ਧੰਨ ਹੈ ਉਹ ਮਨੁੱਖ ਜਿਹੜਾ ਦੁਸ਼ਟਾਂ ਦੀ ਸਮਝ ਉੱਤੇ ਨਹੀਂ ਚੱਲਦਾ, ਨਾ ਪਾਪੀਆਂ ਦੇ ਰਾਹ ਵਿੱਚ ਖੜ੍ਹਾ ਹੁੰਦਾ, ਅਤੇ ਨਾ ਮਖ਼ੌਲੀਆਂ ਦੀ ਮੰਡਲੀ ਵਿੱਚ ਬੈਠਦਾ ਹੈ!
TSK
TSK · ਮੱਤੀ 13:23
مراجع Treasury of Scripture Knowledge في ਪੰਜਾਬੀ IRV.
ਤਾਂ ਜੋ ਬੁੱਧਵਾਨ ਸੁਣ ਕੇ ਆਪਣੇ ਗਿਆਨ ਨੂੰ ਵਧਾਵੇ ਅਤੇ ਸਮਝ ਵਾਲਾ ਬੁੱਧ ਦੀਆਂ ਜੁਗਤਾਂ ਪ੍ਰਾਪਤ ਕਰੇ,
ਉਹਨਾਂ ਸਾਰੇ ਅਪਰਾਧਾਂ ਨੂੰ ਜਿਹਨਾਂ ਵਿੱਚ ਤੁਸੀਂ ਅਪਰਾਧੀ ਬਣੇ ਆਪਣੇ ਤੋਂ ਦੂਰ ਕਰੋ ਅਤੇ ਆਪਣੇ ਲਈ ਨਵਾਂ ਦਿਲ ਤੇ ਨਵੀਂ ਆਤਮਾ ਬਣਾਓ। ਹੇ ਇਸਰਾਏਲ ਦੇ ਘਰਾਣੇ, ਤੁਸੀਂ ਕਿਉਂ ਮਰੋਗੇ?
ਸੋ ਤੁਸੀਂ ਤੋਬਾ ਦੇ ਯੋਗ ਫਲ ਲਿਆਓ।
¶ ‹ਜੇ ਰੁੱਖ ਨੂੰ ਚੰਗਾ ਆਖੋ, ਤਾਂ ਉਸ ਦੇ ਫਲ ਨੂੰ ਵੀ ਚੰਗਾ ਆਖੋ ਜਾਂ ਰੁੱਖ ਨੂੰ ਬੁਰਾ ਆਖੋ ਤਾਂ ਉਸ ਦੇ ਫਲ ਨੂੰ ਵੀ ਬੁਰਾ ਆਖੋ, ਕਿਉਂਕਿ ਰੁੱਖ ਆਪਣੇ ਫਲਾਂ ਤੋਂ ਹੀ ਪਛਾਣਿਆ ਜਾਂਦਾ ਹੈ।›
‹ਅਤੇ ਜਿਹੜੇ ਚੰਗੀ ਜ਼ਮੀਨ ਵਿੱਚ ਬੀਜੇ ਗਏ ਸਨ ਸੋ ਉਹ ਲੋਕ ਹਨ ਜਿਹੜੇ ਬਚਨ ਨੂੰ ਸੁਣ ਕੇ ਮੰਨ ਲੈਂਦੇ ਅਤੇ ਫਲ ਦਿੰਦੇ ਹਨ, ਕੁਝ ਤੀਹ ਗੁਣਾ ਕੁਝ ਸੱਠ ਗੁਣਾ ਕੁਝ ਸੌ ਗੁਣਾ।›
¶ ‹ਕੋਈ ਚੰਗਾ ਰੁੱਖ ਨਹੀਂ ਹੈ ਜਿਹੜਾ ਮਾੜਾ ਫਲ ਦੇਵੇ ਅਤੇ ਫੇਰ ਕੋਈ ਮਾੜਾ ਰੁੱਖ ਨਹੀਂ ਹੈ ਜਿਹੜਾ ਚੰਗਾ ਫਲ ਦੇਵੇ।›
‹ਸ਼ਾਇਦ ਅਗਲੇ ਸਾਲ ਫਲ ਲੱਗੇ। ਨਹੀਂ ਤਾਂ ਇਸ ਨੂੰ ਵਢਾ ਦੇਣਾ।›
