ਧਰਤੀ ਵਿੱਚ ਪਹਾੜਾਂ ਦੀ ਟੀਸੀ ਉੱਤੇ ਬਹੁਤਾ ਅੰਨ ਹੋਵੇ, ਉਹ ਦਾ ਫਲ ਲਬਾਨੋਨ ਵਾਂਗੂੰ ਝੂਮੇ, ਅਤੇ ਸ਼ਹਿਰ ਦੇ ਲੋਕ ਧਰਤੀ ਦੀ ਹਰਿਆਉਲ ਵਾਂਗੂੰ ਲਹਿ ਲਹਾਉਣ!
TSK
TSK · ਮੱਤੀ 13:32
مراجع Treasury of Scripture Knowledge في ਪੰਜਾਬੀ IRV.
¶ ਆਖਰੀ ਦਿਨਾਂ ਦੇ ਵਿੱਚ ਅਜਿਹਾ ਹੋਵੇਗਾ ਕਿ ਯਹੋਵਾਹ ਦੇ ਭਵਨ ਦਾ ਪਰਬਤ ਪਰਬਤਾਂ ਦੇ ਸਿਰੇ ਉੱਤੇ ਕਾਇਮ ਕੀਤਾ ਜਾਵੇਗਾ, ਅਤੇ ਉਹ ਪਹਾੜੀਆਂ ਤੋਂ ਉੱਚਾ ਕੀਤਾ ਜਾਵੇਗਾ, ਅਤੇ ਸਭ ਕੌਮਾਂ ਧਾਰ ਵਾਂਗੂੰ ਉਸ ਦੇ ਵੱਲ ਵਗਣਗੀਆਂ।
ਅਕਾਸ਼ ਦੇ ਸਾਰੇ ਪੰਛੀ ਉਹ ਦੀਆਂ ਟਹਿਣੀਆਂ ਤੇ ਆਪਣੇ ਆਲ੍ਹਣੇ ਬਣਾਉਂਦੇ ਸਨ ਅਤੇ ਉਹ ਦੀਆਂ ਡਾਲੀਆਂ ਦੇ ਹੇਠਾਂ, ਖੇਤ ਦੇ ਸਾਰੇ ਦਰਿੰਦੇ ਬੱਚਿਆਂ ਨੂੰ ਜਨਮ ਦਿੰਦੇ ਸਨ। ਸਾਰੀਆਂ ਵੱਡੀਆਂ ਕੌਮਾਂ ਉਸ ਦੇ ਪਰਛਾਵੇਂ ਵਿੱਚ ਵੱਸਦੀਆਂ ਸਨ।
ਤੁਸੀਂ ਉਹ ਨੂੰ ਵੇਖਦੇ ਰਹੇ ਇਥੋਂ ਤੱਕ ਜੋ ਇੱਕ ਪੱਥਰ ਬਿਨ੍ਹਾਂ ਹੱਥ ਲਾਏ ਵੱਢ ਕੇ ਕੱਢਿਆ ਗਿਆ, ਜਿਸਨੇ ਉਸ ਮੂਰਤ ਨੂੰ ਉਹ ਦੇ ਪੈਰਾਂ ਉੱਤੇ ਜਿਹੜੇ ਲੋਹੇ ਅਤੇ ਮਿੱਟੀ ਦੇ ਸਨ ਮਾਰਿਆ ਅਤੇ ਉਹ ਨੂੰ ਟੋਟੇ-ਟੋਟੇ ਕਰ ਦਿੱਤਾ।
ਉਹ ਦੇ ਪੱਤੇ ਸੋਹਣੇ ਅਤੇ ਉਹ ਦਾ ਫਲ ਬਹੁਤਾ ਸੀ ਤੇ ਉਹ ਦੇ ਵਿੱਚ ਸਭਨਾਂ ਲਈ ਭੋਜਨ ਸੀ। ਜੰਗਲੀ ਜਾਨਵਰ ਉਹ ਦੀ ਛਾਂ ਵਿੱਚ ਅਤੇ ਅਕਾਸ਼ ਦੇ ਪੰਛੀ ਉਹ ਦੀਆਂ ਟਹਿਣੀਆਂ ਉੱਤੇ ਵਸੇਰਾ ਕਰਦੇ ਸਨ ਅਤੇ ਸਾਰੇ ਪ੍ਰਾਣੀ ਉਸ ਤੋਂ ਪਾਲੇ ਜਾਂਦੇ ਸਨ।
ਉਹ ਕੌਣ ਹੈ ਜਿਸ ਨੇ ਛੋਟੀਆਂ ਗੱਲਾਂ ਦੇ ਦਿਨ ਦੀ ਨਿਰਾਦਰੀ ਕੀਤੀ ਹੋਵੇ? ਉਹ ਅਨੰਦ ਹੋਣਗੇ ਅਤੇ ਜ਼ਰੂੱਬਾਬਲ ਦੇ ਹੱਥ ਵਿੱਚ ਸਾਹਲ ਨੂੰ ਵੇਖਣਗੇ, ਇਹ ਯਹੋਵਾਹ ਦੀਆਂ ਸੱਤ ਅੱਖਾਂ ਹਨ, ਜਿਹੜੀਆਂ ਸਾਰੀ ਧਰਤੀ ਵਿੱਚ ਨੱਠੀਆਂ ਫਿਰਦੀਆਂ ਹਨ।
ਪਰ ਇੱਕ ਦਿਨ ਹੋਵੇਗਾ ਜਿਹ ਨੂੰ ਯਹੋਵਾਹ ਹੀ ਜਾਣਦਾ ਹੈ, ਨਾ ਦਿਨ ਹੋਵੇਗਾ ਨਾ ਰਾਤ ਪਰ ਸ਼ਾਮ ਦੇ ਵੇਲੇ ਚਾਨਣ ਹੋਵੇਗਾ।
ਸੋ ਉਨ੍ਹਾਂ ਨੇ ਸੁਣ ਕੇ ਪਰਮੇਸ਼ੁਰ ਦੀ ਵਡਿਆਈ ਕੀਤੀ ਅਤੇ ਉਸ ਨੂੰ ਕਿਹਾ, ਭਾਈ, ਤੂੰ ਵੇਖਦਾ ਹੈਂ ਜੋ ਯਹੂਦੀਆਂ ਵਿੱਚ ਕਈ ਹਜ਼ਾਰ ਵਿਸ਼ਵਾਸੀ ਹਨ ਅਤੇ ਸਭ ਬਿਵਸਥਾ ਦੇ ਲਈ ਗੈਰਤ ਵਾਲੇ ਹਨ।
¶ ਫੇਰ ਸੱਤਵੇਂ ਦੂਤ ਨੇ ਤੁਰ੍ਹੀ ਵਜਾਈ, ਤਾਂ ਸਵਰਗ ਵਿੱਚ ਵੱਡੀ ਅਵਾਜ਼ ਇਹ ਆਖਦਿਆਂ ਸੁਣੀ - ਸੰਸਾਰ ਦਾ ਰਾਜ ਸਾਡੇ ਪ੍ਰਭੂ ਦਾ ਅਤੇ ਉਹ ਦੇ ਮਸੀਹ ਦਾ ਹੋ ਗਿਆ ਹੈ, ਅਤੇ ਉਹ ਜੁੱਗੋ-ਜੁੱਗ ਰਾਜ ਕਰੇਗਾ!