ਯਹੂਦਾਹ ਤੋਂ ਆੱਸਾ ਅਲੱਗ ਨਾ ਹੋਵੇਗਾ ਨਾ ਉਸ ਦੇ ਪੈਰਾਂ ਦੇ ਵਿੱਚੋਂ ਹਾਕਮ ਦਾ ਸੋਟਾ, ਜਦ ਤੱਕ ਸ਼ਾਂਤੀ ਦਾਤਾ ਨਾ ਆਵੇ ਅਤੇ ਲੋਕਾਂ ਦੀ ਆਗਿਆਕਾਰੀ ਉਸੇ ਵੱਲ ਹੋਵੇਗੀ।
TSK
TSK · ਮੱਤੀ 2:6
مراجع Treasury of Scripture Knowledge في ਪੰਜਾਬੀ IRV.
ਪਿਛਲੇ ਸਮੇਂ ਵਿੱਚ ਜਦੋਂ ਸ਼ਾਊਲ ਸਾਡਾ ਰਾਜਾ ਸੀ, ਤਦ ਤੁਸੀਂ ਹੀ ਇਸਰਾਏਲ ਦੀ ਅਗਵਾਈ ਕੀਤੀ ਅਤੇ ਯਹੋਵਾਹ ਨੇ ਤੁਹਾਨੂੰ ਆਖਿਆ ਸੀ ਜੋ ਤੂੰ ਮੇਰੀ ਪਰਜਾ ਇਸਰਾਏਲ ਦਾ ਚਰਵਾਹਾ ਹੋਵੇਂਗਾ ਅਤੇ ਤੂੰ ਹੀ ਇਸਰਾਏਲ ਉੱਤੇ ਪ੍ਰਧਾਨ ਹੋਵੇਂਗਾ।
ਯਹੂਦਾਹ ਆਪਣੇ ਭਰਾਵਾਂ ਨਾਲੋਂ ਬਲਵਾਨ ਸੀ ਅਤੇ ਉਸ ਤੋਂ ਪ੍ਰਧਾਨ ਨਿੱਕਲਿਆ ਪਰ ਪਹਿਲੌਠਾ ਹੋਣ ਦਾ ਹੱਕ ਯੂਸੁਫ਼ ਦਾ ਸੀ
ਉਹ ਉਸ ਨੂੰ ਬੱਚਿਆਂ ਵਾਲੀਆਂ ਭੇਡਾਂ ਦੇ ਪਿੱਛੇ ਚੱਲਣ ਤੋਂ ਹਟਾ ਲਿਆਇਆ। ਕਿ ਉਸ ਦੀ ਪਰਜਾ ਯਾਕੂਬ ਨੂੰ ਅਤੇ ਉਸ ਦੀ ਮਿਲਖ਼ ਇਸਰਾਏਲ ਨੂੰ ਚਰਾਵੇ।
ਉਹ ਅਯਾਲੀ ਵਾਂਗੂੰ ਆਪਣੇ ਇੱਜੜ ਨੂੰ ਚਰਾਵੇਗਾ, ਉਹ ਆਪਣੀਆਂ ਬਾਹਾਂ ਨਾਲ ਲੇਲਿਆਂ ਨੂੰ ਸੰਭਾਲੇਗਾ, ਅਤੇ ਆਪਣੀ ਛਾਤੀ ਉੱਤੇ ਉਹਨਾਂ ਨੂੰ ਲਈ ਫਿਰੇਗਾ, ਅਤੇ ਦੁੱਧ ਚੁੰਘਾਉਣ ਵਾਲੀਆਂ ਨੂੰ ਹੌਲੀ-ਹੌਲੀ ਤੋਰੇਗਾ।
ਮੈਂ ਉਹਨਾਂ ਲਈ ਇੱਕ ਆਜੜੀ ਕਾਇਮ ਕਰਾਂਗਾ ਅਤੇ ਉਹ ਉਹਨਾਂ ਨੂੰ ਚਾਰੇਗਾ ਅਰਥਾਤ ਮੇਰਾ ਦਾਸ ਦਾਊਦ, ਉਹ ਹੀ ਉਹਨਾਂ ਨੂੰ ਚਾਰੇਗਾ ਅਤੇ ਉਹੀ ਉਹਨਾਂ ਦਾ ਆਜੜੀ ਹੋਵੇਗਾ।
