ਤੇਰਾ ਹੀ ਮੂੰਹ ਤੈਨੂੰ ਦੋਸ਼ੀ ਠਹਿਰਾਉਂਦਾ ਹੈ, ਨਾ ਕਿ ਮੈਂ, ਅਤੇ ਤੇਰੇ ਬੁੱਲ੍ਹ ਤੇਰੇ ਵਿਰੁੱਧ ਗਵਾਹੀ ਦਿੰਦੇ ਹਨ।
TSK
TSK · ਮੱਤੀ 21:31
مراجع Treasury of Scripture Knowledge في ਪੰਜਾਬੀ IRV.
‹ਕਿਉਂ ਜੋ ਮੈਂ ਤੁਹਾਨੂੰ ਸੱਚ ਆਖਦਾ ਹਾਂ ਕਿ ਜਦੋਂ ਤੱਕ ਅਕਾਸ਼ ਅਤੇ ਧਰਤੀ ਟਲ ਨਾ ਜਾਣ, ਬਿਵਸਥਾ ਵਿੱਚੋਂ ਇੱਕ ਅੱਖਰ ਜਾਂ ਇੱਕ ਬਿੰਦੀ ਵੀ ਨਾ ਟਲੇਗੀ, ਜਦ ਤੱਕ ਸਭ ਕੁਝ ਪੂਰਾ ਨਾ ਹੋਵੇ।›
‹ਹਰ ਕੋਈ ਮੈਨੂੰ ਪ੍ਰਭੂ! ਪ੍ਰਭੂ! ਕਹਿਣ ਵਾਲਾ ਸਵਰਗ ਰਾਜ ਵਿੱਚ ਨਹੀਂ ਵੜੇਗਾ ਪਰ ਉਹ ਹੀ ਵੜੇਗਾ ਜੋ ਮੇਰੇ ਸਵਰਗੀ ਪਿਤਾ ਦੀ ਮਰਜ਼ੀ ਉੱਤੇ ਚੱਲਦਾ ਹੈ।›
‹ਕਿਉਂਕਿ ਜੋ ਕੋਈ ਮੇਰੇ ਸਵਰਗੀ ਪਿਤਾ ਦੀ ਮਰਜ਼ੀ ਉੱਤੇ ਚੱਲਦਾ ਹੈ, ਉਹੀ ਮੇਰਾ ਭਰਾ, ਮੇਰੀ ਭੈਣ ਅਤੇ ਮਾਤਾ ਹੈ।›
‹ਇਸੇ ਤਰ੍ਹਾਂ ਜੋ ਪਹਿਲਾਂ ਵਾਲੇ ਪਿਛਲੇ ਅਤੇ ਪਿਛਲੇ ਵਾਲੇ ਪਹਿਲਾਂ ਹੋਣਗੇ।›
ਉਸ ਸ਼ਹਿਰ ਵਿੱਚ ਇੱਕ ਪਾਪੀ ਔਰਤ ਰਹਿੰਦੀ ਸੀ। ਜਦੋਂ ਉਸ ਨੂੰ ਪਤਾ ਲੱਗਾ ਕਿ ਯਿਸੂ ਫ਼ਰੀਸੀ ਦੇ ਘਰ ਭੋਜਨ ਕਰ ਰਿਹਾ ਹੈ ਤਾਂ ਉਹ ਸੰਗਮਰਮਰ ਦੀ ਅਤਰਦਾਨੀ ਵਿੱਚ ਅਤਰ ਲੈ ਕੇ ਆਈ।