‹ਇੱਕ ਵਿਅਕਤੀ ਜਿਹੜਾ ਪਰਮੇਸ਼ੁਰ ਤੋਂ ਹੈ, ਪਰਮੇਸ਼ੁਰ ਦੇ ਸ਼ਬਦਾਂ ਨੂੰ ਕਬੂਲ ਕਰਦਾ ਹੈ ਪਰ ਤੁਸੀਂ ਸੁਨਣ ਤੋਂ ਇੰਨਕਾਰ ਕਰਦੇ ਹੋ ਕਿਉਂਕਿ ਤੁਸੀਂ ਪਰਮੇਸ਼ੁਰ ਤੋਂ ਨਹੀਂ ਹੋ।”›
¶ ਯਿਸੂ ਨੇ ਕਿਹਾ, ‹“ਮੈਂ ਅੰਗੂਰ ਦੀ ਸੱਚੀ ਵੇਲ ਹਾਂ, ਮੇਰਾ ਪਿਤਾ ਬਾਗਵਾਨ ਹੈ।”›
‹ਹੁਣ ਉਹ ਜਾਣਦੇ ਹਨ ਕਿ ਜੋ ਕੁਝ ਵੀ ਤੂੰ ਮੈਨੂੰ ਦਿੱਤਾ ਹੈ ਤੇਰੇ ਵਲੋਂ ਹੀ ਆਇਆ ਹੈ।›
ਇੱਥੇ ਦੇ ਲੋਕ ਥਸਲੁਨੀਕੇ ਦੇ ਲੋਕਾਂ ਨਾਲੋਂ ਬਹੁਤ ਚੰਗੇ ਸਨ ਇਸ ਲਈ ਜੋ ਇਹਨਾਂ ਨੇ ਦਿਲ ਦੀ ਵੱਡੀ ਲਗਨ ਨਾਲ ਬਚਨ ਨੂੰ ਮੰਨ ਲਿਆ ਅਤੇ ਹਰ ਰੋਜ਼ ਪਵਿੱਤਰ ਗ੍ਰੰਥ ਵਿੱਚ ਲੱਭਦੇ ਰਹਿੰਦੇ ਸਨ ਕਿ ਇਹ ਗੱਲਾਂ ਇਸੇ ਤਰ੍ਹਾਂ ਹਨ ਕਿ ਨਹੀਂ।
¶ ਅਤੇ ਜਿਹੜਾ ਬੀਜਣ ਵਾਲੇ ਨੂੰ ਬੀਜ ਅਤੇ ਖਾਣ ਲਈ ਰੋਟੀ ਦਿੰਦਾ ਹੈ ਉਹ ਤੁਹਾਨੂੰ ਬੀਜਣ ਲਈ ਬੀਜ ਦੇਵੇਗਾ ਅਤੇ ਉਸ ਨੂੰ ਵਧਾਵੇਗਾ ਅਤੇ ਤੁਹਾਡੇ ਧਾਰਮਿਕਤਾ ਦੇ ਫਲ ਵਿੱਚ ਵਾਧਾ ਕਰੇਗਾ।
ਅਤੇ ਧਾਰਮਿਕਤਾ ਦੇ ਫਲ ਨਾਲ ਜੋ ਯਿਸੂ ਮਸੀਹ ਦੇ ਵਸੀਲੇ ਕਰਕੇ ਹੁੰਦਾ ਹੈ, ਭਰਪੂਰ ਰਹੋ ਭਈ ਪਰਮੇਸ਼ੁਰ ਦੀ ਵਡਿਆਈ ਅਤੇ ਉਸਤਤ ਹੋਵੇ।
ਅਤੇ ਉਹ ਤੁਹਾਡੇ ਕੋਲ ਆ ਪਹੁੰਚੀ ਅਤੇ ਜਿਵੇਂ ਉਹ ਸਾਰੇ ਸੰਸਾਰ ਵਿੱਚ ਵੀ ਫੈਲਦੀ ਅਤੇ ਵਧਦੀ ਹੈ ਤਿਵੇਂ ਉਸ ਦਿਨ ਤੋਂ ਜਦ ਤੁਸੀਂ ਉਸ ਨੂੰ ਸੁਣਿਆ ਅਤੇ ਪਰਮੇਸ਼ੁਰ ਦੀ ਕਿਰਪਾ ਨੂੰ ਸਚਿਆਈ ਨਾਲ ਪਛਾਣਿਆ ਤੁਹਾਡੇ ਵਿੱਚ ਵੀ ਫੈਲਦੀ ਅਤੇ ਵਧਦੀ ਹੈ।
