TSK

TSK · ਮੱਤੀ 21:3

مراجع Treasury of Scripture Knowledge في ਪੰਜਾਬੀ IRV.

العودة إلى المقطع

ਕਿ ਉੱਠ ਅਤੇ ਸੀਦੋਨ ਦੇ ਸਾਰਫਥ ਨੂੰ ਚਲਾ ਜਾ ਅਤੇ ਉੱਥੇ ਜਾ ਟਿੱਕ। ਵੇਖ ਮੈਂ ਇੱਕ ਵਿਧਵਾ ਔਰਤ ਨੂੰ ਹੁਕਮ ਦਿੱਤਾ ਹੈ ਕਿ ਉਹ ਤੇਰੀ ਪਾਲਣਾ ਕਰੇ।

¶ ਫ਼ਾਰਸ ਦੇ ਰਾਜੇ ਕੋਰਸ਼ ਦੇ ਰਾਜ ਦੇ ਪਹਿਲੇ ਸਾਲ ਵਿੱਚ ਯਹੋਵਾਹ ਨੇ ਫ਼ਾਰਸ ਦੇ ਰਾਜਾ ਕੋਰਸ਼ ਦਾ ਮਨ ਉਭਾਰਿਆ, ਤਾਂ ਜੋ ਯਿਰਮਿਯਾਹ ਦੇ ਰਾਹੀਂ ਯਹੋਵਾਹ ਦਾ ਬਚਨ ਪੂਰਾ ਹੋਵੇ ਅਤੇ ਉਸ ਨੇ ਆਪਣੇ ਸਾਰੇ ਰਾਜ ਵਿੱਚ ਇਹ ਮੁਨਾਦੀ ਕਰਵਾਈ ਅਤੇ ਲਿਖਤ ਰੂਪ ਵਿੱਚ ਵੀ ਦੇ ਦਿੱਤਾ:

¶ ਧੰਨ ਹੈ ਯਹੋਵਾਹ! ਸਾਡੇ ਪੁਰਖਿਆਂ ਦਾ ਪਰਮੇਸ਼ੁਰ, ਜਿਸ ਨੇ ਇਹੋ ਜਿਹੀ ਗੱਲ ਰਾਜਾ ਦੇ ਮਨ ਵਿੱਚ ਪਾਈ ਕਿ ਉਹ ਯਹੋਵਾਹ ਦੇ ਭਵਨ ਦਾ ਸਤਿਕਾਰ ਕਰੇ ਜੋ ਯਰੂਸ਼ਲਮ ਵਿੱਚ ਹੈ।

ਕਿਉਂ ਜੋ ਜੰਗਲ ਦੇ ਸਾਰੇ ਦਰਿੰਦੇ ਮੇਰੇ ਹਨ, ਨਾਲੇ ਹਜ਼ਾਰਾਂ ਪਹਾੜਾਂ ਦੇ ਡੰਗਰ।

ਪਿਤਾ ਪੁੱਤਰ ਨਾਲ ਪਿਆਰ ਕਰਦਾ ਹੈ ਅਤੇ ਪਿਤਾ ਨੇ ਪੁੱਤਰ ਨੂੰ ਸਭ ਗੱਲਾਂ ਉੱਤੇ ਅਧਿਕਾਰ ਦਿੱਤਾ ਹੋਇਆ ਹੈ।

ਅਤੇ ਨਾ ਉਹ ਨੂੰ ਕਿਸੇ ਚੀਜ਼ ਤੋਂ ਥੋੜ ਹੈ ਨਾ ਉਹ ਮਨੁੱਖਾਂ ਦੇ ਹੱਥੋਂ ਸੇਵਾ ਕਰਾਉਂਦਾ ਹੈ ਕਿਉਂ ਜੋ ਉਹ ਖੁਦ ਹੀ ਸਭਨਾਂ ਨੂੰ ਜ਼ਿੰਦਗੀ, ਸਾਹ ਅਤੇ ਸਭ ਕੁਝ ਦਿੰਦਾ ਹੈ।

ਕਿਉਂਕਿ ਤੁਸੀਂ ਸਾਡੇ ਪ੍ਰਭੂ ਯਿਸੂ ਮਸੀਹ ਦੀ ਕਿਰਪਾ ਨੂੰ ਜਾਣਦੇ ਹੋ ਜੋ ਧਨੀ ਸੀ ਪਰ ਤੁਹਾਡੇ ਲਈ ਗਰੀਬ ਬਣਿਆ ਕਿ ਤੁਸੀਂ ਉਸ ਦੀ ਗਰੀਬੀ ਤੋਂ ਧਨੀ ਹੋ ਜਾਓ।

ਕਿਉਂਕਿ ਹਰ ਇੱਕ ਚੰਗਾ ਦਾਨ ਅਤੇ ਹਰ ਇੱਕ ਸੰਪੂਰਨ ਵਰਦਾਨ ਉਤਾਹਾਂ ਤੋਂ ਹੀ ਹੈ ਅਤੇ ਜੋਤਾਂ ਦੇ ਪਿਤਾ ਵੱਲੋਂ ਮਿਲਦਾ ਹੈ, ਜਿਹ ਦੇ ਵਿੱਚ ਨਾ ਤਾਂ ਕੋਈ ਬਦਲਾਵ ਹੋ ਸਕਦਾ ਹੈ, ਅਤੇ ਨਾ ਅਦਲ-ਬਦਲ ਦੇ ਕਾਰਨ ਪਰਛਾਵਾਂ ਪੈਂਦਾ ਹੈ।