ਮੈਂ ਆਪਣਾ ਮੂੰਹ ਦ੍ਰਿਸ਼ਟਾਂਤਾਂ ਵਿੱਚ ਖੋਲ੍ਹਾਂਗਾ, ਮੈਂ ਪੁਰਾਣਿਆਂ ਸਮਿਆਂ ਦੀਆਂ ਬੁਝਾਰਤਾਂ ਉਚਾਰਾਂਗਾ,
TSK
TSK · ਮੱਤੀ 13:35
مراجع Treasury of Scripture Knowledge في ਪੰਜਾਬੀ IRV.
ਸੱਚ-ਮੁੱਚ ਪ੍ਰਭੂ ਯਹੋਵਾਹ ਆਪਣੇ ਸੇਵਕ ਨਬੀਆਂ ਉੱਤੇ ਆਪਣਾ ਭੇਤ ਪਰਗਟ ਕੀਤੇ ਬਿਨ੍ਹਾਂ ਕੋਈ ਕੰਮ ਨਹੀਂ ਕਰੇਗਾ।
ਸੋ ਇਹ ਇਸ ਲਈ ਹੋਇਆ ਕਿ ਨਬੀ ਦਾ ਇਹ ਬਚਨ ਪੂਰਾ ਹੋਵੇ,
‹ਪਰ ਨਿਆਂ ਦੇ ਦਿਨ ਤੁਹਾਡੇ ਨਾਲੋਂ ਸੂਰ ਅਤੇ ਸੈਦਾ ਦਾ ਹਾਲ ਸਹਿਣ ਯੋਗ ਹੋਵੇਗਾ।›
ਇਹ ਉਹ ਹੀ ਪ੍ਰਭੂ ਆਖਦਾ ਹੈ, ਜਿਹੜਾ ਸੰਸਾਰ ਦੀ ਉਤਪਤੀ ਤੋਂ ਹੀ ਇਹ ਗੱਲਾਂ ਪਰਗਟ ਕਰਦਾ ਆਇਆ ਹੈ।
ਸਗੋਂ ਪਰਮੇਸ਼ੁਰ ਦਾ ਗੁਪਤ ਗਿਆਨ ਭੇਤ ਨਾਲ ਸੁਣਾਉਂਦੇ ਹਾਂ ਜਿਸ ਨੂੰ ਪਰਮੇਸ਼ੁਰ ਨੇ ਜੁੱਗਾਂ ਤੋਂ ਪਹਿਲਾਂ ਸਾਡੀ ਮਹਿਮਾ ਲਈ ਠਹਿਰਾਇਆ।
ਅਤੇ ਇਸ ਗੱਲ ਨੂੰ ਪਰਗਟ ਕਰਾਂ ਕਿ ਉਸ ਭੇਤ ਦੀ ਕੀ ਜੁਗਤੀ ਹੈ ਜਿਹੜਾ ਆਦ ਤੋਂ ਪਰਮੇਸ਼ੁਰ ਵਿੱਚ ਗੁਪਤ ਰਿਹਾ ਹੈ, ਜਿਸ ਨੇ ਯਿਸੂ ਮਸੀਹ ਰਾਹੀਂ ਸਭ ਵਸਤਾਂ ਉਤਪਤ ਕੀਤੀਆਂ!
ਜਿਸ ਨੇ ਸਾਨੂੰ ਬਚਾਇਆ ਅਤੇ ਪਵਿੱਤਰ ਸੱਦੇ ਨਾਲ ਸੱਦਿਆ, ਸਾਡਿਆਂ ਕੰਮਾਂ ਦੇ ਅਨੁਸਾਰ ਨਹੀਂ ਸਗੋਂ ਆਪਣੀ ਮਰਜ਼ੀ ਅਤੇ ਉਸ ਕਿਰਪਾ ਦੇ ਅਨੁਸਾਰ ਜਿਹੜੀ ਮਸੀਹ ਯਿਸੂ ਵਿੱਚ ਸਦੀਪਕ ਸਮਿਆਂ ਤੋਂ ਸਾਡੇ ਉੱਤੇ ਕੀਤੀ ਗਈ।
¶ ਪਰਮੇਸ਼ੁਰ ਨੇ ਬੀਤੇ ਹੋਏ ਸਮਿਆਂ ਵਿੱਚ ਨਬੀਆਂ ਦੇ ਦੁਆਰਾ ਸਾਡੇ ਬਜ਼ੁਰਗਾਂ ਨਾਲ ਕਈ ਵਾਰੀ ਅਤੇ ਕਈ ਤਰੀਕਿਆਂ ਨਾਲ ਗੱਲ ਕੀਤੀ।
ਉਹ ਤਾਂ ਜਗਤ ਦੀ ਨੀਂਹ ਰੱਖਣ ਤੋਂ ਪਹਿਲਾਂ ਹੀ ਠਹਿਰਾਇਆ ਗਿਆ ਸੀ ਪਰ ਸਮਿਆਂ ਦੇ ਅੰਤ ਵਿੱਚ ਤੁਹਾਡੇ ਲਈ ਪ੍ਰਗਟ ਹੋਇਆ।
ਉਹ ਦਰਿੰਦਾ ਜਿਹੜਾ ਤੂੰ ਵੇਖਿਆ ਸੋ ਹੈ ਸੀ ਅਤੇ ਨਹੀਂ ਹੈ ਅਤੇ ਉਹ ਨੇ ਅਥਾਹ ਕੁੰਡ ਵਿੱਚੋਂ ਚੜ੍ਹ ਆਉਣਾ ਅਤੇ ਨਸ਼ਟ ਹੋ ਜਾਣਾ ਹੈ, ਅਤੇ ਧਰਤੀ ਦੇ ਵਾਸੀ ਜਿਨ੍ਹਾਂ ਦਾ ਨਾਮ ਜਗਤ ਦੇ ਮੁੱਢੋਂ ਜੀਵਨ ਦੀ ਪੋਥੀ ਵਿੱਚ ਨਹੀਂ ਲਿਖਿਆ ਗਿਆ ਉਸ ਦਰਿੰਦੇ ਨੂੰ ਵੇਖ ਕੇ ਕਿ ਉਹ ਹੈ ਸੀ ਅਤੇ ਨਹੀਂ ਹੈ ਅਤੇ ਫੇਰ ਆਉਂਦਾ ਹੈ, ਹੈਰਾਨ ਹੋ ਜਾਣਗੇ।