¶ ਮੁੱਕਦੀ ਗੱਲ, ਹੇ ਭਰਾਵੋ, ਅਸੀਂ ਪ੍ਰਭੂ ਯਿਸੂ ਵਿੱਚ ਤੁਹਾਡੇ ਅੱਗੇ ਬੇਨਤੀ ਕਰਦੇ ਅਤੇ ਤੁਹਾਨੂੰ ਆਗਿਆ ਦਿੰਦੇ ਹਾਂ ਕਿ ਜਿਵੇਂ ਤੁਸੀਂ ਸਾਡੇ ਕੋਲੋਂ ਸਿੱਖਿਆ ਪ੍ਰਾਪਤ ਕੀਤੀ ਕਿ ਕਿਹੋ ਜਿਹਾ ਚਾਲ-ਚੱਲਣ ਸਾਨੂੰ ਚੱਲਣਾ ਅਤੇ ਪਰਮੇਸ਼ੁਰ ਨੂੰ ਪ੍ਰਸੰਨ ਕਰਨਾ ਚਾਹੀਦਾ ਹੈ - ਜਿਵੇਂ ਤੁਸੀਂ ਚੱਲਦੇ ਵੀ ਹੋ - ਸੋ ਇਸ ਵਿੱਚ ਹੋਰ ਵੀ ਵਧਦੇ ਜਾਵੋ।
¶ ਪਰ ਹੇ ਭਰਾਵੋ, ਪ੍ਰਭੂ ਦੇ ਪਿਆਰਿਓ, ਸਾਨੂੰ ਚਾਹੀਦਾ ਹੈ ਜੋ ਤੁਹਾਡੇ ਲਈ ਸਦਾ ਪਰਮੇਸ਼ੁਰ ਦਾ ਧੰਨਵਾਦ ਕਰਦੇ ਰਹੀਏ ਕਿਉਂਕਿ ਪਰਮੇਸ਼ੁਰ ਨੇ ਆਦ ਤੋਂ ਹੀ ਤੁਹਾਨੂੰ ਚੁਣ ਲਿਆ ਜੋ ਆਤਮਾ ਤੋਂ ਪਵਿੱਤਰ ਹੋ ਕੇ ਅਤੇ ਸਚਿਆਈ ਤੇ ਵਿਸ਼ਵਾਸ ਕਰਕੇ ਮੁਕਤੀ ਪਾਓ।
ਜਿਹੜੀ ਭੂਮੀ ਉਸ ਵਰਖਾ ਨੂੰ ਜੋ ਉਸ ਉੱਤੇ ਵਾਰ-ਵਾਰ ਪੈਂਦੀ ਹੈ ਪੀ ਗਈ ਅਤੇ ਜਿਨ੍ਹਾਂ ਲਈ ਵਾਹੀ ਜਾਂਦੀ ਹੈ ਉਨ੍ਹਾਂ ਦੇ ਯੋਗ ਸਾਗ ਪੱਤ ਉਗਾਉਂਦੀ ਹੈ ਉਹ ਨੂੰ ਪਰਮੇਸ਼ੁਰ ਤੋਂ ਬਰਕਤ ਮਿਲਦੀ ਹੈ।
ਸੋ ਅਸੀਂ ਉਹ ਦੇ ਦੁਆਰਾ ਉਸਤਤ ਦਾ ਬਲੀਦਾਨ ਅਰਥਾਤ ਉਨ੍ਹਾਂ ਬੁਲ੍ਹਾਂ ਦਾ ਫਲ ਜਿਹੜੇ ਉਹ ਦੇ ਨਾਮ ਨੂੰ ਮੰਨ ਲੈਂਦੇ ਹਨ, ਪਰਮੇਸ਼ੁਰ ਦੇ ਅੱਗੇ ਸਦਾ ਚੜ੍ਹਾਇਆ ਕਰੀਏ।
¶ ਇਸ ਕਾਰਨ ਤੁਸੀਂ ਸਾਰੀ ਬਦੀ, ਸਾਰਾ ਛਲ, ਕਪਟ, ਖਾਰ ਅਤੇ ਸਾਰੀਆਂ ਚੁਗਲੀਆਂ ਨੂੰ ਛੱਡ ਕੇ
ਪਰ ਸਾਡੇ ਪ੍ਰਭੂ ਅਤੇ ਮੁਕਤੀਦਾਤੇ ਯਿਸੂ ਮਸੀਹ ਦੀ ਕਿਰਪਾ ਅਤੇ ਗਿਆਨ ਵਿੱਚ ਵਧਦੇ ਜਾਓ। ਉਹ ਦੀ ਵਡਿਆਈ ਹੁਣ ਅਤੇ ਜੁੱਗੋ-ਜੁੱਗ ਹੁੰਦੀ ਰਹੇ। ਆਮੀਨ।