ਤਦ ਇਹ ਅੱਧੀ ਰਾਤ ਨੂੰ ਉੱਠੀ, ਜਦ ਤੇਰੀ ਦਾਸੀ ਸੁੱਤੀ ਹੋਈ ਸੀ, ਤਾਂ ਮੇਰੇ ਬੱਚੇ ਨੂੰ ਮੇਰੇ ਨਾਲੋਂ ਲਿਆ ਅਤੇ ਆਪਣੀ ਹਿੱਕ ਨਾਲ ਲਿਟਾ ਲਿਆ ਅਤੇ ਆਪਣਾ ਮੁਰਦਾ ਬੱਚਾ ਮੇਰੀ ਹਿੱਕ ਨਾਲ ਲਿਟਾ ਦਿੱਤਾ।
TSK
TSK · ਮੱਤੀ 13:25
مراجع Treasury of Scripture Knowledge في ਪੰਜਾਬੀ IRV.
‹ਅਤੇ ਉਹ ਜਿਸ ਵੈਰੀ ਨੇ ਉਸ ਨੂੰ ਬੀਜਿਆ, ਉਹ ਸ਼ੈਤਾਨ ਹੈ। ਵਾਢੀ ਦਾ ਵੇਲਾ ਸੰਸਾਰ ਦਾ ਅੰਤ ਹੈ ਅਤੇ ਵੱਢਣ ਵਾਲੇ ਸਵਰਗ ਦੂਤ ਹਨ।›
ਅਤੇ ਤੁਹਾਡੇ ਆਪਣੇ ਹੀ ਵਿੱਚੋਂ ਕਈ ਪੁਰਸ਼ ਖੜੇ ਹੋਣਗੇ ਜਿਹੜੇ ਉਲਟੀਆਂ ਗੱਲਾਂ ਕਰਨਗੇ ਅਤੇ ਚੇਲਿਆਂ ਨੂੰ ਆਪਣੇ ਵੱਲ ਖਿੱਚ ਲੈਣਗੇ।
ਪਰ ਉਨ੍ਹਾਂ ਝੂਠੇ ਭਰਾਵਾਂ ਦੇ ਕਾਰਨ ਜੋ ਚੁੱਪ ਕੀਤੇ ਉਸ ਅਜ਼ਾਦੀ ਦੀ ਸੂਹ ਲੈਣ ਲਈ ਜਿਹੜੀ ਮਸੀਹ ਯਿਸੂ ਵਿੱਚ ਸਾਨੂੰ ਮਿਲੀ, ਚੋਰੀ ਵੜ ਆਏ ਕਿ ਸਾਨੂੰ ਬੰਧਨ ਵਿੱਚ ਲਿਆਉਣ।
ਵੇਖਣਾ ਭਈ ਕੋਈ ਪਰਮੇਸ਼ੁਰ ਦੀ ਕਿਰਪਾ ਤੋਂ ਵਾਂਝਾ ਨਾ ਰਹੇ ਅਤੇ ਨਾ ਹੋਵੇ ਭਈ ਕੋਈ ਕੁੜੱਤਣ ਦੀ ਜੜ੍ਹ ਫੁੱਟ ਕੇ ਦੁੱਖ ਦੇਵੇ ਅਤੇ ਉਹ ਦੇ ਕਾਰਨ ਬਹੁਤਿਆਂ ਦਾ ਜੀਵਨ ਭਰਿਸ਼ਟ ਹੋ ਜਾਵੇ।
¶ ਪਰ ਉਨ੍ਹਾਂ ਲੋਕਾਂ ਵਿੱਚ ਝੂਠੇ ਨਬੀ ਵੀ ਉੱਠੇ ਜਿਵੇਂ ਤੁਹਾਡੇ ਵਿੱਚ ਵੀ ਝੂਠੇ ਉਪਦੇਸ਼ਕ ਹੋਣਗੇ, ਜਿਹੜੇ ਨਾਸ ਕਰਨ ਵਾਲੀਆਂ ਗੱਲਾਂ ਚੋਰੀ ਅੰਦਰ ਲਿਆਉਣਗੇ ਅਤੇ ਉਸ ਸੁਆਮੀ ਦਾ ਜਿਸ ਨੇ ਉਨ੍ਹਾਂ ਨੂੰ ਮੁੱਲ ਲਿਆ ਸੀ ਇਨਕਾਰ ਕਰ ਕੇ ਛੇਤੀ ਆਪਣਾ ਨਾਸ ਕਰਾਉਣਗੇ।
ਅਤੇ ਉਹ ਵੱਡਾ ਅਜਗਰ ਹੇਠਾਂ ਸੁੱਟਿਆ ਗਿਆ, ਉਹ ਪੁਰਾਣਾ ਸੱਪ ਜਿਸ ਨੂੰ ਇਬਲੀਸ ਅਤੇ ਸ਼ੈਤਾਨ ਵੀ ਕਿਹਾ ਜਾਂਦਾ ਹੈ ਜੋ ਸਾਰੇ ਸੰਸਾਰ ਨੂੰ ਭਰਮਾਉਂਦਾ ਹੈ, ਉਹ ਅਤੇ ਉਹ ਦੇ ਦੂਤ ਧਰਤੀ ਉੱਤੇ ਸੁੱਟੇ ਗਏ।