਲਿਖਦਾ ਹਾਂ ਕਿਉਂਕਿ ਤੁਸੀਂ ਉਸ ਦੁਸ਼ਟ ਨੂੰ ਜਿੱਤ ਲਿਆ ਹੈ। ਹੇ ਬਾਲਕੋ, ਮੈਂ ਤੁਹਾਨੂੰ ਲਿਖਿਆ ਕਿਉਂਕਿ ਤੁਸੀਂ ਪਿਤਾ ਨੂੰ ਜਾਣਦੇ ਹੋ।
¶ ਅਸੀਂ ਜਾਣਦੇ ਹਾਂ ਕਿ ਹਰ ਕੋਈ ਜਿਹੜਾ ਪਰਮੇਸ਼ੁਰ ਤੋਂ ਜੰਮਿਆ ਹੈ, ਸੋ ਪਾਪ ਨਹੀਂ ਕਰਦਾ ਸਗੋਂ ਜਿਹੜਾ ਪਰਮੇਸ਼ੁਰ ਤੋਂ ਜੰਮਿਆ ਉਹ ਉਸ ਦੀ ਰਖਵਾਲੀ ਕਰਦਾ ਹੈ ਅਤੇ ਉਹ ਦੁਸ਼ਟ ਉਸ ਨੂੰ ਹੱਥ ਨਹੀਂ ਲਾਉਂਦਾ।