TSK

TSK · ਮੱਤੀ 13:55

مراجع Treasury of Scripture Knowledge في ਪੰਜਾਬੀ IRV.

العودة إلى المقطع

¶ ਯਹੋਵਾਹ ਇਸਰਾਏਲ ਦਾ ਛੁਟਕਾਰਾ ਦੇਣ ਵਾਲਾ ਅਤੇ ਉਹ ਦਾ ਪਵਿੱਤਰ ਪੁਰਖ, ਉਸ ਨੂੰ ਜਿਸ ਨੂੰ ਤੁੱਛ ਜਾਣਿਆ ਜਾਂਦਾ ਹੈ, ਜਿਹੜਾ ਕੌਮਾਂ ਲਈ ਘਿਣਾਉਣਾ ਹੈ ਅਤੇ ਉਸ ਹਾਕਮਾਂ ਦੇ ਦਾਸ ਨੂੰ ਇਹ ਆਖਦਾ ਹੈ, - ਰਾਜੇ ਤੈਨੂੰ ਵੇਖਣਗੇ ਤੇ ਉੱਠਣਗੇ, ਹਾਕਮ ਵੀ ਅਤੇ ਉਹ ਮੱਥਾ ਟੇਕਣਗੇ, ਇਹ ਯਹੋਵਾਹ ਦੇ ਕਾਰਨ ਹੋਵੇਗਾ ਜੋ ਵਫ਼ਾਦਾਰ ਹੈ, ਇਸਰਾਏਲ ਦੇ ਪਵਿੱਤਰ ਪੁਰਖ ਦੇ ਕਾਰਨ ਜਿਸ ਨੇ ਤੈਨੂੰ ਚੁਣਿਆ ਹੈ।

¶ ਯਿਸੂ ਮਸੀਹ ਦਾ ਜਨਮ ਇਸ ਤਰ੍ਹਾਂ ਹੋਇਆ, ਕਿ ਜਦ ਉਹ ਦੀ ਮਾਤਾ ਮਰਿਯਮ ਦੀ ਯੂਸੁਫ਼ ਨਾਲ ਮੰਗਣੀ ਹੋਈ ਸੀ ਤਦ ਉਨ੍ਹਾਂ ਦੇ ਵਿਆਹ ਹੋਣ ਤੋਂ ਪਹਿਲਾਂ ਉਹ ਪਵਿੱਤਰ ਆਤਮਾ ਤੋਂ ਗਰਭਵਤੀ ਪਾਈ ਗਈ।

ਉਨ੍ਹਾਂ ਵਿੱਚ ਮਰਿਯਮ ਮਗਦਲੀਨੀ, ਯਾਕੂਬ ਤੇ ਯੋਸੇਸ ਦੀ ਮਾਤਾ ਮਰਿਯਮ ਅਤੇ ਜ਼ਬਦੀ ਦੇ ਪੁੱਤਰਾਂ ਦੀ ਮਾਤਾ ਸੀ।

¶ ਕਈ ਔਰਤਾਂ ਦੂਰੋਂ ਵੇਖ ਰਹੀਆਂ ਸਨ। ਉਨ੍ਹਾਂ ਵਿੱਚੋਂ ਮਰਿਯਮ ਮਗਦਲੀਨੀ ਅਤੇ ਛੋਟੇ ਯਾਕੂਬ ਅਤੇ ਯੋਸੇਸ ਦੀ ਮਾਤਾ ਮਰਿਯਮ ਅਤੇ ਸਲੋਮੀ ਸੀ।

ਇੱਕ ਕੁਆਰੀ ਦੇ ਕੋਲ ਭੇਜਿਆ ਜਿਸ ਦੀ ਮੰਗਣੀ ਦਾਊਦ ਦੇ ਵੰਸ਼ ਦੇ ਯੂਸਫ਼ ਨਾਲ ਹੋਈ ਸੀ, ਉਸ ਕੁਆਰੀ ਦਾ ਨਾਮ ਮਰਿਯਮ ਸੀ।

¶ ਯਿਸੂ ਆਪ ਜਦ ਉਪਦੇਸ਼ ਦੇਣ ਲੱਗਾ ਤਾਂ ਤੀਹਾਂ ਕੁ ਸਾਲਾਂ ਦਾ ਸੀ ਅਤੇ ਜਿਵੇਂ ਲੋਕ ਸਮਝਦੇ ਸਨ ਉਹ ਯੂਸੁਫ਼ ਦਾ ਪੁੱਤਰ ਸੀ ਜਿਹੜਾ ਏਲੀ ਦਾ ਸੀ।

ਉਸ ਨੂੰ ਖ਼ਬਰ ਦਿੱਤੀ ਗਈ ਕਿ ਤੇਰੀ ਮਾਤਾ ਅਤੇ ਤੇਰੇ ਭਰਾ ਬਾਹਰ ਖੜ੍ਹੇ ਤੈਨੂੰ ਮਿਲਣਾ ਚਾਹੁੰਦੇ ਹਨ।

ਫ਼ਿਲਿਪੁੱਸ ਨੇ ਨਥਾਨਿਏਲ ਨੂੰ ਲੱਭਿਆ ਤੇ ਉਸ ਨੂੰ ਆਖਿਆ, “ਯਾਦ ਕਰ ਮੂਸਾ ਨੇ ਬਿਵਸਥਾ ਵਿੱਚ ਜੋ ਲਿਖਿਆ ਹੈ। ਨਬੀਆਂ ਨੇ ਵੀ ਉਸ ਬਾਰੇ ਲਿਖਿਆ ਹੈ। ਅਸੀਂ ਉਸ ਨੂੰ ਲੱਭ ਲਿਆ ਹੈ। ਉਸਦਾ ਨਾਮ ਯਿਸੂ ਹੈ। ਉਹ ਯੂਸੁਫ਼ ਦਾ ਪੁੱਤਰ ਅਤੇ ਉਹ ਨਾਸਰਤ ਦਾ ਹੈ।”

ਕੁਝ ਹੋਰਾਂ ਨੇ ਆਖਿਆ, “ਉਹ ਮਸੀਹ ਹੈ।” ਕੁਝ ਨੇ ਆਖਿਆ, “ਕੀ, ਮਸੀਹ ਗਲੀਲ ਵਿੱਚ ਆਵੇਗਾ?

ਯਿਸੂ ਦੀ ਮਾਤਾ ਉਸ ਦੀ ਸਲੀਬ ਦੇ ਕੋਲ ਖੜ੍ਹੀ ਸੀ। ਉਸ ਦੀ ਮਾਂ ਦੀ ਭੈਣ, ਕਲੋਪਸ ਦੀ ਪਤਨੀ ਮਰਿਯਮ ਅਤੇ ਮਰਿਯਮ ਮਗਦਲੀਨੀ ਵੀ ਖੜ੍ਹੀਆਂ ਸਨ।