‹ਮੈਂ ਤੁਹਾਨੂੰ ਆਖਦਾ ਹਾਂ ਜੋ ਇੱਕ ਤੋਬਾ ਕਰਨ ਵਾਲੇ ਪਾਪੀ ਦੇ ਕਾਰਨ ਇਸੇ ਤਰ੍ਹਾਂ ਪਰਮੇਸ਼ੁਰ ਦਿਆਂ ਦੂਤਾਂ ਦੇ ਅੱਗੇ ਖੁਸ਼ੀ ਹੁੰਦੀ ਹੈ।›
‹ਉਸ ਨੇ ਆਪਣੇ ਦਾਸ ਨੂੰ ਆਖਿਆ, ਹੇ ਦੁਸ਼ਟ ਨੌਕਰ! ਤੇਰੇ ਹੀ ਮੂੰਹੋਂ ਮੈਂ ਤੈਨੂੰ ਦੋਸ਼ੀ ਠਹਿਰਾਉਂਦਾ ਹਾਂ। ਤੂੰ ਮੈਨੂੰ ਜਾਣਿਆ ਜੋ ਮੈਂ ਸਖ਼ਤ ਸੁਭਾਅ ਵਾਲਾ ਆਦਮੀ ਹਾਂ ਅਤੇ ਜਿੱਥੇ ਮੈਂ ਨਹੀਂ ਰੱਖਿਆ ਉੱਥੋਂ ਮੈਂ ਚੁੱਕਦਾ ਹਾਂ ਅਤੇ ਜਿੱਥੇ ਮੈਂ ਨਹੀਂ ਬੀਜਿਆ ਉੱਥੋਂ ਮੈਂ ਵੱਢਦਾ ਹਾਂ।›
¶ ਹੁਣ ਅਸੀਂ ਜਾਣਦੇ ਹਾਂ ਕਿ ਬਿਵਸਥਾ ਜੋ ਕੁਝ ਆਖਦੀ ਹੈ ਸੋ ਬਿਵਸਥਾ ਵਾਲਿਆਂ ਨੂੰ ਆਖਦੀ ਹੈ ਤਾਂ ਜੋ ਹਰੇਕ ਦਾ ਮੂੰਹ ਬੰਦ ਹੋ ਜਾਵੇ ਅਤੇ ਸਾਰਾ ਸੰਸਾਰ ਪਰਮੇਸ਼ੁਰ ਦੇ ਨਿਆਂ ਦੇ ਹੇਠ ਆ ਜਾਵੇ।
¶ ਫੇਰ ਅਸੀਂ ਕੀ ਆਖੀਏ? ਕਿ ਪਰਾਈਆਂ ਕੌਮਾਂ ਜਿਹੜੀਆਂ ਧਾਰਮਿਕਤਾ ਦਾ ਪਿੱਛਾ ਨਹੀਂ ਕਰਦੀਆਂ ਸਨ, ਉਹਨਾਂ ਨੇ ਧਾਰਮਿਕਤਾ ਨੂੰ ਪ੍ਰਾਪਤ ਕੀਤਾ ਸਗੋਂ ਉਸ ਧਾਰਮਿਕਤਾ ਨੂੰ ਜਿਹੜਾ ਵਿਸ਼ਵਾਸ ਤੋਂ ਹੁੰਦਾ ਹੈ।
ਪ੍ਰਭੂ ਆਪਣੇ ਵਾਅਦੇ ਪੂਰੇ ਕਰਨ ਵਿੱਚ ਢਿੱਲਾ ਨਹੀਂ ਹੈ ਜਿਵੇਂ ਬਹੁਤ ਉਸ ਦੇ ਢਿੱਲੇ ਹੋਣ ਦਾ ਭਰਮ ਕਰਦੇ ਹਨ, ਪਰ ਉਹ ਤੁਹਾਡੇ ਨਾਲ ਧੀਰਜ ਕਰਦਾ ਹੈ ਕਿਉਂ ਜੋ ਉਹ ਨਹੀਂ ਚਾਹੁੰਦਾ ਹੈ ਜੋ ਕਿਸੇ ਦਾ ਨਾਸ ਹੋਵੇ ਸਗੋਂ ਸਾਰੇ ਤੋਬਾ ਕਰਨ।