TSK

TSK · ਮੱਤੀ 13:57

مراجع Treasury of Scripture Knowledge في ਪੰਜਾਬੀ IRV.

العودة إلى المقطع

ਉਹ ਪਵਿੱਤਰ ਅਸਥਾਨ ਹੋਵੇਗਾ, ਪਰ ਇਸਰਾਏਲ ਦੇ ਯਹੂਦਾਹ ਦੇ ਘਰਾਣਿਆਂ ਲਈ ਠੋਕਰ ਦਾ ਪੱਥਰ ਅਤੇ ਠੇਡਾ ਖਾਣ ਦੀ ਚੱਟਾਨ ਅਤੇ ਯਰੂਸ਼ਲਮ ਦੇ ਵਾਸੀਆਂ ਲਈ ਫਾਹੀ ਅਤੇ ਫੰਦਾ ਹੋਵੇਗਾ।

ਉਹ ਤੁੱਛ ਅਤੇ ਮਨੁੱਖਾਂ ਵੱਲੋਂ ਤਿਆਗਿਆ ਹੋਇਆ ਸੀ, ਇੱਕ ਦੁਖੀਆ ਮਨੁੱਖ, ਸੋਗ ਦਾ ਜਾਣੂ, ਅਤੇ ਉਸ ਵਾਂਗੂੰ ਜਿਸ ਤੋਂ ਲੋਕ ਮੂੰਹ ਲੁਕਾਉਂਦੇ, ਉਹ ਤੁੱਛ ਜਾਣਿਆ ਗਿਆ ਅਤੇ ਅਸੀਂ ਉਸ ਦੀ ਕਦਰ ਨਾ ਕੀਤੀ।

ਭਲਾ, ਇਹ ਤਰਖਾਣ ਨਹੀਂ ਹੈ, ਮਰਿਯਮ ਦਾ ਪੁੱਤਰ ਅਤੇ ਯਾਕੂਬ, ਯੋਸੇਸ, ਯਹੂਦਾਹ ਅਤੇ ਸ਼ਮਊਨ ਦਾ ਭਰਾ ਅਤੇ ਉਹ ਦੀਆਂ ਭੈਣਾਂ ਇੱਥੇ ਸਾਡੇ ਕੋਲ ਨਹੀਂ ਹਨ? ਸੋ ਉਨ੍ਹਾਂ ਨੇ ਇਸ ਗੱਲ ਤੋਂ ਠੋਕਰ ਖਾਧੀ।

ਤਦ ਸ਼ਮਊਨ ਨੇ ਉਨ੍ਹਾਂ ਨੂੰ ਬਰਕਤ ਦਿੱਤੀ ਅਤੇ ਉਸ ਦੀ ਮਾਤਾ ਮਰਿਯਮ ਨੂੰ ਆਖਿਆ, ਵੇਖ ਇਹ ਬਾਲਕ ਇਸਰਾਏਲ ਵਿੱਚ ਬਹੁਤਿਆਂ ਦੇ ਡਿੱਗਣ ਅਤੇ ਉੱਠਣ ਲਈ ਇੱਕ ਨਿਸ਼ਾਨ ਠਹਿਰਾਇਆ ਹੋਇਆ ਹੈ, ਜਿਸ ਦੇ ਵਿਰੁੱਧ ਗੱਲਾਂ ਹੋਣਗੀਆਂ।

‹ਅਤੇ ਧੰਨ ਹੈ ਉਹ ਜੋ ਮੇਰੇ ਕਾਰਨ ਠੋਕਰ ਨਾ ਖਾਵੇ।›

ਯਹੂਦੀਆਂ ਨੇ ਕਿਹਾ, “ਉਹ ਯਿਸੂ ਹੈ। ਉਹ ਯੂਸੁਫ਼ ਦਾ ਪੁੱਤਰ ਹੈ। ਅਸੀਂ ਉਸ ਦੇ ਮਾਤਾ-ਪਿਤਾ ਨੂੰ ਜਾਣਦੇ ਹਾਂ। ਤਾਂ ਭਲਾ ਉਹ ਕਿਵੇਂ ਕਹਿ ਸਕਦਾ ਹੈ, ‹‘ਮੈਂ ਸਵਰਗੋਂ ਉੱਤਰਿਆ ਹਾਂ।’”›

ਮੂਸਾ ਨੇ ਤਾਂ ਆਖਿਆ, ਪ੍ਰਭੂ ਪਰਮੇਸ਼ੁਰ ਤੁਹਾਡੇ ਭਰਾਵਾਂ ਵਿੱਚੋਂ ਤੁਹਾਡੇ ਲਈ ਮੇਰੇ ਵਰਗਾ ਇੱਕ ਨਬੀ ਖੜ੍ਹਾ ਕਰੇਗਾ। ਜੋ ਕੁਝ ਉਹ ਤੁਹਾਨੂੰ ਆਖੇ, ਤੁਸੀਂ ਉਸ ਦੀ ਸੁਣਿਓ।

¶ ਹੇ ਹਠੀਲੇ ਲੋਕੋ, ਤੁਹਾਡੇ ਮਨ ਅਤੇ ਕੰਨ ਬੇਸੁੰਨਤ ਹਨ, ਤੁਸੀਂ ਸਦਾ ਪਵਿੱਤਰ ਆਤਮਾ ਦਾ ਵਿਰੋਧ ਕਰਦੇ ਆਏ ਹੋ! ਤੁਸੀਂ ਵੀ ਉਸ ਤਰ੍ਹਾਂ ਕਰਦੇ ਹੋ ਜਿਵੇਂ ਤੁਹਾਡੇ ਪਿਉ-ਦਾਦਿਆਂ ਨੇ ਕੀਤਾ।