TSK

TSK · ਮੱਤੀ 22:21

مراجع Treasury of Scripture Knowledge في ਪੰਜਾਬੀ IRV.

العودة إلى المقطع

ਤਦ ਸ਼ਦਰਕ, ਮੇਸ਼ਕ, ਅਤੇ ਅਬੇਦਨਗੋ ਨੇ ਰਾਜੇ ਨੂੰ ਉੱਤਰ ਦੇ ਕੇ ਆਖਿਆ, ਹੇ ਨਬੂਕਦਨੱਸਰ, ਅਸੀਂ ਇਸ ਗੱਲ ਵਿੱਚ ਤੁਹਾਨੂੰ ਉੱਤਰ ਦੇਣਾ ਜ਼ਰੂਰੀ ਨਹੀਂ ਸਮਝਦੇ ਹਾਂ।

ਅਤੇ ਜਦੋਂ ਉਹ ਘੁਰੇ ਮੁੱਢ ਦਾਨੀਏਲ ਕੋਲ ਜਾ ਪਹੁੰਚਿਆ ਤਾਂ ਚਿੰਤਾ ਦੀ ਅਵਾਜ਼ ਨਾਲ ਪੁਕਾਰਿਆ। ਰਾਜੇ ਨੇ ਦਾਨੀਏਲ ਨੂੰ ਆਖਿਆ, ਹੇ ਦਾਨੀਏਲ, ਜੀਉਂਦੇ ਪਰਮੇਸ਼ੁਰ ਦੇ ਉਪਾਸਕ, ਕੀ ਤੇਰਾ ਪਰਮੇਸ਼ੁਰ ਜਿਹ ਦੀ ਉਪਾਸਨਾ ਤੂੰ ਸਦਾ ਕਰਦਾ ਹੈਂ ਤੈਨੂੰ ਸ਼ੇਰਾਂ ਤੋਂ ਛੁਡਾਉਣ ਜੋਗ ਹੋਇਆ?

ਕੀ ਕੋਈ ਆਦਮੀ ਪਰਮੇਸ਼ੁਰ ਨੂੰ ਠੱਗੇਗਾ? ਪਰ ਤੁਸੀਂ ਮੈਨੂੰ ਠੱਗ ਲਿਆ ਅਤੇ ਤੁਸੀਂ ਆਖਦੇ ਹੋ, ਕਿਹੜੀ ਗੱਲ ਵਿੱਚ ਅਸੀਂ ਤੈਨੂੰ ਠੱਗ ਲਿਆ? ਦਸਵੰਧਾਂ ਅਤੇ ਭੇਟਾਂ ਵਿੱਚ!

ਜਦ ਉਹ ਘਰ ਵਿੱਚ ਆਇਆ ਤਦ ਯਿਸੂ ਨੇ ਅੱਗੋਂ ਹੀ ਉਸ ਨੂੰ ਕਿਹਾ, ‹ਸ਼ਮਊਨ ਤੂੰ ਕੀ ਸਮਝਦਾ ਹੈਂ ਜੋ ਧਰਤੀ ਦੇ ਰਾਜੇ ਕਿਸ ਤੋਂ ਕਰ ਜਾਂ ਮਸੂਲ ਲੈਂਦੇ ਹਨ, ਆਪਣੇ ਪੁੱਤਰਾਂ ਤੋਂ ਜਾਂ ਪਰਾਇਆਂ ਤੋਂ?›

ਅਤੇ ਉਹ ਇਹ ਕਹਿ ਕੇ ਉਸ ਉੱਤੇ ਦੋਸ਼ ਲਾਉਣ ਲੱਗੇ ਕਿ ਅਸੀਂ ਇਸ ਨੂੰ ਸਾਡੀ ਕੌਮ ਨੂੰ ਭਰਮਾਉਂਦਿਆਂ ਅਤੇ ਕੈਸਰ ਨੂੰ ਕਰ ਦੇਣ ਤੋਂ ਮਨ੍ਹਾਂ ਕਰਦਿਆਂ ਅਤੇ ਆਪਣੇ ਆਪ ਨੂੰ ਮਸੀਹ ਰਾਜਾ ਕਹਿੰਦਿਆਂ ਸੁਣਿਆ ਹੈ।

ਤਦ ਪਤਰਸ ਅਤੇ ਰਸੂਲਾਂ ਨੇ ਉੱਤਰ ਦਿੱਤਾ ਕਿ ਮਨੁੱਖਾਂ ਦੇ ਹੁਕਮਾਂ ਨਾਲੋਂ ਪਰਮੇਸ਼ੁਰ ਦੀ ਆਗਿਆ ਦਾ ਮੰਨਣਾ ਜ਼ਰੂਰੀ ਹੈ।

ਤੁਸੀਂ ਪ੍ਰਭੂ ਦੇ ਨਮਿੱਤ ਮਨੁੱਖ ਦੇ ਹਰੇਕ ਪ੍ਰਬੰਧ ਦੇ ਅਧੀਨ ਹੋਵੋ, ਭਾਵੇਂ ਪਾਤਸ਼ਾਹ ਦੇ ਕਿਉਂਕਿ ਉਹ ਸਭ ਤੋਂ ਵੱਡਾ ਹੈ