¶ ਪਰ ਹੇ ਬੈਤਲਹਮ ਅਫਰਾਥਾਹ, ਭਾਵੇਂ ਤੂੰ ਯਹੂਦਾਹ ਦੇ ਹਜ਼ਾਰਾਂ ਵਿੱਚ ਛੋਟਾ ਹੈਂ, ਤਾਂ ਵੀ ਤੇਰੇ ਵਿੱਚੋਂ ਮੇਰੇ ਲਈ ਇੱਕ ਪੁਰਖ ਨਿੱਕਲੇਗਾ, ਜੋ ਇਸਰਾਏਲ ਵਿੱਚ ਹਾਕਮ ਹੋਵੇਗਾ, ਜਿਸ ਦਾ ਨਿੱਕਲਣਾ ਪ੍ਰਾਚੀਨ ਸਮੇਂ ਤੋਂ, ਸਗੋਂ ਅਨਾਦੀ ਤੋਂ ਹੈ।
ਅਤੇ ਯਿਸੂ ਨੇ ਕੋਲ ਆ ਕੇ ਉਨ੍ਹਾਂ ਨਾਲ ਗੱਲਾਂ ਕੀਤੀਆਂ ਅਤੇ ਆਖਿਆ, ‹ਸਵਰਗ ਅਤੇ ਧਰਤੀ ਦਾ ਸਾਰਾ ਅਧਿਕਾਰ ਮੈਨੂੰ ਦਿੱਤਾ ਗਿਆ ਹੈ।›
ਯਿਸੂ ਨੇ ਫ਼ੇਰ ਪਤਰਸ ਨੂੰ ਆਖਿਆ, ‹“ਹੇ ਸ਼ਮਊਨ ਯੂਹੰਨਾ ਦੇ ਪੁੱਤਰ ਕੀ ਤੂੰ ਮੈਨੂੰ ਪਿਆਰ ਕਰਦਾ ਹੈਂ?”› ਪਤਰਸ ਨੇ ਕਿਹਾ, “ਹਾਂ ਪ੍ਰਭੂ ਤੂੰ ਜਾਣਦਾ ਹੈਂ ਕਿ ਮੈਂ ਤੇਰੇ ਨਾਲ ਪ੍ਰੀਤ ਰੱਖਦਾ ਹਾਂ।” ਤਦ ਯਿਸੂ ਨੇ ਪਤਰਸ ਨੂੰ ਆਖਿਆ, ‹“ਮੇਰੀਆਂ ਭੇਡਾਂ ਦੀ ਰਾਖੀ ਕਰ।”›
ਅਤੇ ਉਹ ਸਰੀਰ ਦਾ ਅਰਥਾਤ ਕਲੀਸਿਯਾ ਦਾ ਸਿਰ ਹੈ, ਉਹ ਹੀ ਆਦ ਹੈ ਅਤੇ ਮੁਰਦਿਆਂ ਵਿੱਚੋਂ ਪਹਿਲੌਠਾ ਹੈ ਕਿ ਉਹ ਸਭਨਾਂ ਗੱਲਾਂ ਵਿੱਚ ਪਰਧਾਨ ਹੋਵੇ।
¶ ਫੇਰ ਸੱਤਵੇਂ ਦੂਤ ਨੇ ਤੁਰ੍ਹੀ ਵਜਾਈ, ਤਾਂ ਸਵਰਗ ਵਿੱਚ ਵੱਡੀ ਅਵਾਜ਼ ਇਹ ਆਖਦਿਆਂ ਸੁਣੀ - ਸੰਸਾਰ ਦਾ ਰਾਜ ਸਾਡੇ ਪ੍ਰਭੂ ਦਾ ਅਤੇ ਉਹ ਦੇ ਮਸੀਹ ਦਾ ਹੋ ਗਿਆ ਹੈ, ਅਤੇ ਉਹ ਜੁੱਗੋ-ਜੁੱਗ ਰਾਜ ਕਰੇਗਾ!