ਤੂੰ ਬਦਲਾ ਨਾ ਲਵੀਂ, ਨਾ ਹੀ ਆਪਣੇ ਲੋਕਾਂ ਦੇ ਪਰਿਵਾਰਾਂ ਨਾਲ ਵੈਰ ਰੱਖੀਂ, ਪਰ ਤੂੰ ਆਪਣੇ ਗੁਆਂਢੀ ਨੂੰ ਆਪਣੇ ਜਿਹਾ ਪਿਆਰ ਕਰੀਂ। ਮੈਂ ਯਹੋਵਾਹ ਹਾਂ।
TSK
TSK · ਮੱਤੀ 5:39
مراجع Treasury of Scripture Knowledge في ਪੰਜਾਬੀ IRV.
ਤਾਂ ਇਹ ਗੱਲ ਤੁਹਾਨੂੰ ਔਖ ਦਾ ਕਾਰਨ ਨਾ ਹੋਵੇਗੀ ਅਤੇ ਮੇਰੇ ਮਹਾਰਾਜ ਦੇ ਮਨ ਵਿੱਚ ਕਲੇਸ਼ ਨਾ ਹੋਵੇਗਾ ਜੋ ਮੈਂ ਵਿਅਰਥ ਲਹੂ ਵਗਾਇਆ ਜਾਂ ਮੇਰੇ ਮਹਾਰਾਜ ਨੇ ਆਪਣਾ ਬਦਲਾ ਲਿਆ ਪਰ ਜਿਸ ਵੇਲੇ ਯਹੋਵਾਹ ਮੇਰੇ ਮਹਾਰਾਜ ਉੱਤੇ ਕਿਰਪਾ ਕਰੇ ਤਦ ਤੁਸੀਂ ਆਪਣੀ ਟਹਿਲਣ ਨੂੰ ਚੇਤੇ ਕਰੋ।
ਤਾਂ ਕਨਾਨਾਹ ਦੇ ਪੁੱਤਰ ਸਿਦਕੀਯਾਹ ਨੇ ਨੇੜੇ ਆਣ ਕੇ ਮੀਕਾਯਾਹ ਦੀ ਗੱਲ੍ਹ ਉੱਤੇ ਮਾਰਿਆ ਅਤੇ ਆਖਿਆ, ਯਹੋਵਾਹ ਦਾ ਆਤਮਾ ਕਿਸ ਰਾਹ ਥਾਣੀ ਮੇਰੇ ਕੋਲੋਂ ਦੀ ਲੰਘਿਆ ਜੋ ਤੈਨੂੰ ਬੋਲੇ?
“ਜੇ ਮੈਂ ਆਪਣੇ ਵੈਰੀ ਦੇ ਨਾਸ ਤੋਂ ਅਨੰਦ ਹੋਇਆ ਹੁੰਦਾ, ਅਤੇ ਜਦ ਮੁਸੀਬਤ ਉਸ ਉੱਤੇ ਪਈ ਤਾਂ ਮੈਂ ਖੁਸ਼ੀ ਮਨਾਈ ਹੁੰਦੀ,
ਇਹ ਨਾ ਆਖੀਂ ਭਈ ਜਿਵੇਂ ਉਹ ਨੇ ਮੇਰੇ ਨਾਲ ਕੀਤਾ ਹੈ ਤਿਵੇਂ ਮੈਂ ਵੀ ਉਹ ਦੇ ਨਾਲ ਕਰਾਂਗਾ ਅਤੇ ਉਸ ਮਨੁੱਖ ਦੇ ਕੀਤੇ ਦਾ ਬਦਲਾ ਲਵਾਂਗਾ।
ਉਹ ਆਪਣੀ ਗੱਲ੍ਹ ਆਪਣੇ ਮਾਰਨ ਵਾਲੇ ਵੱਲ ਫੇਰ ਦੇਵੇ, ਉਹ ਨਿੰਦਿਆ ਸਹਿ ਲਵੇ!
‹ਜੋ ਤੇਰੀ ਇੱਕ ਗੱਲ੍ਹ ਉੱਤੇ ਚਪੇੜ ਮਾਰੇ ਤਾਂ ਤੂੰ ਦੂਜੀ ਵੀ ਉਸ ਦੇ ਵੱਲ ਕਰ ਦੇ ਅਤੇ ਜੋ ਤੇਰੀ ਚਾਦਰ ਖੋਹ ਲਵੇ ਤਾਂ ਉਸ ਨੂੰ ਕੁੜਤਾ ਲੈਣ ਤੋਂ ਵੀ ਮਨ੍ਹਾ ਨਾ ਕਰ।›
ਬੁਰਿਆਈ ਦੇ ਬਦਲੇ ਕਿਸੇ ਨਾਲ ਬੁਰਿਆਈ ਨਾ ਕਰੋ। ਜਿਹੜੀਆਂ ਗੱਲਾਂ ਸਾਰੇ ਮਨੁੱਖਾਂ ਦੇ ਭਾਣੇ ਚੰਗੀਆਂ ਹਨ ਉਹਨਾਂ ਤੇ ਧਿਆਨ ਰੱਖੋ।
ਵੇਖਣਾ ਕਿ ਕੋਈ ਕਿਸੇ ਨਾਲ ਬੁਰੇ ਦੇ ਬਦਲੇ ਬੁਰਾ ਨਾ ਕਰੇ ਸਗੋਂ ਇੱਕ ਦੂਜੇ ਲਈ ਅਤੇ ਸਾਰਿਆਂ ਲਈ ਸਦਾ ਭਲਿਆਈ ਦੇ ਮਗਰ ਲੱਗੇ ਰਹੋ।
ਤੁਸੀਂ ਧਰਮੀ ਨੂੰ ਦੋਸ਼ੀ ਠਹਿਰਾ ਕੇ, ਉਸ ਨੂੰ ਮਾਰ ਦਿੱਤਾ ਉਹ ਤੁਹਾਡਾ ਸਾਹਮਣਾ ਨਹੀਂ ਕਰਦਾ।
ਬੁਰਿਆਈ ਦੇ ਬਦਲੇ ਬੁਰਿਆਈ ਨਾ ਕਰੋ, ਅਤੇ ਗਾਲ ਦੇ ਬਦਲੇ ਗਾਲ ਨਾ ਕੱਢੋ ਸਗੋਂ ਉਹਨਾਂ ਨੂੰ ਬਰਕਤ ਦਿਓ, ਕਿਉਂ ਜੋ ਤੁਸੀਂ ਇਸੇ ਦੇ ਲਈ ਬੁਲਾਏ ਗਏ ਹੋ ਤਾਂ ਜੋ ਤੁਸੀਂ ਇਸ ਦੇ ਅਧਿਕਾਰੀ ਬਣੋ